15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬੀ ’ਵਰਸਿਟੀ ਵਿਖੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਸੰਬੰਧੀ ਨੁੱਕੜ ਨਾਟਕ ਖੇਡਿਆ ਗੱਲਾਂ ਸਾਂਝੀਆਂ ਕਰਨ ਨਾਲ ਆਪਣੇ-ਆਪ ਹੱਲ ਹੋ ਜਾਂਦੀਆਂ ਹਨ ਸਮੱਸਿਆਵਾਂ- ਡਾ. ਜਗਦੀਪ ਸਿੰਘ

ਪਟਿਆਲਾ, 14 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵਿਭਾਗ ਦੀ ਕੌਂਸਲਿੰਗ ਟੀਮ ਵਲੋਂ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਤੇ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਨੁੱਕੜ ਨਾਟਕ ਪੇਸ਼ ਕੀਤਾ ਗਿਆ। ‘ਕਰਾਂਗੇ ਗੱਲ ਤਾਂ ਨਿਕਲੇਗਾ ਹੱਲ’ ਸਿਰਲੇਖ ਹੇਠ ਇਸ ਨਾਟਕ ਦੀਆਂ ਪੇਸ਼ਕਾਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਪਿਛਲੇ ਪਾਸੇ ਤੇ ਯੂਨੀਵਰਸਿਟੀ ਦੀ ਗੋਲ ਮਾਰਕੀਟ ਵਿਖੇ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 15-10-2026
ਪਟਿਆਲਾ, 14 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵਿਭਾਗ ਦੀ ਕੌਂਸਲਿੰਗ ਟੀਮ ਵਲੋਂ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਤੇ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਨੁੱਕੜ ਨਾਟਕ ਪੇਸ਼ ਕੀਤਾ ਗਿਆ। ‘ਕਰਾਂਗੇ ਗੱਲ ਤਾਂ ਨਿਕਲੇਗਾ ਹੱਲ’ ਸਿਰਲੇਖ ਹੇਠ ਇਸ ਨਾਟਕ ਦੀਆਂ ਪੇਸ਼ਕਾਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਪਿਛਲੇ ਪਾਸੇ ਤੇ ਯੂਨੀਵਰਸਿਟੀ ਦੀ ਗੋਲ ਮਾਰਕੀਟ ਵਿਖੇ ਕੀਤੀਆਂ ਗਈਆਂ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਦੀ ਮਹੱਤਤਾ ਉੱਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਜਾਂ ਹੋਰਨਾਂ ਨਿੱਜੀ ਤੇ ਸਮਾਜਿਕ ਕਾਰਨਾਂ ਕਰਕੇ ਪੈਦਾ ਹੋਣ ਵਾਲੇ ਮਾਨਸਿਕ ਤਣਾਅ ਨੂੰ ਛੁਪਾਉਣਾ ਨਹੀਂ ਚਾਹੀਦਾ, ਸਗੋਂ ਆਪਣੇ ਦੋਸਤਾਂ, ਅਧਿਆਪਕਾਂ ਜਾਂ ਕਾਊਂਸਲਰਾਂ ਨਾਲ ਖੁੱਲ੍ਹ ਕੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨ ਦੀਆਂ ਗੱਲਾਂ ਸਾਂਝੀਆਂ ਕਰਨ ਨਾਲ ਅੱਧੀਆਂ ਸਮੱਸਿਆਵਾਂ ਆਪਣੇ-ਆਪ ਹੱਲ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੀ ਭਲਾਈ ਤੇ ਉਨ੍ਹਾਂ ਦੇ ਮਾਨਸਿਕ ਵਿਕਾਸ ਲਈ ਹਰ ਵੇਲੇ ਯਤਨਸ਼ੀਲ ਹੈ। ਇਸ ਮੌਕੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ, ਪ੍ਰੋਵੋਸਟ ਡਾ. ਸੁਖਵਿੰਦਰ ਸਿੰਘ ਸਰਾਂ, ਐਡੀਸ਼ਨਲ ਪ੍ਰੋਵੋਸਟ ਡਾ. ਜਗਪ੍ਰੀਤ ਕੌਰ, ਸੀਨੀਅਰ ਵਾਰਡਨ ਅਤੇ ਵਾਰਡਨ ਵੀ ਹਾਜ਼ਿਰ ਰਹੇ। ਇਸ ਨੁੱਕੜ ਨਾਟਕ ਵਿੱਚ ਕੰਪਿਊਟਰ ਵਿਭਾਗ ਦੇ ਵਿਦਿਆਰਥੀ ਧਨਪ੍ਰੀਤ ਸਿੰਘ, ਜਗਮੀਤ ਸਿੰਘ ਅਤੇ ਨਿਰਮਲ ਸਿੰਘ ਤੋਂ ਇਲਾਵਾ ਕਨੂੰਨ ਵਿਭਾਗ ਦੀਆਂ ਵਿਦਿਆਰਥਣਾਂ ਰਮਨਦੀਪ ਕੌਰ, ਸੰਜਨਾ ਰਾਣੀ, ਜਸਕਰਨ ਕੌਰ ਅਤੇ ਨੀਰਜ ਰਾਣੀ ਨੇ ਭਾਗ ਲਿਆ। ਜ਼ਿਕਰਯੋਗ ਹੈ ਕਿ ਨਾਟਕ ਦਾ ਕੇਂਦਰੀ ਸੰਦੇਸ਼ ‘ਕਰਾਂਗੇ ਗੱਲ ਤਾਂ ਨਿਕਲੇਗਾ ਹੱਲ’ ਇਹ ਸੀ ਕਿ ਮਨ ਦੀਆਂ ਪਰੇਸ਼ਾਨੀਆਂ ਨੂੰ ਆਪਣੇ ਅੰਦਰ ਦਬਾ ਕੇ ਰੱਖਣ ਦੀ ਬਜਾਏ ਭਰੋਸੇਯੋਗ ਵਿਅਕਤੀ, ਦੋਸਤ, ਅਧਿਆਪਕ ਜਾਂ ਕੌਂਸਲਰ ਨਾਲ ਸਾਂਝਾ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅੱਸੂ ਦੇ ਚੌਥੇ ਨਰਾਤੇ ਮੌਕੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ’ਚ ਕਰੀਬ 45 ਹਜ਼ਾਰ ਸ਼ਰਧਾਲੂਆਂ ਨੇ ਕੀਤੇ ਦਰਸ਼ਨ ਐਡਵਾਇਜਰੀ ਮੈਨ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸ...
Ad Position 24