ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਨੇ ‘ਆਪ’ ਸਰਕਾਰ ਨੂੰ ਕਟਹਿਰੇ ’ਚ ਲਿਆਂਦਾ- ਲੌਟ
ਭਾਦਸੋਂ, 14 ਅਕਤੂਬਰ (ਪ੍ਰਦੀਪ ਦੰਦਰਾਲਾ)- ਬੀਤੇ ਕੱਲ੍ਹ ਮਾਨਸਾ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਬਾਜ਼ਾਰ ’ਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਿਸ ਪੰਜਾਬ ਦੇ ਹਲਕਾ ਪਟਿਆਲਾ ਦੇ ਆਗੂ ਲਖਬੀਰ ਸਿੰਘ ਲੌਟ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨੇ ਵਿੰਨਦਿਆਂ ਆਖਿਆ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਿਲਕੁਲ ਹੀ ਵਿਗੜ ਚੁੱਕੀ ਹੈ ।
ਭਾਦਸੋਂ, 14 ਅਕਤੂਬਰ (ਪ੍ਰਦੀਪ ਦੰਦਰਾਲਾ)- ਬੀਤੇ ਕੱਲ੍ਹ ਮਾਨਸਾ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਬਾਜ਼ਾਰ ’ਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਿਸ ਪੰਜਾਬ ਦੇ ਹਲਕਾ ਪਟਿਆਲਾ ਦੇ ਆਗੂ ਲਖਬੀਰ ਸਿੰਘ ਲੌਟ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨੇ ਵਿੰਨਦਿਆਂ ਆਖਿਆ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਿਲਕੁਲ ਹੀ ਵਿਗੜ ਚੁੱਕੀ ਹੈ ।ਚਾਰੇ ਪਾਸੇ ਹਨੇਰਗਰਦੀ, ਕਤਲੇਆਮ ਹੋ ਰਹੇ ਹਨ ।ਪੰਜਾਬ ਵਿਚ ਹੁਣ ਤੱਕ ਕਈ ਪੁਲਿਸ ਅਧਿਕਾਰੀ, ਖਿਡਾਰੀ ,ਸਰਪੰਚ ਅਤੇ ਅਨੇਕਾਂ ਨੌਜਵਾਨਾਂ ਦੇ ਕਤਲ ਸਰੇਆਮ ਹੋ ਰਹੇ ਹਨ, ਜਿਸ ਨਾਲ ਆਮ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਤੇ ਤਰਾਹ ਤਰਾਹ ਕਰ ਰਹੇ ਹਨ। ਲੌਟ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਨੂੰ ਨਸਿਆਂ ਨੂੰ ਬੰਦ ਕਰਵਾਉਣ ਸਬੰਧੀ ਸ਼ੁਰੂ ਕੀਤੀ ਮੁਹਿੰਮ ਦਾ ਆਪਣੀ ਜਾਨ ਦੇ ਕੇ ਖਮਿਆਜਾ ਭੁਗਤਣਾ ਪਿਆ। ਉਨ੍ਹਾਂ ਆਖਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਨਸਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਆਪਣੀ ਜਾਨ ਦਾ ਖਤਰਾ ਮੰਡਰਾ ਰਿਹਾ ਹੈ ਇਹ ਸਮੇਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ।