18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਲੋਕ ਹਿਤ ਸੰਸਥਾ ਵਲੋਂ ਲਗਾਏ ਕੈਂਪ ਦੌਰਾਨ 110 ਬੱਚਿਆਂ ਦੇ ਦੰਦਾਂ ਦੀ ਜਾਂਚ

ਰਾਜਪੁਰਾ, 17 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 18-10-2026
ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ)-ਰਾਜਪੁਰਾ ਲੋਕ ਹਿਤ ਸੰਸਥਾ ਦੇ ਪ੍ਰਧਾਨ ਐਡਵੋਕੇਟ ਸੰਜੇ ਗਰਗ ਦੀ ਅਗਵਾਈ ’ਚ ਐਲੀਮੈਂਟਰੀ ਸਕੂਲ ਬਨਵਾੜੀ ਵਿਖੇ ਬੱਚਿਆਂ ਦੇ ਦੰਦਾ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਮਹਿਮਾਨ ਐਡਵੋਕੇਟ ਬਿਕਰਮਜੀਤ ਪਾਸੀ ਸਪੋਕਸ ਪਰਸਨ ਆਮ ਆਦਮੀ ਪਾਰਟੀ ਪੰਜਾਬ, ਐਡਵੋਕੇਟ ਇਕਬਾਲ ਸਿੰਘ ਕੰਬੋਜ ਪ੍ਰਧਾਨ ਬਾਰ ਐਸੋਸੀਏਸ਼ਨ ਰਾਜਪੁਰਾ ਅਤੇ ਐਡ. ਰਾਕੇਸ਼ ਮਹਿਤਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਸਥਾ ਦੇ ਜਨਰਲ ਸਕੱਤਰ ਜਗਦੀਸ਼ ਹਿਤੇਸ਼ੀ ਨੇ ਕਿਹਾ ਕਿ ਲੋਕ ਹਿਤ ਸੰਸਥਾ ਲੰਘੇ 34 ਸਾਲਾਂ ਤੋਂ ਸਮਾਜ ਭਲਾਈ ਦੇ ਕੰਮ ਕਰ ਰਹੀ ਹੈ ਅਤੇ ਇਹ ਕਾਰਜ ਭਵਿੱਖ ਵਿਚ ਵੀ ਜਾਰੀ ਰਹੇਗਾ। ਇਸ ਦੌਰਾਨ ਦੰਦਾਂ ਦੇ ਮਾਹਿਰ ਡਾਕਟਰ ਨਵਦੀਪ ਵਾਲੀਆ ਨੇ ਆਪਣੀ ਟੀਮ ਨਾਲ 110 ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਹਰ ਇਕ ਬੱਚੇ ਨੂੰ ਕੋਲਗੇਟ ਅਤੇ ਬੁਰਸ਼ ਦਿੱਤਾ। ਉਨ੍ਹਾਂ ਬੱਚਿਆਂ ਨੂੰ ਦੰਦਾਂ ਦੀ ਸਫ਼ਾਈ ਬਾਰੇ ਵਿਸਤਾਰ ਨਾਲ ਦੱਸਿਆ ਅਤੇ ਆਪਣੇ ਦੰਦਾਂ ਨੂੰ ਸਾਫ਼ ਰੱਖਣ ਲਈ ਕੁਝ ਨੁਕਤੇ ਦੱਸੇ। ਐਡ. ਰਾਕੇਸ਼ ਮਹਿਤਾ ਨੇ ਸੰਸਥਾ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕ੍ਰਿਸ਼ਨ ਕੁਮਾਰ, ਦਿਨੇਸ਼ ਕੁਮਾਰ ਠੇਕੇਦਾਰ, ਰਾਕੇਸ਼ ਕੁਮਾਰ ਲਵਲੀ, ਐਡਵੋਕੇਟ ਸੁੱਚਾ ਸਿੰਘ ਰਾਠੌਰ, ਬੀ.ਡੀ. ਸ਼ੰਟੀ, ਲਲਿਤ ਕੁਮਾਰ, ਵਿੱਕੀ ਚਾਵਲਾ ਤੋਂ ਇਲਾਵਾ ਹੋਰ ਵੀ ਕਈ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਪਾਤੜਾਂ ਨੇੜੇ ਦੋ ਸੜਕ ਹਾਦਸਿਆਂ ’ਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਤ, 1 ਜ਼ਖਮੀ ਦੋਵਾਂ ਮੋਟਰਸਾਈਕਲਾਂ ਦੀ ਵੱਖ-...
Ad Position 24