ਪੁਲਿਸ ਵਲੋਂ 19 ਕਿੱਲੋ ਭੁੱਕੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
ਰਾਜਪੁਰਾ, 14 ਅਕਤੂਬਰ (ਜੀ. ਪੀ.
ਰਾਜਪੁਰਾ, 14 ਅਕਤੂਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਰਾਜਪੁਰਾ-ਅੰਬਾਲਾ ਰੋਡ ’ਤੇ ਮਿਡ-ਵੇ ਢਾਬੇ ਨੇੜੇ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ 19 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਸੁਮਿੱਤ ਮੋਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੌਮੀ ਸ਼ਾਹ ਮਾਰਗ ਨੰਬਰ 44 ’ਤੇ ਮਿਡ-ਵੇ ਢਾਬੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਉੱਥੋਂ ਲੰਘ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਨਸ਼ਾ ਤਸਕਰ ਵਿਅਕਤੀ ਦੇ ਕਬਜ਼ੇ ਵਿਚੋਂ 19 ਕਿੱਲੋ ਭੁੱਕੀ (ਚੂਰਾ ਪੋਸਤ) ਬਰਾਮਦ ਹੋਈ। ਉਕਤ ਵਿਅਕਤੀ ਨੂੰ ਗਿ੍ਰਫ਼ਤਾਰ ਕਰਕੇ ਜਦੋਂ ਉਸ ਤੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਹਰਮੀਤ ਸਿੰਘ ਵਾਸੀ ਪਿੰਡ ਉਗਾਣਾ ਦੇ ਤੌਰ ਤੇ ਦੱਸੀ। ਥਾਣਾ ਸ਼ਹਿਰੀ ਦੀ ਪੁਲਿਸ ਨੇ ਹਰਮੀਤ ਸਿੰਘ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।