15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਡੀ. ਸੀ. ਵਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਨਾਲ ਮੀਟਿੰਗ

ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਹਿਰ ਵਿਚ ਟ੍ਰੈਫਿਕ ਦੀਆਂ ਸਮੱਸਿਆਵਾਂ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦਿਆਂ ਸਬੰਧਤ ਵਿਭਾਗਾਂ ਨੂੰ ਆਵਾਜਾਈ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

Ad Position 21
No active advertisement
ਅਜੀਤ ਡੈਸਕ 15-10-2026
ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਹਿਰ ਵਿਚ ਟ੍ਰੈਫਿਕ ਦੀਆਂ ਸਮੱਸਿਆਵਾਂ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦਿਆਂ ਸਬੰਧਤ ਵਿਭਾਗਾਂ ਨੂੰ ਆਵਾਜਾਈ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਬਲੈਕ ਸਪੌਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕੀਤਾ ਜਾਵੇ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਸੁਰੱਖਿਆ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਬਡੂੰਗਰ-ਖ਼ਾਲਸਾ ਕਾਲਜ ਰੋਡ ’ਤੇ ਦਿਨ ਸਮੇਂ ਲੱਗਦੇ ਟ੍ਰੈਫਿਕ ਜਾਮ ਅਤੇ ਭੁਪਿੰਦਰਾ ਰੋਡ ’ਤੇ ਮਨੀਪਾਲ ਹਸਪਤਾਲ ਤੇ ਡੀ. ਏ. ਵੀ. ਸਕੂਲ ਨੇੜੇ ਆਵਾਜਾਈ ਵਿਚ ਆਉਂਦੀਆਂ ਰੁਕਾਵਟਾਂ ਦਾ ਖ਼ੁਦ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਦੋਵਾਂ ਥਾਵਾਂ ’ਤੇ ਟ੍ਰੈਫਿਕ ਸੁਚਾਰੂ ਬਣਾਉਣ ਲਈ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੋ ਹਫ਼ਤਿਆਂ ਅੰਦਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸ਼ਹਿਰੀ ਵਿਕਾਸ ਦੇ ਓ.ਐੱਸ.ਡੀ. ਮੁਕਲਿਨ ਆਰ., ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਆਰਟੀਓ ਡਾ. ਪੂਨਮਪ੍ਰੀਤ ਕੌਰ, ਐੱਸ.ਪੀ. ਟ੍ਰੈਫਿਕ ਅਸ਼ੋਕ ਕੁਮਾਰ ਤੇ ਡੀ. ਐੱਸ. ਪੀ. ਟ੍ਰੈਫਿਕ ਪੁਨੀਤ ਸਿੰਘ ਚਹਿਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਖ਼ਾਲਸਾ ਕਾਲਜ ਦੇ ਸਾਹਮਣੇ ਟ੍ਰੈਫਿਕ ਜਾਮ ਦੀ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੂੰ ਵਿਦਿਆਰਥੀਆਂ ਦੇ ਵਾਹਨਾਂ ਦੀ ਪਾਰਕਿੰਗ ਨੂੰ ਸੁਚਾਰੂ ਬਣਾਉਣ ਲਈ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਇਸ ਖੇਤਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਐੱਸ.ਐੱਸ.ਪੀ. ਨਾਲ ਅਚਨਚੇਤ ਚੈਕਿੰਗ ਵੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਦੀ ਸੁਰੱਖਿਅਤ ਆਵਾਜਾਈ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਪਰ ਬੱਸ ਵਿੱਚ ਬੱਚਿਆਂ ਦੇ ਬੈਠੇ ਹੋਣ ਸਮੇਂ ਬੱਸ ਰੋਕ ਕੇ ਚੈਕਿੰਗ ਨਾ ਕੀਤੀ ਜਾਵੇ। ਉਨ੍ਹਾਂ ਸਮੂਹ ਐੱਸ.ਡੀ.ਐੱਮਜ਼ ਨੂੰ ਆਪੋ-ਆਪਣੀਆਂ ਸਬ-ਡਵੀਜ਼ਨਾਂ ਵਿਚ ਸ਼ਹਿਰਾਂ ਦੀਆਂ ਅੰਦਰੂਨੀ ਅਤੇ ਪਿੰਡਾਂ ਦੀਆਂ ਸੜਕਾਂ ਦਾ ਨਿਰੀਖਣ ਕਰਕੇ ਹਾਦਸਿਆਂ ਦੀ ਸੰਭਾਵਨਾ ਵਾਲੀਆਂ ਥਾਵਾਂ ਦੀ ਪਛਾਣ ਕਰਨ ਅਤੇ ਲੋੜੀਂਦੀ ਮੁਰੰਮਤ ਕਰਵਾਉਣ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੇ ਖੋਲ੍ਹੀ ਕਾਨੂੰਨ ਵਿਵਸਥਾ ਦੀ ਪੋਲ ਮੁੱਖ ਮੰਤਰੀ ਦੇਣ ਅਸਤੀਫ਼ਾ- ਵਿਕਾਸ ਸ਼ਰਮਾ ਰੋਸ ਵ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰ- ਨੌਨਿਹਾਲ ਸਿੰਘ
Ad Position 24