13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ‘ਆਪ’ ਸਰਕਾਰ ਜ਼ਿੰਮੇਵਾਰ- ਰਾਜਿੰਦਰ ਸਿੰਘ ਵਿਰਕ

ਦੇਵੀਗੜ੍ਹ, 13 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਤੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 14-10-2026
ਦੇਵੀਗੜ੍ਹ, 13 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਤੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦੀ ਬਜਾਏ ਹੋਰ ਗੰਭੀਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖਡ਼੍ਹੇ ਕਰਦੀਆਂ ਹਨ। ਉਨ੍ਹਾਂ ਇਸ ਮਾਮਲੇ ਵਿੱਚ ਸਰਕਾਰ ਨੂੰ ਜਵਾਬਦੇਹ ਠਹਿਰਾਉਂਦਿਆਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ’ਚ ਏਕਮਜੋਤ ਸਿੰਘ ਨੇ ਭਾਰ ਤੋਲਣ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਸਰਕਾਰ ਦਾ ਸਮਾਜਿਕ-ਆਰਥਿਕ ਤੇ ਡਰੱਗ ਸਰਵੇ ਆਇਆ ਸਵਾਲਾਂ ਦੇ ਘੇਰੇ ’ਚ ਕਰਮਚਾਰੀਆਂ ਨੂੰ ਭੁਗਤਾਨ ਲਈ ਕੱਢਣੇ ਪੈ ਰਹੇ ਨੇ ਤਰ...
Ad Position 24