17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅੰਮ੍ਰਿਤਪਾਲ ਸਿੰਘ ਭੈਣੀ ਵਲੋਂ ਉੱਘੇ ਸਮਾਜ ਸੇਵੀ ਚੌਧਰੀ ਕੁਲਦੀਪ ਸੇਠੀ ਦਾ ਸਨਮਾਨ

ਡਕਾਲਾ, 16 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਕੱਲਰ ਭੈਣੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਆਗੂ ਅੰਮ੍ਰਿਤਪਾਲ ਸਿੰਘ ਭੈਣੀ ਦੀ ਅਗਵਾਈ ਹੇਠ ਤੀਜਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਜੀਤ ਸਿੰਘ ਰਾਜਲਾ ਤੇ ਰਾਜਿੰਦਰ ਸਿੰਘ ਛੰਨਾ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 17-10-2026
ਡਕਾਲਾ, 16 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਕੱਲਰ ਭੈਣੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਆਗੂ ਅੰਮ੍ਰਿਤਪਾਲ ਸਿੰਘ ਭੈਣੀ ਦੀ ਅਗਵਾਈ ਹੇਠ ਤੀਜਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਜੀਤ ਸਿੰਘ ਰਾਜਲਾ ਤੇ ਰਾਜਿੰਦਰ ਸਿੰਘ ਛੰਨਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉੱਘੇ ਸਮਾਜ ਸੇਵੀ ਚੌਧਰੀ ਕੁਲਦੀਪ ਸੇਠੀ ਨੇ ਵੀ ਸ਼ਿਰਕਤ ਕੀਤੀ। ਜੇਤੂ ਟੀਮਾਂ ਨੂੰ ਸਮਾਜ ਸੇਵੀ ਚੌਧਰੀ ਕੁਲਦੀਪ ਸੇਠੀ ਵਲੋਂ ਪਹਿਲੇ ਸਥਾਨ ਲਈ 11 ਹਜ਼ਾਰ ਰੁਪਏ ਤੇ ਦੂਜੇ ਸਥਾਨ ਲਈ 7100 ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੌਧਰੀ ਕੁਲਦੀਪ ਸੇਠੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ। ਉਨ੍ਹਾਂ ਕਿਹਾ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੰਦੇ ਹਨ ਤੇ ਉਨ੍ਹਾਂ ਨੂੰ ਗਲਤ ਰਾਹਾਂ ਤੋਂ ਦੂਰ ਰੱਖਣ ਵਿਚ ਸਹਾਈ ਹੁੰਦੇ ਹਨ। ਇਸ ਮੌਕੇ ਗੁਰੀ ਗਰਚਾ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਵੀਰ ਸਿੰਘ ਕਾਕਾ, ਜਗਤਾਰ ਸਿੰਘ ਢੀਂਡਸਾ, ਹਰਜੀਤ ਸਿੰਘ ਢੀਂਡਸਾ ਸਮੇਤ ਹੋਰ ਪਤਵੰਤੇ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੌਹੜਾ ’ਚ ‘ਮਾਨ ਦੇ ਮੁਨਾਫੇ’ ਤਹਿਤ ਡੋਰ-ਟੂ-ਡੋਰ ਪ੍ਰਚਾਰ ਅਗਲੀ ਖ਼ਬਰ ਦਿੱਤੂਪੁਰ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ
Ad Position 24