17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਰਾਜਿੰਦਰ ਸਿੰਘ ਵਲੋਂ ਸਰਗਰਮੀਆਂ ਹੋਈਆਂ ਤੇਜ਼

ਸਮਾਣਾ, 17 ਅਕਤੂਬਰ (ਸਾਹਿਬ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਰਾਜਿੰਦਰ ਸਿੰਘ ਫਤਹਿਗੜ੍ਹ ਛੰਨਾਂ ਨੇ ਹਲਕਾ ਸਮਾਣਾ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤਾ ਹਨ। ਉਹ ਹਰ ਰੋਜ਼ 6-7 ਪਿੰਡਾਂ ਵਿਚ ਲੋਕਾਂ ਨੂੰ ਮਿਲ ਰਹੇ ਹਨ।

Ad Position 21
No active advertisement
ਅਜੀਤ ਡੈਸਕ 18-10-2026
ਸਮਾਣਾ, 17 ਅਕਤੂਬਰ (ਸਾਹਿਬ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਰਾਜਿੰਦਰ ਸਿੰਘ ਫਤਹਿਗੜ੍ਹ ਛੰਨਾਂ ਨੇ ਹਲਕਾ ਸਮਾਣਾ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤਾ ਹਨ। ਉਹ ਹਰ ਰੋਜ਼ 6-7 ਪਿੰਡਾਂ ਵਿਚ ਲੋਕਾਂ ਨੂੰ ਮਿਲ ਰਹੇ ਹਨ। ਉਨਾਂ ਦੇ ਦੌਰੇ ਦੌਰਾਨ ਨੌਜਵਾਨ ਅਤੇ ਆਮ ਲੋਕ ਨੇ ਪਾਰਟੀ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ। ਭਾਈ ਰਜਿੰਦਰ ਸਿੰਘ ਫਤਹਿਗੜ ਛੰਨਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਦੀ ਵਿਵਸਥਾ ਖ਼ਤਮ ਹੋ ਚੁੱਕੀ ਹੈ। ਕੋਈ ਵੀ ਨਸ਼ੇ ਵਿਰੁੱਧ ਜਾਂ ਪੰਜਾਬ ਸਰਕਾਰ ਵਿਰੁੱਧ ਬੋਲ ਨਹੀਂ ਸਕਦਾ। ਉਨ੍ਹਾਂ ਉਦਾਹਰਨ ਦਿੱਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਈ ਤਾਂ ਉਨ੍ਹਾਂ ਨੂੰ ਝੂਠੇ ਕੇਸ ਵਿਚ ਡਬਰੂਗੜ ਜੇਲ੍ਹ ਵਿਚ ਬੰਦ ਕਰ ਦਿੱਤਾ ਹੈ। ਇੱਥੋਂ ਤੱਕ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਲੋਕ ਸਭਾ ਦਾ ਮੈਂਬਰ ਚੁਣ ਲਿਆ ਹੈ ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ। ਗੁਲਜ਼ਾਰ ਸਿੰਘ ਦਿੜਬਾ ਅਤੇ ਪਰਵਿੰਦਰ ਸਿੰਘ ਝੋਟੇ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਈ ਤਾਂ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਖ਼ਤਮ ਕਰਨੀ ਪਈ। ਪੰਜਾਬ ਵਿਚ ਹਰ ਰੋਜ਼ਾਨਾ ਕਤਲ ਹੋ ਰਹੇ ਹਨ ਪਰ ਪੰਜਾਬ ਸਰਕਾਰ ਸੁੱਤੀ ਪਈ ਹੈ। ਉਨਾਂ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ, ਬਾਦਲ ਦਲ ਅਤੇ ਭਾਜਪਾ ਨੂੰ ਸੂਬੇ ਦੇ ਲੋਕਾਂ ਨੇ ਵੇਖ ਲਿਆ ਹੈ ਅਤੇ ਉਹ ਸਮਝ ਗਏ ਹਨ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਸੋਚ ਨਹੀਂ ਰੱਖਦੇ। ਇਸ ਲਈ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮੌਕਾ ਦੇਣਾ ਚਾਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਹੈਰੀ ਮੁਖਮੈਲਪੁਰ ਵਲੋਂ ਅੱਧੀ ਦਰਜਨ ਕੌਂਸਲਰਾਂ ਨਾਲ ਘਨੌਰ ਵਿਖੇ ਡੋਰ-ਟੂ-ਡੋਰ ਪ੍ਰਚਾਰ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ ਦਾ ਸਬੂਤ- ਜਗਜੀਤ ਛੜਬੜ
Ad Position 24