ਪਿੰਡ ਅਸਰਪੁਰ ਵਿਖੇ ਮੁਫ਼ਤ ਮੈਗਾ ਮੈਡੀਕਲ ਕੈਂਪ 18 ਨੂੰ
ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੌੜ)- ਰਿਖੀਦੇਵ ਸਪੋਰਟਸ ਕਲੱਬ ਅਸਰਪੁਰ ਵਲੋਂ ਸਵਰਗੀ ਰਿਖੀਦੇਵ ਕੁਮਾਰ ਦੀ ਯਾਦ ਵਿਚ ਮੁਫ਼ਤ ਮੈਗਾ ਮੈਡੀਕਲ ਕੈਂਪ 18 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਪਿੰਡ ਅਸਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਅਜਨੀਸ਼ ਢੋਟ ਨੇ ਦੱਸਿਆ ਕਿ ਅੱਖਾਂ ਦੇ ਮਾਹਿਰ ਡਾਕਟਰ ਕਮਲਇੰਦਰ ਕੌਰ ਅਤੇ ਉਨ੍ਹਾਂ ਦੀ ਟੀਮ ਅੱਖਾਂ ਦੀ ਜਾਂਚ ਕਰੇਗੀ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਲੋੜੀਂਦੀ ਸਲਾਹ ਦਿੱਤੀ ਜਾਵੇਗੀ।
ਪਟਿਆਲਾ, 14 ਅਕਤੂਬਰ (ਮਨਦੀਪ ਸਿੰਘ ਖਰੌੜ)- ਰਿਖੀਦੇਵ ਸਪੋਰਟਸ ਕਲੱਬ ਅਸਰਪੁਰ ਵਲੋਂ ਸਵਰਗੀ ਰਿਖੀਦੇਵ ਕੁਮਾਰ ਦੀ ਯਾਦ ਵਿਚ ਮੁਫ਼ਤ ਮੈਗਾ ਮੈਡੀਕਲ ਕੈਂਪ 18 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਪਿੰਡ ਅਸਰਪੁਰ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਅਜਨੀਸ਼ ਢੋਟ ਨੇ ਦੱਸਿਆ ਕਿ ਅੱਖਾਂ ਦੇ ਮਾਹਿਰ ਡਾਕਟਰ ਕਮਲਇੰਦਰ ਕੌਰ ਅਤੇ ਉਨ੍ਹਾਂ ਦੀ ਟੀਮ ਅੱਖਾਂ ਦੀ ਜਾਂਚ ਕਰੇਗੀ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਲੋੜੀਂਦੀ ਸਲਾਹ ਦਿੱਤੀ ਜਾਵੇਗੀ। ਕੈਂਪ ਵਿਚ ਡਾ. ਹਰਜਿੰਦਰ ਸਿੰਘ ਗਦੂਦਾਂ ਅਤੇ ਪਿਸ਼ਾਬ ਰੋਗ ਮਾਹਿਰ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ। ਇਸ ਦੌਰਾਨ ਮੌਜੂਦ ਮਰੀਜ਼ਾਂ ਨੂੰ ਸਿਹਤ ਸੰਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੇ ਟੈੱਸਟ ਵੀ ਮੁਫ਼ਤ ਕੀਤੇ ਜਾਣਗੇ। ਅਜਨੀਸ਼ ਢੋਟ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।