18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੀਵਰੇਜ ਬੋਰਡ ਮੁਲਾਜ਼ਮਾਂ ਨੇ ਸਰਬੱਤ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ

ਰਾਜਪੁਰਾ, 17 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 18-10-2026
ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਸਰਬਤ ਦੇ ਭਲੇ, ਮੁਲਾਜ਼ਮਾਂ ਦੀ ਸੁੱਖ ਸ਼ਾਂਤੀ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਨੂੰ ਨਿਰਵਿਘਨ ਚੱਲਦੇ ਰੱਖਣ ਲਈ ਵਾਹਿਗੁਰੂ ਦਾ ਓਟ ਆਸਰਾ ਲੈਂਦਿਆਂ ਐੱਮ.ਐੱਲ.ਡੀ.ਐੱਸ.ਟੀ.ਪੀ. ਪਲਾਂਟ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਉਪਰੰਤ ਉੱਘੇ ਕਥਾਵਾਚਕ ਗਿਆਨੀ ਅਵਤਾਰ ਸਿੰਘ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੀ ਸਿੱਖ ਧਰਮ ਨੂੰ ਦੇਣ ਸੰਬੰਧੀ ਕੀਤੀ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗ੍ਰੰਥੀ ਸਿੰਘ ਵੱਲੋਂ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਸੁੱਖ ਸ਼ਾਂਤੀ ਲਈ ਅਤੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ, ਬੇਨਤੀ, ਜੋਦੜੀ ਕੀਤੀ ਗਈ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਐੱਸ.ਡੀ.ਓ. ਕਰਨਦੀਪ ਸਿੰਘ, ਜੇਈ ਮਨਜੀਤ ਸਿੰਘ ਬੁੱਟਰ, ਠੇਕੇਦਾਰ ਗੁਰਪ੍ਰੀਤ ਸਿੰਘ ਲਾਡੀ, ਮੁਲਾਜ਼ਮ ਆਗੂ ਹੰਸ ਰਾਜ, ਨਰੇਸ਼ ਕੁਮਾਰ, ਜਗਵਿੰਦਰ ਸਿੰਘ ਗਗਨ, ਪਰਵਿੰਦਰ ਸਿੰਘ ਗੋਗੀ, ਸਤਨਾਮ ਸਿੰਘ ਟੋਨੀ, ਸੰਦੀਪ ਜੋਸ਼ੀ, ਬਲਵਿੰਦਰ ਸਿੰਘ, ਵਿਜੇ ਕੁਮਾਰ, ਰਾਜਵਿੰਦਰ ਸਿੰਘ ਰਾਜੂ, ਅਵਤਾਰ ਸਿੰਘ, ਜਤਿੰਦਰ ਸ਼ਰਮਾ, ਵਰਿੰਦਰ ਸੈਣੀ ਸਮੇਤ ਕਈ ਮੁਲਾਜ਼ਮ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕ ਹਿੱਤਾਂ ਲਈ ਕੀਤੇ ਗਏ ਵਿਕਾਸ ਕਾਰਜਾਂ ਸਦਕਾ ਆਮ ਆਦਮੀ ਪਾਰਟੀ ਮੁੜ ਚੋਣਾਂ ਜਿੱਤੇਗੀ-ਹਰਪ੍ਰੀਤ ਸਿੰਘ ਘੁੰਮਣ ਅਗਲੀ ਖ਼ਬਰ ਸੂਬੇ ਦੀ ਸਰਕਾਰ ਹਰ ਪੱਖ ਤੋਂ ਫੇਲ੍ਹ ਸਾਬਤ ਹੋਈ-ਧਰਮਸੋਤ
Ad Position 24