ਖੇਤਾਂ ’ਚ ਕੰਮ ਕਰਦੇ ਦੀ ਘੇਰ ਕੇ ਕੀਤੀ ਕੁੱਟਮਾਰ
ਰਾਜਪੁਰਾ, 16 ਅਕਤੂਬਰ (ਜੀ. ਪੀ.
ਰਾਜਪੁਰਾ, 16 ਅਕਤੂਬਰ (ਜੀ.ਪੀ. ਸਿੰਘ)- ਖੇਤਾਂ ਵਿਚ ਕੰਮ ਕਰਦੇ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਥਾਣਾ ਸ਼ੰਭੂ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮਹਿੰਗਾ ਸਿੰਘ ਵਾਸੀ ਪਿੰਡ ਅਲੀਮਾਜਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਤਾਂ ਜਗਤਾਰ ਸਿੰਘ ਅਤੇ ਛਿੰਦਾ ਵਾਸੀ ਪਿੰਡ ਅਲੀਮਾਜਰਾ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ। ਥਾਣਾ ਸ਼ੰਭੂ ਦੀ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।