15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਿੰਡ ਸਫੇੜਾ ਦੇ ਨੌਜਵਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

ਡਕਾਲਾ, 14 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਵਿਧਾਨ ਸਭਾ ਹਲਕਾ ਸਨੌਰ ਦੇ ਪਿੰਡ ਸਫੇੜਾ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਪਿੰਡ ਦੇ ਨੌਜਵਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਸਨੌਰ ਦੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਮਹਿਮੂਦਪੁਰ ਨੇ ਨੌਜਵਾਨਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 15-10-2026
ਡਕਾਲਾ, 14 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਵਿਧਾਨ ਸਭਾ ਹਲਕਾ ਸਨੌਰ ਦੇ ਪਿੰਡ ਸਫੇੜਾ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਪਿੰਡ ਦੇ ਨੌਜਵਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਸਨੌਰ ਦੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਮਹਿਮੂਦਪੁਰ ਨੇ ਨੌਜਵਾਨਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਪਰਮਜੀਤ ਸਿੰਘ ਮਹਿਮੂਦਪੁਰ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਅਤੇ ਦੇਸ਼ ਦਾ ਅਹਿਮ ਹਿੱਸਾ ਹੁੰਦੇ ਹਨ। ਨੌਜਵਾਨਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਨੌਜਵਾਨਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਨੌਜਵਾਨ ਪੰਜਾਬ ਦੇ ਭਵਿੱਖ ਅਤੇ ਸਿੱਖ ਕੌਮ ਦੇ ਮਸਲਿਆਂ ਪ੍ਰਤੀ ਜਾਗਰੂਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਨੌਜਵਾਨਾਂ ਨੂੰ ਨਾਲ ਲੈ ਕੇ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਮਸਲਿਆਂ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮਹਾਲਕਸ਼ਮੀ ਰਾਮਲੀਲ੍ਹਾ ਕਲੱਬ ’ਚ ਸੁਭਾਸ਼ ਬਾਂਸਲ ਨੇ ਕੀਤੀ ਜੋਤੀ ਪ੍ਰਚੰਡ ਅਗਲੀ ਖ਼ਬਰ ਮਾਨ ਸਰਕਾਰ ਸੂਬੇ ਦੀ ਤਰੱਕੀ ਲਈ ਮੋਹਰੀ- ਨਵਾਬ ਸਿੰਘ ਮਨੇਸ਼
Ad Position 24