18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ

ਮਾਮਲਾ ਯੁੱਧ ਨਸ਼ਿਆਂ ਵਿਰੁੱਧ ਦੇ ਲੀਡਰ ਕਰਮਜੀਤ ਸਿੰਘ ਲੁਬਾਣਾ ’ਤੇ ਸਦਰ ਥਾਣਾ ਦੀ ਪੁਲਿਸ ਵਲੋਂ ਮਾਮਲਾ ਦਰਜ ਕਰਨ ਦਾ ਨਾਭਾ 17 ਅਕਤੂਬਰ (ਵਰਿੰਦਰ ਵਰਮਾ)-ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਲੀਡਰ ਅਤੇ ਪਾਰਟੀ ਦੇ ਸਰਗਰਮ ਮੈਂਬਰ ਕਰਮਜੀਤ ਸਿੰਘ ਖਾਲਸਾ ਪਿੰਡ ਲੁਬਾਣਾ ਦੀ ਗ੍ਰਿਫਤਾਰੀ ਨੂੰ ਲੈ ਕੇ ਸਦਰ ਥਾਣਾ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਭਾਈ ਕਰਮਜੀਤ ਸਿੰਘ ਖਾਲਸਾ ਲੁਬਾਣਾ ਨੂੰ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਮੌਕੇ ਆਮ ਆਦਮੀ ਪਾਰਟੀ ਦੇ ਪੋਸਟਰ ਫਾੜੇ ਜਾਣ ਦੇ ਦੋਸ਼ ਤਹਿਤ ਸਦਰ ਥਾਣਾ ਨਾਭਾ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 18-10-2026
ਮਾਮਲਾ ਯੁੱਧ ਨਸ਼ਿਆਂ ਵਿਰੁੱਧ ਦੇ ਲੀਡਰ ਕਰਮਜੀਤ ਸਿੰਘ ਲੁਬਾਣਾ ’ਤੇ ਸਦਰ ਥਾਣਾ ਦੀ ਪੁਲਿਸ ਵਲੋਂ ਮਾਮਲਾ ਦਰਜ ਕਰਨ ਦਾ
ਨਾਭਾ 17 ਅਕਤੂਬਰ (ਵਰਿੰਦਰ ਵਰਮਾ)-ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਲੀਡਰ ਅਤੇ ਪਾਰਟੀ ਦੇ ਸਰਗਰਮ ਮੈਂਬਰ ਕਰਮਜੀਤ ਸਿੰਘ ਖਾਲਸਾ ਪਿੰਡ ਲੁਬਾਣਾ ਦੀ ਗ੍ਰਿਫਤਾਰੀ ਨੂੰ ਲੈ ਕੇ ਸਦਰ ਥਾਣਾ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਭਾਈ ਕਰਮਜੀਤ ਸਿੰਘ ਖਾਲਸਾ ਲੁਬਾਣਾ ਨੂੰ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਮੌਕੇ ਆਮ ਆਦਮੀ ਪਾਰਟੀ ਦੇ ਪੋਸਟਰ ਫਾੜੇ ਜਾਣ ਦੇ ਦੋਸ਼ ਤਹਿਤ ਸਦਰ ਥਾਣਾ ਨਾਭਾ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ ਖਾਲਸਾ ਜੋ ਕਿ ਨਸ਼ਾ ਵਿਰੋਧੀ ਕਮੇਟੀ ਦਾ ਮੈਂਬਰ ਹੈ ਅਤੇ ਹਮੇਸ਼ਾ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਰਹਿੰਦਾ ਹੈ, ਪੁਲਿਸ ਵਲੋਂ ਨਾਜਾਇਜ਼ ਤੌਰ ’ਤੇ ਗ੍ਰਿਫਤਾਰ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਪੋਸਟਰ ਹਰ ਸ਼ਹਿਰ ਵਿਚ ਪਾੜੇ ਗਏ ਹਨ। ਜਿਸ ਵਿਚ ਹਰ ਪਾਰਟੀ ਦੇ ਵਰਕਰ ਸਨ ਪ੍ਰੰਤੂ ਜਾਣ ਬੁੱਝ ਕੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਟਾਰਗੇਟ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਕਾਰਵਾਈ ਨਸ਼ਾ ਤਸਕਰਾਂ ਨੂੰ ਖੁਸ਼ ਕਰਨ ਲਈ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਾਨੂੰ ਪੁਲਿਸ ਵਲੋਂ ਪਹਿਲਾਂ ਇਹ ਵੀ ਨਹੀਂ ਦੱਸਿਆ ਗਿਆ ਕਿ ਕਰਮਜੀਤ ਸਿੰਘ ਖਾਲਸਾ ਨੂੰ ਕਿੱਥੇ ਰੱਖਿਆ ਗਿਆ ਹੈ ਪ੍ਰੰਤੂ ਹੁਣ ਪੁਲਿਸ ਵਲੋਂ ਕਿਹਾ ਗਿਆ ਹੈ ਕਿ ਉਸ ਦੀ ਗ੍ਰਿਫਤਾਰੀ ਪਾਉਣ ਉਪਰੰਤ ਜੇਲ੍ਹ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਇਸ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਇਸ ਮੌਕੇ ਜਗਵਿੰਦਰ ਸਿੰਘ ਡਰੋਲੀ ਜ਼ਿਲ੍ਹਾ ਪ੍ਰਧਾਨ, ਲਖਵੀਰ ਸਿੰਘ, ਪਰਮਜੀਤ ਸਿੰਘ ਕਕਰਾਲਾ, ਜਤਿੰਦਰ ਸਿੰਘ ਥੂਹੀ, ਜਤਿੰਦਰ ਸਿੰਘ ਰਾਜੂ, ਹਰਜਿੰਦਰ ਸਿੰਘ ਖਾਲਸਾ, ਕਾਕਾ ਥੂਹੀ, ਸੋਢੀ ਸਾਧੋਹੋੜੀ, ਬਲਵੀਰ ਸਿੰਘ ਕੋਟ, ਮੱਖਣ ਸਿੰਘ ਕਨਸੂਹਾ ਕਲਾਂ, ਜਸਪ੍ਰੀਤ ਸਿੰਘ, ਹਰਜਿੰਦਰ ਸਿੰਘ ਖਾਲਸਾ ਨਾਭਾ, ਰਾਜੀਵ ਸਿੰਘ, ਸ਼ਾਮ ਸਿੰਘ, ਰਾਜਿੰਦਰ ਸਿੰਘ, ਸ਼ੇਰ ਸਿੰਘ, ਰਾਮਦਾਸ ਸਿੰਘ, ਧਾਮੀ ਸਿੰਘ, ਗੁਰਵਿੰਦਰ ਸਿੰਘ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ। ਜਦੋਂ ਇਸ ਮਾਮਲੇ ਨੂੰ ਲੈ ਕੇ ਸਦਰ ਥਾਣਾ ਦੇ ਮੁਖੀ ਜਸਵੀਰ ਸਿੰਘ ਕਾਹਲੋ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੋਸਟਰ ਪਾੜਨ ਦੇ ਮਾਮਲੇ ’ਚ ਪੁਲੀਸ ਨੇ ਸ਼ਨਿਚਰਵਾਰ ਦੁਪਹਿਰ ਲੁਬਾਣਾ ਟੇਕੂ ਪਿੰਡ ਦੇ ਨਸ਼ਾ ਵਿਰੋਧੀ ਕਾਰਕੁਨ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ । ਪੁਲਿਸ ਨੇ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 20 ਤੋਂ 30 ਦੇ ਕਰੀਬ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਆਗੂ ਬਰਿੰਦਰ ਬਿੱਟੂ ਬਣੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਮੈਂਬਰ ਅਗਲੀ ਖ਼ਬਰ ਕਿਸਾਨ ਵਿੰਗ ਦੀ ਅਹਿਮ ਜ਼ਿੰਮੇਵਾਰੀ ਮਗਰੋਂ ਹੁਣ ਹਲਕਾ ਘਨੌਰ ਦੀ ਵੱਡੀ ਕਮਾਨ ਮਿਲਣ ਦੀ ਚਰਚਾ ਤੇਜ਼
Ad Position 24