19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਹੈਰੋਇਨ ਸਣੇ ਇਕ ਗ੍ਰਿਫ਼ਤਾਰ

ਰਾਜਪੁਰਾ, 18 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 19-10-2026
ਰਾਜਪੁਰਾ, 18 ਅਕਤੂਬਰ (ਜੀ. ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 40 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਪੁਲਿਸ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਹੌਲਦਾਰ ਗੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਗੁਦਾਮਾਂ ਦੇ ਨੇੜੇ ਪਹੁੰਚੇ ਤਾਂ ਸ਼ੱਕ ਦੇ ਅਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਜਦੋਂ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਨਿੰਦਰ ਸਿੰਘ ਵਾਸੀ ਹਰੀ ਨਗਰ ਨੇੜੇ ਕ੍ਰਿਕਟ ਹੱਬ ਪਟਿਆਲਾ ਦੇ ਤੌਰ ’ਤੇ ਹੋਈ। ਜਿਸ ’ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਮਨਿੰਦਰ ਸਿੰਘ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ’ਚ ਪੰਜਾਬ ਵਾਸੀ ਬਣਾਉਣਗੇ ਕਾਂਗਰਸ ਦੀ ਸਰਕਾਰ- ਜਿੰਦਰੀ ਲੱਧਾਹੇੜੀ ਅਗਲੀ ਖ਼ਬਰ ਕੇਅਰ ਟੇਕਰ ਨੂੰ ਕੀਤੀ ਗਾਲੀ ਗਲੋਚ ਤੇ ਜਾਨੋ ਮਾਰਨ ਦੀਆਂ ਦਿੱਤੀਆਂ ਧਮਕੀਆਂ, 2 ਨਾਮਜ਼ਦ
Ad Position 24