13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ’ਚ ਏਕਮਜੋਤ ਸਿੰਘ ਨੇ ਭਾਰ ਤੋਲਣ ’ਚ ਸੋਨ ਤਗਮਾ ਜਿੱਤਿਆ

ਪਟਿਆਲਾ , 13 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੌਰਾਨ ਮਾਨਸਾ ਵਿਖੇ ਪਾਵਰਲਿਫਟਿੰਗ ਮੁਕਾਬਲਿਆਂ ’ਚ ਏਕਮਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਸੋਨ ਤਗਮਾ ਜਿੱਤਿਆ। ਪੁਰਸ਼ਾਂ ਦੇ 93 ਕਿਲੋਗ੍ਰਾਮ ਭਾਰ ਵਰਗ ਦੇ 21 ਤੋਂ 30 ਸਾਲ ਉਮਰ ਵਰਗ ਵਿਚ ਹਿੱਸਾ ਲੈਂਦਿਆਂ ਏਕਮਜੋਤ ਸਿੰਘ ਨੇ ਭਾਰ ਚੁੱਕ ਕੇ ਮੁਕਾਬਲੇ ਵਿਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 14-10-2026
ਪਟਿਆਲਾ , 13 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੌਰਾਨ ਮਾਨਸਾ ਵਿਖੇ ਪਾਵਰਲਿਫਟਿੰਗ ਮੁਕਾਬਲਿਆਂ ’ਚ ਏਕਮਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਸੋਨ ਤਗਮਾ ਜਿੱਤਿਆ। ਪੁਰਸ਼ਾਂ ਦੇ 93 ਕਿਲੋਗ੍ਰਾਮ ਭਾਰ ਵਰਗ ਦੇ 21 ਤੋਂ 30 ਸਾਲ ਉਮਰ ਵਰਗ ਵਿਚ ਹਿੱਸਾ ਲੈਂਦਿਆਂ ਏਕਮਜੋਤ ਸਿੰਘ ਨੇ ਭਾਰ ਚੁੱਕ ਕੇ ਮੁਕਾਬਲੇ ਵਿਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ। ਉਸ ਨੇ ਸਕੁਐਟ ਵਿਚ 315 ਕਿਲੋਗ੍ਰਾਮ, ਬੈਂਚ ਪ੍ਰੈਸ ਵਿਚ 192.5 ਕਿਲੋਗ੍ਰਾਮ ਅਤੇ ਡੈੱਡਲਿਫਟ ਵਿਚ 280 ਕਿਲੋਗ੍ਰਾਮ ਭਾਰ ਚੁੱਕਿਆ। ਤਿੰਨਾਂ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਸਦਕਾ ਉਸ ਨੇ ਵੱਕਾਰੀ ਓਵਰਆਲ ਸੋਨ ਤਮਗਾ ਆਪਣੇ ਨਾਂਅ ਕੀਤਾ। ਜ਼ਿਕਰਯੋਗ ਹੈ ਕਿ ਏਕਮਜੋਤ ਸਿੰਘ ਨੇ ਇਸ ਤੋਂ ਪਹਿਲਾਂ ਸੀਨੀਅਰ ਨੈਸ਼ਨਲ ਇਕੁਇਪਡ ਪਾਵਰਲਿਫਟਿੰਗ ਚੈਂਪੀਅਨਸ਼ਿਪ-2026 ਵਿਚ ਵੀ ਚਾਂਦੀ ਦਾ ਤਗਮਾ ਜਿੱਤ ਕੇ ਆਪਣੀ ਕਾਬਲੀਅਤ ਦਾ ਪ੍ਰਗਟਾਵਾ ਕੀਤਾ ਸੀ। ਕੌਮੀ ਪੱਧਰ ਦੇ ਮੁਕਾਬਲੇ ਵਿਚ ਤਗਮਾ ਜਿੱਤਣ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਖੇਡਾਂ ’ਚ ਓਵਰਆਲ ਸੋਨ ਤਗਮਾ ਹਾਸਲ ਕਰਨਾ ਉਸ ਦੀਆਂ ਖੇਡ ਪ੍ਰਾਪਤੀਆਂ ਵਿਚ ਇਕ ਹੋਰ ਅਹਿਮ ਵਾਧਾ ਹੈ।
Ad Position 22
No active advertisement
ਪਿਛਲੀ ਖ਼ਬਰ ਰਣਜੋਧ ਹਡਾਣਾ ਵਲੋਂ ਮੀਰਪੁਰ-ਧਾਂਦੀਆ ਤੋਂ ਸ਼ੇਖੂਪੁਰ ਜਾਂਦੀ ਸੜਕ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ‘ਆਪ’ ਸਰਕਾਰ ਜ਼ਿੰਮੇਵਾਰ- ਰਾਜਿੰਦਰ ਸਿੰਘ ਵਿਰਕ
Ad Position 24