18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

2027 ਦੀਆਂ ਚੋਣਾਂ ਲਈ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨਾ ਮੁੱਖ ਟੀਚਾ : ਸੰਜੀਵ ਸ਼ਰਮਾ ਕਾਲੂ

ਪਟਿਆਲਾ ਦਿਹਾਤੀ, 17 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਸਿਓਣਾ ਵਿਖੇ ਸੰਜੀਵ ਸ਼ਰਮਾ ਕਾਲੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸੰਬੰਧਤ ਆਗੂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 18-10-2026
ਪਟਿਆਲਾ ਦਿਹਾਤੀ, 17 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਸਿਓਣਾ ਵਿਖੇ ਸੰਜੀਵ ਸ਼ਰਮਾ ਕਾਲੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸੰਬੰਧਤ ਆਗੂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਵਰਕਰਾਂ ਦਾ ਸਹਿਯੋਗ ਹੀ ਪਾਰਟੀ ਦੀ ਅਸਲ ਤਾਕਤ ਹੈ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦੇ ਤਜਰਬੇ ਅਤੇ ਵਿਚਾਰਾਂ ਦਾ ਪਾਰਟੀ ਨੂੰ ਲਾਭ ਮਿਲੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਪਟਿਆਲਾ ਦਿਹਾਤੀ ਦੇ ਲੋਕਾਂ ਦੇ ਮਸਲੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਸੰਤ ਬੰਗਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਗੁਰਜੀਤ ਸਿੰਘ ਸ਼ੇਰਗਿੱਲ, ਸੇਵਕ ਸਿੰਘ ਝਿੱਲ, ਭੁਵੇਸ਼ ਤਿਵਾੜੀ, ਅਮਰਪ੍ਰੀਤ ਸਿੰਘ ਬੋਬੀ, ਬਹਾਦਰ ਸਿੰਘ ਪੰਚ, ਦਿਲਬਰ ਸਿੰਘ, ਸੁਖਵਿੰਦਰ ਸਿੰਘ ਹੈਪੀ, ਦਲਜੀਤ ਸਿੰਘ, ਕੁਲਦੀਪ ਸਿੰਘ ਜੱਸੋਵਾਲ, ਬਲਕਾਰ ਸਿੰਘ ਕਸਿਆਣਾ, ਗੁਰਜੰਟ ਸਿੰਘ, ਅਰਮਾਨ ਸਿੰਘ, ਰੁਪਿੰਦਰ ਸਿੰਘ, ਬਿੱਟੂ, ਅਜੇ ਵਰਮਾ , ਅਮਰਿੰਦਰ ਸਿੰਘ, ਗੁਲਜ਼ਾਰ ਸਿੰਘ, ਭਗਵੰਤ ਸਿਓਣਾ, ਮਾਧਵ ਸਿੰਗਲਾ ਵਾਈਸ ਪ੍ਰਧਾਨ ਯੂਥ ਕਾਂਗਰਸ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਪ੍ਰਵੀਨ ਰਾਵਤ ਬਲਾਕ ਪ੍ਰਧਾਨ ਤ੍ਰਿਪੜੀ, ਗੁਰਮੀਤ ਸਿੰਘ ਪੰਚ, ਰਣਬੀਰ ਸਿੰਘ, ਗੌਰਵ ਸੂਦ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਮੇਰਾ ਘਰ ਮੇਰੇ ਨਾਮ ਦੀ ਯੋਜਨਾ ਤਹਿਤ ਸਵਾਈ ਸਿੰਘ ਵਾਲਾ ’ਚ ਦਸਤਾਵੇਜ਼ ਕੀਤੇ ਤਕਸੀਮ ਅਗਲੀ ਖ਼ਬਰ 20 ਦਿਨਾਂ ਦੇ ਅੰਦਰ ਸੜਕਾਂ ਦਾ ਕੰਮ ਨਾ ਸ਼ੁਰੂ ਕੀਤਾ ਤਾਂ ਕਾਂਗਰਸ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਕਰੇਗੀ ਪ੍ਰਦਰਸ਼ਨ : ਧ...
Ad Position 24