18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਦਰਸ਼ਨ ਸਿੰਘ ਸਿੱਧੂ ਦੀ ਅਗਵਾਈ ’ਚ ਨਨੇਹੜਾ ਦੇ ਨੌਜਵਾਨਾਂ ਨੇ ਮੋਮਬੱਤੀ ਮਾਰਚ ਕੱਢਿਆ

ਪਾਤੜਾਂ, 16 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਨਸ਼ਿਆਂ ਦੇ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਦਰਸ਼ਨ ਸਿੰਘ ਸਿੱਧੂ ਸਾਬਕਾ ਤਹਿਸੀਲਦਾਰ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਵਿੰਗ ਪੰਜਾਬ ਦੀ ਅਗਵਾਈ ’ਚ ਨੌਜਵਾਨਾਂ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਸ਼ਨ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਨੌਕਰੀਆਂ ਦੇ ਕੇ ਰੋਜ਼ਗਾਰ ਦੇਣ, ਸਾਰੀਆਂ ਫ਼ਸਲਾਂ ’ਤੇ ਐਮ.

Ad Position 21
No active advertisement
ਅਜੀਤ ਡੈਸਕ 17-10-2026
ਪਾਤੜਾਂ, 16 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਨਸ਼ਿਆਂ ਦੇ ਖ਼ਿਲਾਫ਼ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਦਰਸ਼ਨ ਸਿੰਘ ਸਿੱਧੂ ਸਾਬਕਾ ਤਹਿਸੀਲਦਾਰ ਚੇਅਰਮੈਨ ਪਛੜੀਆਂ ਸ਼੍ਰੇਣੀਆਂ ਵਿੰਗ ਪੰਜਾਬ ਦੀ ਅਗਵਾਈ ’ਚ ਨੌਜਵਾਨਾਂ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਸ਼ਨ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਨੌਕਰੀਆਂ ਦੇ ਕੇ ਰੋਜ਼ਗਾਰ ਦੇਣ, ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ ਦੇਣ ਤੋਂ ਇਲਾਵਾ ਬਹੁਤ ਸਾਰੇ ਵਾਅਦੇ ਕਰਕੇ ਸੱਤਾ ਵਿਚ ਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ ਉੱਥੇ ਹੀ ਕਿਸਾਨਾਂ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਨਸ਼ਿਆਂ ਦੇ ਖ਼ਿਲਾਫ਼ ਲੜ ਰਹੇ ਮਾਨਸਾ ਦੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਕਰਕੇ ਨਸ਼ਿਆਂ ਖ਼ਿਲਾਫ਼ ਲੜ ਰਹੇ ਲੋਕਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਹੁਣ ਪੰਜਾਬ ਦੇ ਲੋਕ ਚੁੱਪ ਨਹੀਂ ਰਹਿਣਗੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੋਟਾਂ ਰਾਹੀਂ ਸਬਕ ਸਿਖਾਉਣ ਦਾ ਮਨ ਲੋਕ ਬਣਾ ਚੁੱਕੇ ਹਨ। ਇਸ ਮੌਕੇ ਬਲਵਿੰਦਰ ਸਿੰਘ, ਜਗਵਿੰਦਰ ਸਿੰਘ, ਕਾਕਾ ਸਿੰਘ, ਰਸ਼ਪਾਲ ਸਿੰਘ, ਜਤਿੰਦਰ ਸਿੰਘ, ਮੈਂਬਰ ਹਰਪਾਲ ਸਿੰਘ ਕਾਕਾ, ਬਿੰਦਰ ਸਿੰਘ, ਖੁਸ਼ਪ੍ਰੀਤ ਸਿੰਘ, ਗਗਨਜੀਤ ਸਿੰਘ, ਮੇਜਰ ਸਿੰਘ, ਵਕੀਲ ਸਿੰਘ ਅਤੇ ਜੈਲੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਆਗੂ ਤੇ ਵਰਕਰਾਂ ਨੇ ਸਾਥੀਆਂ ਸਮੇਤ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਕਾਂਗਰਸ ਦਾ ਫੜਿਆ ਪੱਲਾ ਅਗਲੀ ਖ਼ਬਰ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਾਲਾਨਾ ਵਿਗਿਆਨ ਮੇਲਾ ਕਰਵਾਇਆ
Ad Position 24