13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ਿਆਂ ਦੀ ਰੋਕਥਾਮ ਲਈ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ- ਅਨੁਪ੍ਰਿਤਾ ਜੌਹਲ

ਪਟਿਆਲਾ, 13 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਸ਼ਾ ਮੁਕਤੀ ਹੌਟ ਸਪੌਟਸ ਦੀ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

Ad Position 21
No active advertisement
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 14-10-2026
ਪਟਿਆਲਾ, 13 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਸ਼ਾ ਮੁਕਤੀ ਹੌਟ ਸਪੌਟਸ ਦੀ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਨਸ਼ਾ ਮੁਕਤੀ ਮੋਰਚੇ ਦੇ ਆਗੂ ਯਾਦਵਿੰਦਰ ਸਿੰਘ ਸੰਧੂ ਗੋਲਡੀ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਹੈ ਅਤੇ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਲੈਣਾ ਚਾਹੀਦਾ ਹੈ, ਤਾਂ ਜੋ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਸਥਿਤ ਓਟ ਸੈਂਟਰਾਂ ਸਮੇਤ ਨਸ਼ਾ ਮੁਕਤੀ ਕੇਂਦਰਾਂ ਦਾ ਨਿਰੀਖਣ ਕਰਨ ਅਤੇ ਨਸ਼ਾ ਮੁਕਤੀ ਹੌਟ ਸਪੌਟਸ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ ਮੁਕਤੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਵੀ ਉਪਰਾਲੇ ਕੀਤੇ ਜਾਣ। ਮੀਟਿੰਗ ਦੌਰਾਨ ਐਸ. ਪੀ. ਰਾਜੇਸ਼ ਛਿੱਬੜ ਨੇ ਵੀ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਤੇ ਹੋਰ ਵਿਭਾਗਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ਾ ਮੁਕਤੀ ਹੌਟ ਸਪੌਟਸ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕਰਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਓਐਸਡੀ ਸ਼ਹਿਰੀ ਵਿਕਾਸ ਮੁਕਲਿਨ ਆਰ, ਸਿਵਲ ਸਰਜਨ ਸ਼ੈਲੀ ਜੇਟਲੀ, ਸਿੱਖਿਆ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਯਾਦਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਰਸਾਤ ਨਾਲ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦੇਵੇ ਸਰਕਾਰ- ਮੋਹਣੀ ਭਾਂਖਰ ਅਗਲੀ ਖ਼ਬਰ ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਮੁੱਖ ਮੰਤਰੀ ਨੂੰ ਟੈਂਡਰ ਦੀ ਸਮੀਖਿਆ ਅਤੇ ਤਕਨੀਕੀ ਅਮਲੇ ਦੀ ਘਾਟ ਦੂਰ ਕਰਨ ਦੀ ਅਪੀਲ
Ad Position 24