13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿੰਡ ਜੱਸੋਵਾਲ ਵਿਖੇ ਕ੍ਰਿਕਟ ਤੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਪਟਿਆਲਾ, 13 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਮੋਹਿਤ ਮੋਹਿੰਦਰਾ ਨੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ, ਪਿੰਡ ਜਸੋਵਾਲ ਵਲੋਂ ਕਰਵਾਏ ਸ਼ਾਨਦਾਰ ਕ੍ਰਿਕਟ ਤੇ ਵਾਲੀਬਾਲ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਲੱਬ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।

Ad Position 21
No active advertisement
ਅਜੀਤ ਡੈਸਕ 14-10-2026
ਪਟਿਆਲਾ, 13 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਮੋਹਿਤ ਮੋਹਿੰਦਰਾ ਨੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ, ਪਿੰਡ ਜਸੋਵਾਲ ਵਲੋਂ ਕਰਵਾਏ ਸ਼ਾਨਦਾਰ ਕ੍ਰਿਕਟ ਤੇ ਵਾਲੀਬਾਲ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਲੱਬ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਖੇਡਾਂ ਨਾਲ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ, ਆਪਸੀ ਸਹਿਯੋਗ ਅਤੇ ਟੀਮ ਭਾਵਨਾ ਵਰਗੇ ਉੱਤਮ ਗੁਣ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ‘ਤੇ ਅਜਿਹੇ ਖੇਡ ਮੇਲੇ ਕਰਵਾਉਣਾ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਪੇਂਡੂ ਖੇਤਰ ਦੇ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਤੇ ਸਕਾਰਾਤਮਕ ਦਿਸ਼ਾ ਵਿਚ ਅੱਗੇ ਵਧਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਜਿੱਤ-ਹਾਰ ਨੂੰ ਖਿੜੇ ਮੱਥੇ ਸਵੀਕਾਰ ਕਰਨ ਦਾ ਜਜ਼ਬਾ ਸਿਖਾਉਂਦੇ ਹਨ। ਇਸ ਟੂਰਨਾਮੈਂਟ ਦੌਰਾਨ ਹੋਏ ਕ੍ਰਿਕਟ ਅਤੇ ਵਾਲੀਬਾਲ ਦੇ ਦਿਲਚਸਪ ਮੁਕਾਬਲਿਆਂ ਵਿਚ ਵੱਖ-ਵੱਖ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦਾ ਮੁੱਖ ਆਕਰਸ਼ਣ ਖਿਡਾਰੀ ਸਹਿਜ ਢਿੱਲੋਂ ਦਾ ਵਿਸ਼ੇਸ਼ ਸਨਮਾਨ ਰਿਹਾ, ਜਿਨ੍ਹਾਂ ਨੂੰ ਕਲੱਬ ਵਲੋਂ ਬੁਲੇਟ ਮੋਟਰਸਾਈਕਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਖਿਡਾਰੀਆਂ ਦੀ ਅਜਿਹੀ ਹੌਸਲਾ ਅਫ਼ਜ਼ਾਈ ਨਾਲ ਦੂਜੇ ਨੌਜਵਾਨਾਂ ਨੂੰ ਵੀ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਦੀ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ਕਲੱਬ ਦੇ ਮੈਂਬਰ ਪਰਮਵੀਰ ਸਿੰਘ, ਹੇਮੰਤ ਸਿੰਘ, ਅਮਰਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਹਾਦਰ ਸਿੰਘ, ਨਰਿੰਦਰ ਸਿੰਘ, ਜਤਿੰਦਰ ਸਿੰਘ, ਕਰਵਿੰਦਰ ਸਿੰਘ, ਕਰਨ ਖਰੋੜ, ਸਾਹਿਲ ਖਰੋੜ, ਗੁਰਿੰਦਰ ਸਿੰਘ, ਹਰਸ਼ਦੀਪ ਸਿੰਘ, ਸੇਵਕ ਸਿੰਘ, ਅਮਨਦੀਪ ਸਿੰਘ, ਮਨਿੰਦਰ ਸਿੰਘ, ਲਖਵਿੰਦਰ ਸਿੰਘ, ਜਗਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਇਕ ਦੀ ਮੌਤ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਕੰਟਰੈਕਟ ਅਧਿਆਪਕਾਂ ਦਾ ਸੰਘਰਸ਼ ਜਾਰੀ
Ad Position 24