17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਤਾਈਕਵਾਂਡੋ ਮੁਕਾਬਲਿਆਂ ’ਚ ਮਾਤਾ ਗੁਜਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੇ ਤਗਮੇ

ਦੇਵੀਗੜ੍ਹ, 16 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਿੰਕ ਹਾਲ, ਪਟਿਆਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲਿਆਂ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁੱਥਮੜਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੀ ਵਿਦਿਆਰਥਣ ਇਸ਼ਮੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 17-10-2026
ਦੇਵੀਗੜ੍ਹ, 16 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਿੰਕ ਹਾਲ, ਪਟਿਆਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲਿਆਂ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁੱਥਮੜਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੀ ਵਿਦਿਆਰਥਣ ਇਸ਼ਮੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅਵਨੀਤ ਕੌਰ ਤੇ ਰਾਧਿਕਾ ਨੇ ਵੀ ਦੂਜਾ ਸਥਾਨ ਹਾਸਲ ਕੀਤਾ, ਜਦਕਿ ਨਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਵਿਦਿਆਰਥਣਾਂ ਦੀ ਇਸ ਸਫਲਤਾ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਇਸ ਮੌਕੇ ਸਕੂਲ ਦੇ ਨਿਰਦੇਸਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਹਿੰਮਤ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ਵਿੱਚ ਖੇਡ ਕੋਚ ਹਰਦੀਪ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਮਿਹਨਤ, ਸਿਖਲਾਈ ਅਤੇ ਯੋਗ ਮਾਰਗਦਰਸ਼ਨ ਸਦਕਾ ਵਿਦਿਆਰਥਣਾਂ ਨੇ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ। ਸਕੂਲ ਮੈਨੇਜਮੈਂਟ ਨੇ ਕੋਚ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅੰਤ ਵਿਚ ਸਕੂਲ ਮੈਨੇਜਮੈਂਟ ਨੇ ਵਿਸ਼ਵਾਸ ਪ੍ਰਗਟਾਇਆ ਕਿ ਵਿਦਿਆਰਥਣਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਨਵੀਆਂ ਪ੍ਰਾਪਤੀਆਂ ਹਾਸਲ ਕਰਦੀਆਂ ਰਹਿਣਗੀਆਂ ਤੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਲੱਗੇ ਵੱਖ-ਵੱਖ ਥਾਵਾਂ ’ਤੇ ਜਾਮ ਦਾ ਕੀਤਾ ਸਮਰਥਨ ਅਗਲੀ ਖ਼ਬਰ ਸ੍ਰੀ ਮਰਿਆਦਾ ਪੁਰਸ਼ੋਤਮ ਰਾਮਲੀਲ੍ਹਾ ਕਲੱਬ ਵਲੋਂ ਵੱਖ-ਵੱਖ ਅਹੁਦੇਦਾਰਾਂ ਦਾ ਸਨਮਾਨ
Ad Position 24