15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਡਾ. ਸੀ. ਪੀ. ਕੰਬੋਜ ਦਾ ਕੀਤਾ ਸਨਮਾਨ

ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈਲਫੇਅਰ ਆਰਗਨਾਈਜੇਸ਼ਨ ਵਲੋਂ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਿੱਖਿਆ, ਖੇਡਾਂ, ਪ੍ਰਸ਼ਾਸਨ, ਸਮਾਜ ਸੇਵਾ ਤੇ ਰਾਜਨੀਤਕ ਖੇਤਰ ਵਿਚ ਮੋਹਰੀ ਰੋਲ ਅਦਾ ਕਰਕੇ ਪੂਰੇ ਦੇਸ਼-ਵਿਦੇਸ਼ ’ਚ ਰੋਸ਼ਨ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-10-2026
ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈਲਫੇਅਰ ਆਰਗਨਾਈਜੇਸ਼ਨ ਵਲੋਂ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਿੱਖਿਆ, ਖੇਡਾਂ, ਪ੍ਰਸ਼ਾਸਨ, ਸਮਾਜ ਸੇਵਾ ਤੇ ਰਾਜਨੀਤਕ ਖੇਤਰ ਵਿਚ ਮੋਹਰੀ ਰੋਲ ਅਦਾ ਕਰਕੇ ਪੂਰੇ ਦੇਸ਼-ਵਿਦੇਸ਼ ’ਚ ਰੋਸ਼ਨ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਸੀ.ਪੀ. ਕੰਬੋਜ ਨੂੰ ਪੰਜਾਬੀ ਕੰਪਿਊਟਰਕਾਰੀ ਵਿਚ ਸ਼ਲਾਘਾਯੋਗ ਕੰਮ ਕਰਨ ਬਦਲੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਵਿਧਾਇਕ ਜਗਦੀਪ ਗੋਲਡੀ ਜਲਾਲਾਬਾਦ, ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਮਲਕੀਤ ਥਿੰਦ, ਆਰਗਨਾਈਜੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਢੋਟ, ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਅਤੇ ਜਨਰਲ ਸੈਕਟਰੀ ਮਨਿੰਦਰਪਾਲ ਸਿੰਘ ਪਲਾਸੌਰ ਸਮੇਤ ਕਈ ਆਗੂ ਹਾਜ਼ਰ ਸਨ। ਦੱਸਣਯੋਗ ਹੈ ਕਿ ਸਰਹੱਦੀ ਪਿੰਡ ਲਾਧੂਕਾ ਫਾਜ਼ਿਲਕਾ ਦੇ ਜੰਮਪਲ ਡਾ. ਕੰਬੋਜ ਪੰਜਾਬੀ ਯੂਨੀਵਰਸਿਟੀ ਵਿਚ ਪਿਛਲੇ ਦੋ ਦਹਾਕਿਆਂ ਤੋਂ ਸੇਵਾਵਾਂ ਦੇ ਰਹੇ ਹਨ। ਉਹ ਪੰਜਾਬੀ ਵਿਚ ਕੰਪਿਊਟਰ ਵਿਗਿਆਨ ਅਤੇ ਤਕਨਾਲੋਜੀ ਦੀਆਂ 3 ਦਰਜਨ ਤੋਂ ਵੱਧ ਪੁਸਤਕਾਂ ਲਿਖ ਚੁੱਕੇ ਹਨ। ਅਖ਼ਬਾਰਾਂ ਵਿਚ ਉਨ੍ਹਾਂ ਦੇ ਲਗਾਤਾਰ ਕਾਲਮ ਪ੍ਰਕਾਸ਼ਿਤ ਹੁੰਦੇ ਰਹਿੰਦੇ ਹਨ। ਪੰਜਾਬੀ ਭਾਸ਼ਾ ਨੂੰ ਕੰਪਿਊਟਰ ਤੇ ਏ.ਆਈ. ਦਾ ਹਾਣ ਦਾ ਬਣਾਉਣ ਲਈ ਉਹ ਕਈ ਸਾਫ਼ਟਵੇਅਰਾਂ ਦਾ ਵਿਕਾਸ ਕਰ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਰਛਪਾਲ ਸਿੰਘ ਜੌੜਾਮਾਜਰਾ, ਜਗਮੀਤ ਸਿੰਘ ਹਰਿਆਊ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਡਾਵਾ... ਅਗਲੀ ਖ਼ਬਰ ਚੀਫ਼ ਇੰਜੀ. ਮਿੱਤਲ ਦੀ ਬਦਲੀ ਤੱਕ ਸੰਘਰਸ਼ ਜਾਰੀ ਰੱਖਣਗੇ ਬਿਜਲੀ ਅਧਿਕਾਰੀ
Ad Position 24