15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੇਅਰ ਕੁੰਦਨ ਗੋਗੀਆ ਦੀ ਮਿਸਾਲੀ ਪਹਿਲਕਦਮੀ, ਸ਼ਹਿਰ ’ਚ ਗ਼ੈਰ-ਕਾਨੂੰਨੀ ਉਸਾਰੀਆਂ ’ਤੇ ਕੱਸਿਆ ਸ਼ਿਕੰਜਾ

ਪਟਿਆਲਾ, 14 ਅਕਤੂਬਰ (ਅ. ਸ.

Ad Position 21
No active advertisement
ਅਣ-ਅਧਿਕਾਰਤ ਉਸਾਰੀਆਂ ਦੀ ਚੈਕਿੰਗ ਸੰਬੰਧੀ ਤਕਨੀਕੀ ਕਮੇਟੀ ਗਠਿਤ ਕਰਨ ਬਾਰੇ ਜਾਣਕਾਰੀ ਦਿੰਦੇ ਹੋਏ ਮੇਅਰ ਕੁੰਦਨ ਗੋਗੀਆ। ਅਜੀਤ ਤਸਵੀਰ 15-10-2026
ਪਟਿਆਲਾ, 14 ਅਕਤੂਬਰ (ਅ.ਸ. ਆਹਲੂਵਾਲੀਆ)- ਸ਼ਾਹੀ ਸ਼ਹਿਰ ਪਟਿਆਲਾ ਵਿਚ ਨਾਜਾਇਜ਼ ਅਤੇ ਅਣ-ਅਧਿਕਾਰਤ ਉਸਾਰੀਆਂ ਨੂੰ ਰੋਕਣ ਲਈ ਮੇਅਰ ਕੁੰਦਨ ਗੋਗੀਆ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਬਿਲਡਿੰਗ ਬਰਾਂਚ ਨਾਲ ਸੰਬੰਧਿਤ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੀ ਨਿਰਪੱਖ ਪੜਤਾਲ ਤੇ ਸ਼ਹਿਰ ਅੰਦਰ ਹੋ ਰਹੀਆਂ ਅਣ-ਅਧਿਕਾਰਤ ਉਸਾਰੀਆਂ ਦੀ ਜ਼ਮੀਨੀ ਚੈਕਿੰਗ ਲਈ ਮੇਅਰ ਕੁੰਦਨ ਗੋਗੀਆ ਵੱਲੋਂ ਕਮਿਸ਼ਨਰ ਨਗਰ ਨਿਗਮ ਨੂੰ ਇਕ ਅਹਿਮ ਪੱਤਰ ਜਾਰੀ ਕਰਦਿਆਂ 3 ਮੈਂਬਰੀ ਤਕਨੀਕੀ ਕਮੇਟੀ ਦੇ ਗਠਨ ਦੀ ਤਜਵੀਜ਼ ਭੇਜੀ ਗਈ ਹੈ। ਮੇਅਰ ਵਲੋਂ ਜਾਰੀ ਹੁਕਮਾਂ ਅਨੁਸਾਰ ਇਸ ਤਕਨੀਕੀ ਕਮੇਟੀ ਵਿਚ ਏ. ਟੀ. ਪੀ., ਬਿਲਡਿੰਗ ਇੰਸਪੈਕਟਰ ਅਤੇ ਹੈੱਡ ਡਰਾਫ਼ਟਸਮੈਨ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਗਈ ਹੈ। ਮੇਅਰ ਦਫ਼ਤਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਤਾਜ਼ਾ ਤਜਵੀਜ਼ ਤੁਰੰਤ ਅਗਲੇਰੀ ਕਾਰਵਾਈ ਲਈ ਕਮਿਸ਼ਨਰ ਨਗਰ ਨਿਗਮ ਨੂੰ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਤਕਨੀਕੀ ਕਮੇਟੀ ਸ਼ਹਿਰ ਭਰ ਵਿਚ ਹੋ ਰਹੀਆਂ ਸ਼ੱਕੀ ਤੇ ਗ਼ੈਰ-ਕਾਨੂੰਨੀ ਉਸਾਰੀਆਂ ਦੀ ਮੌਕੇ ’ਤੇ ਜਾ ਕੇ ਜਾਂਚ ਕਰੇਗੀ ਅਤੇ ਬਿਲਡਿੰਗ ਬਰਾਂਚ ਸੰਬੰਧੀ ਆਉਣ ਵਾਲੀਆਂ ਜਨਤਕ ਸ਼ਿਕਾਇਤਾਂ ਦੀ ਮੁਕੰਮਲ ਪੜਤਾਲ ਕਰਕੇ ਸਿੱਧੇ ਤੌਰ ’ਤੇ ਮੇਅਰ ਨੂੰ ਆਪਣੀ ਰਿਪੋਰਟ ਸੌਂਪਣ ਦੀ ਪਾਬੰਦ ਹੋਵੇਗੀ। ਮੇਅਰ ਕੁੰਦਨ ਗੋਗੀਆ ਨੇ ਦੋ-ਟੂਕ ਸ਼ਬਦਾਂ ਵਿਚ ਕਿਹਾ ਕਿ ਸ਼ਹਿਰ ਦੇ ਯੋਜਨਾਬੱਧ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਅਣ-ਅਧਿਕਾਰਤ ਉਸਾਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮੇਟੀ ਵਲੋਂ ਪੇਸ਼ ਰਿਪੋਰਟ ਦੇ ਆਧਾਰ ’ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਮੌਕੇ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਉਸਾਰੀ ਕਰਨ ਤੋਂ ਪਹਿਲਾਂ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਜ਼ਰੂਰ ਪਾਸ ਕਰਵਾਉਣ ਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਭਵਿੱਖ ਵਿਚ ਕਿਸੇ ਕਾਨੂੰਨੀ ਅੜਚਨ ਜਾਂ ਕਾਰਵਾਈ ਤੋਂ ਬਚਿਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਖ਼ੂਬਸੂਰਤ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ ਅਤੇ ਭਵਿੱਖ ਵਿਚ ਬਿਲਡਿੰਗ ਸ਼ਾਖਾ ਦੇ ਕੰਮਕਾਜ ਵਿਚ ਪੂਰੀ ਪਾਰਦਰਸ਼ਤਾ ਕਾਇਮ ਰੱਖੀ ਜਾਵੇਗੀ। ਕਿਸੇ ਵੀ ਪੱਧਰ ’ਤੇ ਸ਼ਹਿਰ ਦੇ ਵਿਕਾਸ ਨਾਲ ਖਿਲਵਾੜ ਕਰਨ ਵਾਲੇ ਜਾਂ ਮਿਲੀਭੁਗਤ ਕਰਨ ਵਾਲੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਮਾਨ ਸਰਕਾਰ ਦੀਆਂ ਨਾਕਾਮੀਆਂ ਦਾ ਸਿੱਟਾ ਹੈ- ਬਿੱਟੂ ਕਿਹਾ ਸੂਬੇ ‘ਚ ਆਮ ਆਦਮੀ ਪਾਰਟੀ ਬੁਰੀ... ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ ਧਾਂਦੀਆਂ ਦੇ 80 ਤੋਂ ਵੱਧ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਤਕਸੀਮ
Ad Position 24