17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੀ ਅਧਿਆਪਕ ਦਲ ਪੰਜਾਬ ਨੇ ਕੀਤੀ ਨਿਖੇਧੀ

ਨਾਭਾ, 16 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਮੁਹਿੰਮ ਚਲਾਈ ਹੋਈ ਹੈ ‘ਯੁੱਧ ਨਸ਼ਿਆਂ ਵਿਰੁੱਧ’ ਦੇ ਬਾਵਜੂਦ ਜਿਹੜੇ ਲੋਕ ਇਸ ਮੁਹਿੰਮ ਵਿਚ ਯੋਗਦਾਨ ਪਾ ਰਹੇ ਹਨ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ। ਅਜਿਹੀ ਹੀ ਘਟਨਾ ਮਾਨਸਾ ਜ਼ਿਲ੍ਹੇ ਵਿਚ ਕੱਲ੍ਹ ਵਾਪਰੀ ਹੈ, ਪਰਵਿੰਦਰ ਸਿੰਘ ਝੋਟਾ ਜਿਸ ਨੇ ਕਮਿਸਟ ਅਸ਼ਵਨੀ ਕੁਮਾਰ ਦੀ ਦੁਕਾਨ ’ਤੇ ਨਸ਼ਾ ਲੈ ਕੇ ਆ ਰਹੇ ਕੁਝ ਬੰਦਿਆਂ ਨੂੰ ਰੰਗੇ ਹੱਥੀਂ ਫੜਿਆ ਜਿਸ ਦੀ ਝੋਟਾ ਨੇ ਵੀਡੀਓ ਬਣਾ ਕੇ ਸੋਸਲ ਮੀਡੀਆ ’ਤੇ ਸ਼ੇਅਰ ਵੀ ਕੀਤੀ ਅਤੇ ਉਸ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਵੀ ਫੋਨ ਕੀਤੇ ਗਏ ਸਨ।

Ad Position 21
No active advertisement
ਪਿਸ਼ੋਰਾ ਸਿੰਘ ਧਾਲੀਵਾਲ 17-10-2026
ਨਾਭਾ, 16 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਮੁਹਿੰਮ ਚਲਾਈ ਹੋਈ ਹੈ ‘ਯੁੱਧ ਨਸ਼ਿਆਂ ਵਿਰੁੱਧ’ ਦੇ ਬਾਵਜੂਦ ਜਿਹੜੇ ਲੋਕ ਇਸ ਮੁਹਿੰਮ ਵਿਚ ਯੋਗਦਾਨ ਪਾ ਰਹੇ ਹਨ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ। ਅਜਿਹੀ ਹੀ ਘਟਨਾ ਮਾਨਸਾ ਜ਼ਿਲ੍ਹੇ ਵਿਚ ਕੱਲ੍ਹ ਵਾਪਰੀ ਹੈ, ਪਰਵਿੰਦਰ ਸਿੰਘ ਝੋਟਾ ਜਿਸ ਨੇ ਕਮਿਸਟ ਅਸ਼ਵਨੀ ਕੁਮਾਰ ਦੀ ਦੁਕਾਨ ’ਤੇ ਨਸ਼ਾ ਲੈ ਕੇ ਆ ਰਹੇ ਕੁਝ ਬੰਦਿਆਂ ਨੂੰ ਰੰਗੇ ਹੱਥੀਂ ਫੜਿਆ ਜਿਸ ਦੀ ਝੋਟਾ ਨੇ ਵੀਡੀਓ ਬਣਾ ਕੇ ਸੋਸਲ ਮੀਡੀਆ ’ਤੇ ਸ਼ੇਅਰ ਵੀ ਕੀਤੀ ਅਤੇ ਉਸ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਵੀ ਫੋਨ ਕੀਤੇ ਗਏ ਸਨ। ਇਸ ਸਭ ਦੇ ਬਾਵਜੂਦ ਕਮਿਸਟ ਅਸ਼ਵਨੀ ਕੁਮਾਰ ਨੇ ਗੋਲੀਆਂ ਮਾਰ ਕੇ ਪਰਵਿੰਦਰ ਸਿੰਘ ਝੋਟੇ ਨੂੰ ਕਤਲ ਕਰ ਦਿੱਤਾ ਤੇ ਉਸ ਦੇ ਚਾਰ ਹੋਰ ਸਾਥੀਆਂ ਨੂੰ ਵੀ ਜ਼ਖ਼ਮੀ ਕਰ ਦਿੱਤਾ ਗਿਆ। ਅਧਿਆਪਕ ਦਲ ਪੰਜਾਬ ਦੇ ਮੁੱਖ ਸਲਾਹਕਾਰ ਪਿਸ਼ੌਰਾ ਸਿੰਘ ਧਾਲੀਵਾਲ ਨੇ ਇਸ ਘਟਨਾ ਦੀ ਪੁਰਜ਼ੋਰ ਨਿੰਦਿਆ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਮਸ਼ਾਲੀ ਸ਼ਜਾ ਦਿਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ। ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਿਆ ਕਰਨ ਵਾਲਿਆਂ ਵਿਚ ਬਲਜੀਤ ਸਿੰਘ ਧਾਰੌਕੀ, ਜਗਦੇਵ ਸਿੰਘ ਬੌੜਾ, ਜਗਤਾਰ ਸਿੰਘ ਟਿਵਾਣਾ, ਪ੍ਰਵੀਨ ਕੁਮਾਰ, ਸੁਖਵਿੰਦਰਜੀਤ ਸਿੰਘ ਰੈਹਿਲ, ਹਰਿੰਦਰ ਸਿੰਘ ਸੋਹੀ, ਜਸਪਾਲ ਸਿੰਘ ਧਾਰੌਕੀ, ਗੁਰਪ੍ਰੀਤ ਸਿੰਘ ਟਿਵਾਣਾ, ਜਸਵਿੰਦਰ ਸਿੰਘ ਸੰਧੂ, ਮਨਮੋਹਨ ਕੁਮਾਰ, ਭਜਨ ਸਿੰਘ ਖਹਿਰਾ, ਅਮਰੀਕ ਸਿੰਘ ਸੁੱਧੇਵਾਲ, ਤਰਸੇਮ ਸਿੰਘ ਤੇਜਾ, ਬਿਕਰਮ ਸਿੰਘ, ਪਰਮਜੀਤ ਬਾਵਾ, ਅਸ਼ੋਕ ਕੁਮਾਰ, ਰਵਿੰਦਰ ਸੋਰੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਚਮੀ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ ਅਗਲੀ ਖ਼ਬਰ ਡੈਮੋਕਰੇਟਿਕ ਮਨਰੇਗਾ ਫਰੰਟ ਵਲੋਂ ਕਨਵੈਨਸ਼ਨ 18 ਨੂੰ
Ad Position 24