15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਟੈਗੋਰ ਸਕੂਲ ਦੀਆਂ ਖਿਡਾਰਨਾਂ ਦੀ ਸ਼ਾਨਦਾਰ ਜਿੱਤ

ਦੇਵੀਗੜ੍ਹ, 14 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਰਾਜ ਪੱਧਰੀ ਵੁਸ਼ੂ ਮੁਕਾਬਲਿਆਂ ਵਿਚ ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਅਫ਼ਗਾਨਾ ਦੀਆਂ ਹੋਣਹਾਰ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਗੁਰਦਾਸਪੁਰ ਵਿਖੇ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 15-10-2026
ਦੇਵੀਗੜ੍ਹ, 14 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਰਾਜ ਪੱਧਰੀ ਵੁਸ਼ੂ ਮੁਕਾਬਲਿਆਂ ਵਿਚ ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਅਫ਼ਗਾਨਾ ਦੀਆਂ ਹੋਣਹਾਰ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਗੁਰਦਾਸਪੁਰ ਵਿਖੇ ਕਰਵਾਏ ਜਾ ਰਹੇ ਹਨ। ਇਸ ਰਾਜ ਪੱਧਰੀ ਮੁਕਾਬਲੇ ਵਿਚ ਅਰਸ਼ਦੀਪ ਕੌਰ ਜਮਾਤ 11ਵੀਂ ਨੇ ਅੰਡਰ-21 ਵਰਗ ਦੇ 60 ਕਿਲੋਗ੍ਰਾਮ ਭਾਰ ਵਰਗ ਵਿਚ ਚਾਂਦੀ ਦਾ ਤਗਮਾ ਜਿੱਤਿਆ। ਰੂਪਕਿਰਨ ਕੌਰ ਜਮਾਤ 9ਵੀਂ-ਏ ਨੇ ਅੰਡਰ-17 ਵਰਗ ਦੇ 52 ਕਿਲੋਗ੍ਰਾਮ ਭਾਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਨ੍ਹਾਂ ਖਿਡਾਰਨਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਲਗਨ, ਲਗਾਤਾਰ ਅਭਿਆਸ ਅਤੇ ਕੋਚ ਦੀ ਯੋਗ ਰਹਿਨੁਮਾਈ ਦਾ ਨਤੀਜਾ ਹੈ। ਦੋਵਾਂ ਖਿਡਾਰਨਾਂ ਨੇ ਸਾਬਤ ਕੀਤਾ ਕਿ ਜੇਕਰ ਹੌਸਲੇ ਬੁਲੰਦ ਹੋਣ ਅਤੇ ਮਿਹਨਤ ਸੱਚੀ ਹੋਵੇ, ਤਾਂ ਸਫਲਤਾ ਦੀਆਂ ਨਵੀਆਂ ਮੰਜ਼ਿਲਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਖਿਡਾਰਨਾਂ, ਉਨ੍ਹਾਂ ਦੇ ਮਾਪਿਆਂ ਅਤੇ ਵੁਸ਼ੂ ਕੋਚ ਸ਼ੁਭਮ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਹ ਜਿੱਤਾਂ ਸਿਰਫ਼ ਤਗਮੇ ਨਹੀਂ, ਸਗੋਂ ਬੱਚਿਆਂ ਦੇ ਸੁਪਨਿਆਂ, ਮਿਹਨਤ ਅਤੇ ਆਤਮ-ਵਿਸ਼ਵਾਸ ਦੀ ਜਿੱਤ ਹਨ। ਅੰਤ ਵਿਚ ਸਕੂਲ ਪਰਿਵਾਰ ਨੇ ਦੋਵਾਂ ਖਿਡਾਰਨਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਆਪਣੀ ਮਿਹਨਤ ਅਤੇ ਪ੍ਰਤਿਭਾ ਨਾਲ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਕੇ ਸਕੂਲ ਤੇ ਪੰਜਾਬ ਦਾ ਨਾਂਅ ਰੌਸ਼ਨ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ 10 ਲੱਖ ਦੀ ਝੂਠੀ ਕਹਾਣੀ ਬਣਾਉਣ ਵਾਲੇ ਪੁਲਿਸ ਅੜਿੱਕੇ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੇ ਖੋਲ੍ਹੀ ਕਾਨੂੰਨ ਵਿਵਸਥਾ ਦੀ ਪੋਲ ਮੁੱਖ ਮੰਤਰੀ ਦੇਣ ਅਸਤੀਫ਼ਾ- ਵਿਕਾਸ ਸ਼ਰਮਾ ਰੋਸ ਵ...
Ad Position 24