18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੁਰਜੀਤ ਸਿੰਘ ਪਠਾਣਮਾਜਰਾ ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਨਿਯੁਕਤ

ਦੇਵੀਗੜ੍ਹ, 17 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿੰਡ ਪਠਾਣਮਾਜਰਾ ਦੇ ਵਸਨੀਕ ਅਤੇ ਮਿਹਨਤੀ ਆਗੂ ਸੁਰਜੀਤ ਸਿੰਘ ਪਠਾਣਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਨਾਲ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 18-10-2026
ਦੇਵੀਗੜ੍ਹ, 17 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿੰਡ ਪਠਾਣਮਾਜਰਾ ਦੇ ਵਸਨੀਕ ਅਤੇ ਮਿਹਨਤੀ ਆਗੂ ਸੁਰਜੀਤ ਸਿੰਘ ਪਠਾਣਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਨਾਲ ਕੀਤੀ ਗਈ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਵਲੋਂ ਇਸ ਨਿਯੁਕਤੀ ਸੰਬੰਧੀ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ। ਪੱਤਰ ਵਿਚ ਦਰਜ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪਠਾਣਮਾਜਰਾ ਵਲੋਂ ਪਾਰਟੀ ਲਈ ਦਿੱਤੀਆਂ ਗਈਆਂ ਸੇਵਾਵਾਂ ਅਤੇ ਅਣਥੱਕ ਮਿਹਨਤ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਆਪਣੀ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਯੁਕਤ ਸਕੱਤਰ ਸੁਰਜੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਮੇਰੇ ਉੱਪਰ ਵਿਸ਼ਵਾਸ ਪ੍ਰਗਟਾ ਕੇ ਮੈਨੂੰ ਇਹ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਮੈਂ ਪਾਰਟੀ ਦੀ ਚੜ੍ਹਦੀ ਕਲਾ, ਮਜ਼ਬੂਤੀ ਅਤੇ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇਮਾਨਦਾਰੀ ਨਾਲ ਸੇਵਾ ਕਰਾਂਗਾ। ਇਸ ਮੌਕੇ ਇੰਚਾਰਜ ਕਮੇਟੀ ਸਨੋਰ ਦੇ ਸੀਨੀਅਰ ਮੈਂਬਰ ਫੌਜਇੰਦਰ ਸਿੰਘ ਮੁਖਮੈਲਪੁਰ ਨੇ ਕਿਹਾ ਕਿ ਸੁਰਜੀਤ ਸਿੰਘ ਪਠਾਣਮਾਜਰਾ ਸ੍ਰੌਮਣੀ ਅਕਾਲੀ ਦਲ ਨਾਲ ਜ਼ਮੀਨੀ ਪੱਧਰ ’ਤੇ ਜੁੜੇ ਹੋਏ ਬਹੁਤ ਹੀ ਮਿਹਨਤੀ ਅਤੇ ਸੂਝਵਾਨ ਆਗੂ ਹਨ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕਾ ਸਨੌਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ’ਚ ਇਕ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਇਹ ਫੈਸਲਾ ਬਹੁਤ ਹੀ ਸਲਾਹੁਣਯੋਗ ਹੈ ਅਤੇ ਸੁਰਜੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਇਲਾਕੇ ਵਿਚ ਹੋਰ ਬੁਲੰਦੀਆਂ ਨੂੰ ਛੂਹੇਗੀ। ਸੁਰਜੀਤ ਸਿੰਘ ਪਠਾਣਮਾਜਰਾ ਦੀ ਇਸ ਨਿਯੁਕਤੀ ਦਾ ਸਮੁੱਚੇ ਇਲਾਕੇ ਦੇ ਅਕਾਲੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਵਰਕਰਾਂ ਨੇ ਉਮੀਦ ਜਤਾਈ ਕਿ ਸੁਰਜੀਤ ਸਿੰਘ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਸਤਨਾਮ ਸਿੰਘ ਬਾਜਵਾ ਪੀ.ਏ., ਲਖਵਿੰਦਰ ਸਿੰਘ ਲਾਲੀ, ਹਰਪ੍ਰੀਤ ਸਿੰਘ ਔਲਖ, ਭਗਤ ਸਿੰਘ ਕਪੂਰੀ, ਬਲਜੀਤ ਸਿੰਘ, ਹਰਦੀਪ ਸਿੰਘ, ਪ੍ਰਣਾਮ ਸਿੰਘ, ਫਿਰੋਜ ਖਾਨ, ਬਿੰਦਰ ਸਿੰਘ ਰੱਤਾਖੇੜਾ ਅਤੇ ਅਮਰਜੀਤ ਸਿੰਘ ਭੈਣੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਏਪੁਰ ਮੰਡਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਵਲੋਂ ਹਲਕਾ ਸਮਾਣਾ ਦੇ ਪਿੰਡ ਨਮਾਦਾਂ ’ਚ ਖੇਡ ਮੈਦਾਨ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ
Ad Position 24