15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦਾ ਕਤਲ ਮਾਨ ਸਰਕਾਰ ਦੀਆਂ ਨਾਕਾਮੀਆਂ ਦਾ ਸਿੱਟਾ ਹੈ- ਬਿੱਟੂ ਕਿਹਾ ਸੂਬੇ ‘ਚ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ

ਨਾਭਾ, 14 ਅਕਤੂਬਰ (ਵਰਿੰਦਰ ਵਰਮਾ)- ਪਰਵਿੰਦਰ ਸਿੰਘ ਝੋਟੇ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰਨਾ ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਦਾ ਨਤੀਜਾ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 15-10-2026
ਨਾਭਾ, 14 ਅਕਤੂਬਰ (ਵਰਿੰਦਰ ਵਰਮਾ)- ਪਰਵਿੰਦਰ ਸਿੰਘ ਝੋਟੇ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰਨਾ ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਦਾ ਨਤੀਜਾ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਨਾਭਾ ਦੇ ਮੁੱਖ ਸੇਵਾਦਾਰ ਬਰਿੰਦਰ ਕੁਮਾਰ ਬਿੱਟੂ ਨੇ ਕੀਤਾ। ਬਰਿੰਦਰ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਅਪਰਾਧਿਕ ਮਾਮਲਿਆਂ ਅਤੇ ਗੈਂਗਸਟਰਾਂ ਦੀ ਦਹਿਸ਼ਤ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਦਿੱਤਾ ਹੈ । ਬਿੱਟੂ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਤੋਂ ਬਾਅਦ ਰਾਜਨੀਤਿਕ ਅਤੇ ਸਮਾਜਿਕ ਹਲਕਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਇਸ ਪਿੱਛੇ ਜੋ ਵੀ ਹੈ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਨੇ ‘ਆਪ’ ਸਰਕਾਰ ਨੂੰ ਕਟਹਿਰੇ ’ਚ ਲਿਆਂਦਾ- ਲੌਟ ਅਗਲੀ ਖ਼ਬਰ ਮੇਅਰ ਕੁੰਦਨ ਗੋਗੀਆ ਦੀ ਮਿਸਾਲੀ ਪਹਿਲਕਦਮੀ, ਸ਼ਹਿਰ ’ਚ ਗ਼ੈਰ-ਕਾਨੂੰਨੀ ਉਸਾਰੀਆਂ ’ਤੇ ਕੱਸਿਆ ਸ਼ਿਕੰਜਾ
Ad Position 24