18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੀਨੀਅਰ ਆਗੂ ਬਰਿੰਦਰ ਬਿੱਟੂ ਬਣੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਮੈਂਬਰ

ਨਾਭਾ, 17 ਅਕਤੂਬਰ (ਵਰਿੰਦਰ ਵਰਮਾ)-ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਲਈ ਸੇਵਾ ਕਰ ਰਹੇ ਹਲਕਾ ਨਾਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਮੁੱਖ ਸੇਵਾਦਾਰ ਅਤੇ ਨੌਜਵਾਨਾਂ ਨਾਲ ਖੜਨ ਵਾਲੇ ਬਰਿੰਦਰ ਕੁਮਾਰ ਬਿੱਟੂ ਨੂੰ ਪਾਰਟੀ ਪ੍ਰਤੀ ਸੇਵਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵ ਨਿਯੁਕਤ ਮੈਂਬਰ ਬਰਿੰਦਰ ਬਿੱਟੂ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋ, ਸਾਬਕਾ ਕੇਂਦਰੀ ਰਾਜ ਮੰਤਰੀ ਪਰਨੀਤ ਕੌਰ, ਮਹਿਲਾ ਮੋਰਚਾ ਪ੍ਰਧਾਨ ਪੰਜਾਬ ਬੀਬਾ ਜੈ ਇੰਦਰ ਕੌਰ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਮੈਨੂੰ ਇਨਾ ਮਾਣ ਬਖਸ਼ਿਆ ਹੈ ।

Ad Position 21
No active advertisement
ਅਜੀਤ ਡੈਸਕ 18-10-2026
ਨਾਭਾ, 17 ਅਕਤੂਬਰ (ਵਰਿੰਦਰ ਵਰਮਾ)-ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਲਈ ਸੇਵਾ ਕਰ ਰਹੇ ਹਲਕਾ ਨਾਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਮੁੱਖ ਸੇਵਾਦਾਰ ਅਤੇ ਨੌਜਵਾਨਾਂ ਨਾਲ ਖੜਨ ਵਾਲੇ ਬਰਿੰਦਰ ਕੁਮਾਰ ਬਿੱਟੂ ਨੂੰ ਪਾਰਟੀ ਪ੍ਰਤੀ ਸੇਵਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵ ਨਿਯੁਕਤ ਮੈਂਬਰ ਬਰਿੰਦਰ ਬਿੱਟੂ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋ, ਸਾਬਕਾ ਕੇਂਦਰੀ ਰਾਜ ਮੰਤਰੀ ਪਰਨੀਤ ਕੌਰ, ਮਹਿਲਾ ਮੋਰਚਾ ਪ੍ਰਧਾਨ ਪੰਜਾਬ ਬੀਬਾ ਜੈ ਇੰਦਰ ਕੌਰ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਮੈਨੂੰ ਇਨਾ ਮਾਣ ਬਖਸ਼ਿਆ ਹੈ । ਉਨ੍ਹਾਂ ਕਿਹਾ ਕਿ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਜੋ ਜ਼ਿੰਮੇਦਾਰੀ ਮੈਨੂੰ ਸੌਂਪੀ ਗਈ ਹੈ ਮੈਂ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਪਾਰਟੀ ਲਈ ਦਿਨ-ਰਾਤ ਪਹਿਲਾ ਦੀ ਤਰ੍ਹਾਂ ਅੱਗੇ ਵੱਧ ਚੜ ਕੇ ਸੇਵਾ ਕਰਦਾ ਰਹਾਂਗਾ। ਬਰਿੰਦਰ ਬਿੱਟੂ ਨੇ ਕਿਹਾ ਕਿ ਨਾਭਾ ਹਲਕਾ ਮੇਰਾ ਆਪਣਾ ਪਰਿਵਾਰ ਹੈ ਤੇ ਮੈਂ ਇਸ ਦੀ ਸੇਵਾ ਲਈ ਦਿਨ-ਰਾਤ ਹਾਜ਼ਰ ਰਹਾਂਗਾ। ਉਨਾਂ ਦਾਅਵਾ ਕੀਤਾ ਕੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ’ ֹ ਚ ਬੀਜੇਪੀ ਦੀ ਸਰਕਾਰ ਬਣੇਗੀ ਤੇ ਜਿਸ ਨੂੰ ਲੈਕੇ ਲੋਕਾਂ ਵਿਚ ਕਾਫੀ ਉਤਸਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਅੱਜ ਭਾਰਤੀ ਜਨਤਾ ਪਾਰਟੀ ਯੂਥ ਪਹਿਲੀ ਪਸੰਦ ਬਣਦੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਵਿਚੋਂ ਸੀਨੀਅਰ ਭਾਜਪਾ ਆਗੂ ਰਾਜੇਸ਼ ਬਾਂਸਲ ਬੱਬੂ, ਜ਼ਿਲਾ ਵਾਈਸ ਪ੍ਰਧਾਨ ਸਨੀ ਸਿੰਗਲਾ, ਜੋਰਾ ਸਿੰਘ ਸਕਰਾਲੀ, ਅਸ਼ੋਕ ਜਿੰਦਲ ਤੇ ਹੋਰ ਬੀਜੇਪੀ ਪਾਰਟੀ ਦੇ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ, ਲੋਕਾਂ ਨਾਲ ਕੀਤੇ ਵਾਅਦੇ ਵਫ਼ਾ ਨਹੀਂ ਹੋਏ-ਸੰਧੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ
Ad Position 24