15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਰਣਜੋਧ ਸਿੰਘ ਹਡਾਣਾ ਵਲੋਂ ਧਾਂਦੀਆਂ ਦੇ 80 ਤੋਂ ਵੱਧ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਤਕਸੀਮ

ਭੁੱਨਰਹੇੜੀ, 14 ਅਕਤੂਬਰ (ਧਨਵੰਤ ਸਿੰਘ)- ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਧਾਂਦੀਆਂ ਵਿਖੇ 80 ਤੋਂ ਵੱਧ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ’ਤੇ ਪਿੰਡ ਪਹੁੰਚ ਕੇ ਯੋਗ ਲਾਭਪਾਤਰੀਆਂ ਨੂੰ ਕਾਰਡ ਸੌਂਪੇ।

Ad Position 21
No active advertisement
ਪਿੰਡ ਧਾਂਦੀਆਂ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪਦੇ ਹੋਏ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਹੋਰ ਸ਼ਖ਼ਸੀਅਤਾਂ। ਅਜੀਤ ਤਸਵੀਰ 15-10-2026
ਭੁੱਨਰਹੇੜੀ, 14 ਅਕਤੂਬਰ (ਧਨਵੰਤ ਸਿੰਘ)- ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਧਾਂਦੀਆਂ ਵਿਖੇ 80 ਤੋਂ ਵੱਧ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ ’ਤੇ ਪਿੰਡ ਪਹੁੰਚ ਕੇ ਯੋਗ ਲਾਭਪਾਤਰੀਆਂ ਨੂੰ ਕਾਰਡ ਸੌਂਪੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਸੇਵਾ ਦੀ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਅ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ ਅਤੇ ਨਾਇਬ ਤਹਿਸੀਲਦਾਰ ਕਰਨਵੀਰ ਮਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਮਾਗਮ ਦੌਰਾਨ ਹਡਾਣਾ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਮਕਸਦ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕਾਨਾ ਹੱਕਾਂ ਸੰਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੱਕੇ ਦਸਤਾਵੇਜ਼ ਨਾ ਹੋਣ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਪ੍ਰਾਪਰਟੀ ਕਾਰਡ ਮਿਲਣ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਸੰਬੰਧੀ ਰਿਕਾਰਡ ਹਾਸਲ ਹੋਵੇਗਾ ਤੇ ਵੱਖ-ਵੱਖ ਕੰਮਾਂ ਵਿਚ ਸਹੂਲਤ ਮਿਲੇਗੀ। ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਰਣਜੋਧ ਸਿੰਘ ਹਡਾਣਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲੋੜੀਂਦੇ ਯਤਨ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਹੱਲ ਲਈ ਕੰਮ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਗੁਰਨਾਮ ਸਿੰਘ, ਦਲਬੀਰ ਸਿੰਘ ਧਾਂਦੀਆਂ, ਨੰਬਰਦਾਰ ਦਲਜੀਤ ਸਿੰਘ, ਨੰਬਰਦਾਰ ਬਲਦੇਵ ਸਿੰਘ, ਅੰਮ੍ਰਿਤਪਾਲ ਸਿੰਘ, ਬਿੱਕਰ ਸਿੰਘ ਧਾਂਦੀਆਂ, ਦਰਬਾਰਾ ਸਿੰਘ, ਅੰਗਰੇਜ਼ ਸਿੰਘ, ਸੁਖਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੇਅਰ ਕੁੰਦਨ ਗੋਗੀਆ ਦੀ ਮਿਸਾਲੀ ਪਹਿਲਕਦਮੀ, ਸ਼ਹਿਰ ’ਚ ਗ਼ੈਰ-ਕਾਨੂੰਨੀ ਉਸਾਰੀਆਂ ’ਤੇ ਕੱਸਿਆ ਸ਼ਿਕੰਜਾ ਅਗਲੀ ਖ਼ਬਰ ਪੁਲਿਸ ਨੇ ਧਾਨਕ ਬਸਤੀ ’ਚ ਤਲਾਸ਼ੀ ਮੁਹਿੰਮ ਚਲਾਈ ਇਕ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ
Ad Position 24