ਸਹਿਕਾਰੀ ਸਭਾਵਾਂ ਦੀ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਕਿਸਾਨ- ਅਮਨਦੀਪ ਸ਼ਰਮਾ
ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਪਟਿਆਲਾ ਅਮਨਦੀਪ ਸ਼ਰਮਾ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਹਿਕਾਰੀ ਸਭਾਵਾਂ ਵਿਚ ਉਪਲਬਧ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਵਾਤਾਵਰਣ-ਪੱਖੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ। ਅਮਨਦੀਪ ਸ਼ਰਮਾ ਨੇ ਕਲਿਆਣ ਖੇਤੀਬਾੜੀ ਸਹਿਕਾਰੀ ਸਭਾ ਦਾ ਦੌਰਾ ਕੀਤਾ ਅਤੇ ਸਭਾ ਵਲੋਂ ਖਰੀਦੇ ਗਏ ਟਰੈਕਟਰ ਤੇ ਮਲਚਰ ਦਾ ਨਿਰੀਖਣ ਕੀਤਾ।
ਸ
ਸਹਿਕਾਰੀ ਸਭਾਵਾਂ ਦੀ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਮਨਦੀਪ ਸ਼ਰਮਾ ਅਤੇ ਹੋਰ। ਅਜੀਤ ਤਸਵੀਰ
17-10-2026
ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਪਟਿਆਲਾ ਅਮਨਦੀਪ ਸ਼ਰਮਾ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਹਿਕਾਰੀ ਸਭਾਵਾਂ ਵਿਚ ਉਪਲਬਧ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਵਾਤਾਵਰਣ-ਪੱਖੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ। ਅਮਨਦੀਪ ਸ਼ਰਮਾ ਨੇ ਕਲਿਆਣ ਖੇਤੀਬਾੜੀ ਸਹਿਕਾਰੀ ਸਭਾ ਦਾ ਦੌਰਾ ਕੀਤਾ ਅਤੇ ਸਭਾ ਵਲੋਂ ਖਰੀਦੇ ਗਏ ਟਰੈਕਟਰ ਤੇ ਮਲਚਰ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਮਸ਼ੀਨਰੀ ਉਪਲਬਧ ਕਰਵਾਉਣ ਦਾ ਮੁੱਖ ਉਦੇਸ਼ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਤੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਪਟਿਆਲਾ ਦੇ ਅਧੀਨ ਆਉਂਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਵੱਲੋਂ ਟਰੈਕਟਰ, ਮਲਚਰ, ਸੁਪਰ ਸੀਡਰ ਅਤੇ ਹੋਰ ਆਧੁਨਿਕ ਖੇਤੀਬਾੜੀ ਸੰਦ ਖਰੀਦੇ ਗਏ ਹਨ। ਇਨ੍ਹਾਂ ਸੰਦਾਂ ਦੀ ਵਰਤੋਂ ਨਾਲ ਕਿਸਾਨ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ ਤੇ ਇਸ ਨੂੰ ਅੱਗ ਲਗਾਉਣ ਦੀ ਲੋੜ ਤੋਂ ਬਚ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਕੇ ਪ੍ਰਦੂਸ਼ਣ ਘਟਾਉਣ ਦੇ ਯਤਨਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਸੰਦਾਂ ਦੀ ਮੱਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ।