18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਰਣਜੋਧ ਸਿੰਘ ਹਡਾਣਾ ਨੇ ਮੇਰਾ ਘਰ ਮੇਰੇ ਨਾਮ ਦੀ ਯੋਜਨਾ ਤਹਿਤ ਸਵਾਈ ਸਿੰਘ ਵਾਲਾ ’ਚ ਦਸਤਾਵੇਜ਼ ਕੀਤੇ ਤਕਸੀਮ

ਭੁੱਨਰਹੇੜੀ, 17 ਅਕਤੂਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਸਵਾਈ ਸਿੰਘ ਵਾਲਾ ਵਿਖੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ 200 ਤੋਂ ਵੱਧ ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਹਨਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਉਦੇਸ਼ ਲਾਲ ਲਕੀਰ ਅੰਦਰ ਸਥਿਤ ਘਰਾਂ ਵਿਚ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਰਿਹਾਇਸ਼ ਨਾਲ ਸਬੰਧਤ ਮਾਲਕੀ ਦੇ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਭੁੱਨਰਹੇੜੀ, 17 ਅਕਤੂਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਸਵਾਈ ਸਿੰਘ ਵਾਲਾ ਵਿਖੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ 200 ਤੋਂ ਵੱਧ ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਹਨਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਉਦੇਸ਼ ਲਾਲ ਲਕੀਰ ਅੰਦਰ ਸਥਿਤ ਘਰਾਂ ਵਿਚ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਰਿਹਾਇਸ਼ ਨਾਲ ਸਬੰਧਤ ਮਾਲਕੀ ਦੇ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮਾਲਕੀ ਸਬੰਧੀ ਦਸਤਾਵੇਜ਼ ਨਾ ਹੋਣ ਕਾਰਨ ਕਈ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਨਾਲ ਸੰਬੰਧਿਤ ਮਾਲਕੀ ਦੇ ਰਿਕਾਰਡ ਵਿਚ ਸਹੂਲਤ ਮੁਹੱਈਆਂ ਕਰਵਾਈ ਜਾ ਰਹੀ ਹੈ। ਹਡਾਣਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ-ਭਲਾਈ ਯੋਜਨਾਵਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਜਾਰੀ ਰਹਿਣਗੇ। ਸਮਾਗਮ ਵਿਚ ਸਰਪੰਚ ਜਸਪਾਲ ਕੌਰ, ਸਰੁਸਤੀਗੜ੍ਹ ਦੇ ਸਰਪੰਚ ਰਾਜਾ ਧੰਜੂ, ਬਹਿਰੂ ਦੇ ਸਰਪੰਚ ਪਰਮਜੀਤ ਸ਼ਰਮਾ, ਖੇੜੀ ਰਣਵਾ ਦੇ ਸਰਪੰਚ ਕਰਮਜੀਤ, ਮੈਂਬਰ ਜਸਵਿੰਦਰ ਸਿੰਘ, ਜਸਵਿੰਦਰ ਕੌਰ, ਮੇਜਰ ਸਿੰਘ ਸਵਾਈ ਸਿੰਘ ਵਾਲਾ, ਮਨਦੀਪ ਕੌਰ ਅਤੇ ਮਨਦੀਪ ਰਾਣੀ ਸਮੇਤ ਪਾਰਟੀ ਅਹੁਦੇਦਾਰ, ਪੰਚਾਇਤੀ ਨੁਮਾਇੰਦੇ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਿਰਾਸਤ ਸੇਵਾ ਸੰਗਠਨ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ 2027 ਦੀਆਂ ਚੋਣਾਂ ਲਈ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨਾ ਮੁੱਖ ਟੀਚਾ : ਸੰਜੀਵ ਸ਼ਰਮਾ ਕਾਲੂ
Ad Position 24