14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬੇਮੌਸਮੀ ਬਰਸਾਤ ਨਾਲ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦੇਵੇ ਸਰਕਾਰ- ਮੋਹਣੀ ਭਾਂਖਰ

ਸਨੌਰ, 13 ਅਕਤੂਬਰ (ਮੋਹਨ ਸਿੰਘ ਭੱਟੀ)- ਪਿਛਲੇ ਦਿਨ ਪਏ ਬੇਮੌਸਮੀ ਮੀਂਹ ਨੇ ਕਿਸਾਨਾਂ ਦੇ ਅਰਮਾਨਾਂ ’ਤੇ ਪਾਣੀ ਫੇਰਦਿਆਂ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਸੂਬਾ ਕਿਸਾਨ ਆਗੂ ਜਸਵਿੰਦਰ ਸਿੰਘ ਮੋਹਣੀ ਭਾਂਖਰ ਨੇ ਪਿੰਡ ਕਾਨਾਹੇੜੀ ਵਿਖੇ ਪੀੜਤ ਕਿਸਾਨਾਂ ਦੀ ਇਕ ਹੰਗਾਮੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 14-10-2026
ਸਨੌਰ, 13 ਅਕਤੂਬਰ (ਮੋਹਨ ਸਿੰਘ ਭੱਟੀ)- ਪਿਛਲੇ ਦਿਨ ਪਏ ਬੇਮੌਸਮੀ ਮੀਂਹ ਨੇ ਕਿਸਾਨਾਂ ਦੇ ਅਰਮਾਨਾਂ ’ਤੇ ਪਾਣੀ ਫੇਰਦਿਆਂ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਸੂਬਾ ਕਿਸਾਨ ਆਗੂ ਜਸਵਿੰਦਰ ਸਿੰਘ ਮੋਹਣੀ ਭਾਂਖਰ ਨੇ ਪਿੰਡ ਕਾਨਾਹੇੜੀ ਵਿਖੇ ਪੀੜਤ ਕਿਸਾਨਾਂ ਦੀ ਇਕ ਹੰਗਾਮੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ। ਜਸਵਿੰਦਰ ਸਿੰਘ ਭਾਂਖਰ ਨੇ ਦੋਸ਼ ਲਾਇਆ ਕਿ ਮੰਡੀਆਂ ਵਿਚ ਨਾ ਤਾਂ ਸ਼ੈੱਡਾਂ ਦੇ ਕੋਈ ਪ੍ਰਬੰਧ ਹਨ ਤੇ ਨਾ ਹੀ ਫ਼ਸਲ ਨੂੰ ਢੱਕਣ ਲਈ ਤਰਪਾਲਾਂ ਦਾ ਕੋਈ ਪੁਖ਼ਤਾ ਇੰਤਜ਼ਾਮ ਕੀਤਾ ਗਿਆ ਹੈ। ਮੀਂਹ ਕਾਰਨ ਖੇਤਾਂ ਵਿਚ ਪਾਣੀ ਭਰਨ ਕਰਕੇ ਅਗਲੇ 15 ਦਿਨਾਂ ਤੱਕ ਕੰਬਾਈਨਾਂ ਨਹੀਂ ਚੱਲ ਸਕਦੀਆਂ, ਜਦਕਿ 10 ਦਿਨਾਂ ਬਾਅਦ ਕਣਕ ਦੀ ਬਿਜਾਈ ਸ਼ੁਰੂ ਹੋਣੀ ਹੈ। ਅਜਿਹੇ ਗੰਭੀਰ ਸੰਕਟ ਦੇ ਬਾਵਜੂਦ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕ ਰਹੀ। ਪਿੰਡ ਕਾਨਾਹੇੜੀ ਵਿਖੇ ਹੋਈ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨੇ ਗਏ ਝੋਨੇ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ 35,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਪਰਮਜੀਤ ਸਿੰਘ ਕਾਨਾਹੇੜੀ, ਦਰਸ਼ਨ ਸਿੰਘ ਕਾਨਾਹੇੜੀ, ਲੰਬਰਦਾਰ ਬਲਦੇਵ ਸਿੰਘ ਕਾਨਾਹੇੜੀ, ਪਵਨ ਪੰਡਿਤ ਭਾਂਖਰ, ਪ੍ਰਦੀਪ ਸਿੰਘ ਕਾਨਾਹੇੜੀ, ਧਰਮਿੰਦਰ ਗੋਲਡੀ ਕਾਨਾਹੇੜੀ ਤੇ ਜੀਤ ਸਿੰਘ ਕਾਨਾਹੇੜੀ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮਨਿਸਟਰੀ ਨੇ ਬੀ.ਐਸ.-4 ਇੰਜਨ ਨੂੰ ਦਿੱਤੀ ਛੇ ਮਹੀਨੇ ਲਈ ਹੋਰ ਮਨਜ਼ੂਰੀ ਆਲ ਇੰਡੀਆ ਕੰਬਾਈਨ ਮੈਨੂਫੈਕਚਰ ਐਸੋਸੀਏਸ... ਅਗਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਲਈ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ- ਅਨੁਪ੍ਰਿਤਾ ਜੌਹਲ
Ad Position 24