19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਰਵਿੰਦਰ ਸਿੰਘ ਝੋਟਾ ਕਤਲ ਕੇਸ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਕੱਢਿਆ ਮੋਮਬੱਤੀ ਮਾਰਚ

ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਬੀਬੀ ਗੁਰਸ਼ਰਨ ਕੌਰ ਰੰਧਾਵਾ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੀ ਅਗਵਾਈ ਹੇਠ ਸ਼ਹਿਰ ਸਮਾਣਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈਕੇ ਸੈਂਕੜੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਹਾਜ਼ਰ ਸਾਥੀਆਂ ਨੇ ਮੋਮਬੱਤੀਆਂ ਜਗਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕੀਤੀ।

Ad Position 21
No active advertisement
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵਿਸ਼ਾਲ ਕੈਂਡਲ ਮਾਰਚ ਦੌਰਾਨ ਗੁਰਸ਼ਰਨ ਕੌਰ ਰੰਧਾਵਾ ਤੇ ਹੋਰ। ਅਜੀਤ ਤਸਵੀਰ 19-10-2026
ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਬੀਬੀ ਗੁਰਸ਼ਰਨ ਕੌਰ ਰੰਧਾਵਾ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੀ ਅਗਵਾਈ ਹੇਠ ਸ਼ਹਿਰ ਸਮਾਣਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈਕੇ ਸੈਂਕੜੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਹਾਜ਼ਰ ਸਾਥੀਆਂ ਨੇ ਮੋਮਬੱਤੀਆਂ ਜਗਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦੀ ਮੰਗ ਅਨੁਸਾਰ ਇਸ ਕਤਲ ਮਾਮਲੇ ਦੀ ਨਿਰਪੱਖ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇ। ਬੀਬੀ ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ, ਗੈਂਗਸਟਰ ਕਲਚਰ, ਲੁੱਟਾਂ ਖੋਹਾਂ, ਪੇਪਰ ਲੀਕ, ਰਿਸ਼ਵਤਖੋਰੀ ਤੇ ਬੇਰੁਜ਼ਗਾਰੀ ਨੇ ਨੌਜਵਾਨ ਬੱਚੇ ਤੇ ਉਨ੍ਹਾਂ ਦੇ ਮਾਪਿਆਂ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਕੈਂਡਲ ਮਾਰਚ ਦੌਰਾਨ ਜ਼ਿਲ੍ਹਾ ਯੂਥ ਕਾਂਗਰਸ ਪਟਿਆਲਾ ਦੇ ਸਾਬਕਾ ਪ੍ਰਧਾਨ ਜਸਵਿੰਦਰ ਰੰਧਾਵਾ, ਟਿੰਕਾ ਗਾਜੇਵਾਸ ਐਮ. ਸੀ. ਤੇ ਹਰਦੀਪ ਕੁਲਾਰਾਂ ਬਲਾਕ ਪ੍ਰਧਾਨ, ਸਮੇਤ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮੰਗ ਉਠਾਈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਸ਼ਿਆਂ ਤੇ ਲਾਅ ਐਂਡ ਆਰਡਰ ਦੀ ਮਾੜੀ ਸਥਿਤੀ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਇਸ ਮੌਕੇ ਨਛੱਤਰ ਸਿੰਘ ਅਰਾਈਂਮਾਜਰਾ, ਅਮਰਜੀਤ ਸਿੰਘ ਘੱਗਾ, ਸਵਰਨ ਮਠਾੜੂ, ਰਾਜਾ ਸਰਾਉ ਤੇ ਧਰਮਪਾਲ ਕੰਡਾਰਾ ਨੇ ਕਿਹਾ ਕਿ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਮੇਜਰ ਢੀਂਡਸਾਂ, ਪ੍ਰਗਟ ਸਿੰਘ ਚੌਂਹਠ, ਸਤਨਾਮ ਸੰਧੂ, ਤਜਿੰਦਰ ਸਿੰਘ ਗਾਜੇਵਾਸ ਨੇ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਜਾਰੀ ਰੱਖੇਗੀ। ਇਸ ਕੈਂਡਲ ਮਾਰਚ ’ਚ ਨਵੀਨ ਸਿੰਗਲਾ, ਸੁਨੀਲ ਬੱਬਰ, ਬੱਬੀ ਚਿਕਨ, ਜੋਗਾ ਸਿੰਘ ਬਦਨਪੁਰ, ਕਰਨਵੀਰ ਇੱਤਰ, ਦੀਪੂ ਭੰਡਾਰੀ, ਬੂਟਾ ਘਿਓਰਾ, ਮਨੀ ਗਜੇਵਾਸ, ਨਾਜਰ ਗਾਜੇਵਾਸ, ਸਿਮਰ ਮਿਆਲਾਂ, ਗੁਰਪ੍ਰੀਤ ਵੈਦਵਾਨ ਪੀਏ, ਪ੍ਰਭਜੋਤ ਭਿੰਡਰ, ਕਾਲਾ ਬਠੋਈ, ਸ਼ਿਵਜੀ ਸ਼ਰਮਾ, ਲੱਕੀ ਗਰਗ ਪ੍ਰਧਾਨ ਸੇਵਾਦਲ, ਮੀਤਾ ਵਿਰਕ ਯੂਥ ਕਾਂਗਰਸ ਆਗੂ, ਨਵਦੀਪ, ਰਜਿੰਦਰ ਗਾਜੇਵਾਸ, ਅਬਦੁਸੰਮਦ ਖਾਨ, ਰੋਸ਼ਨ ਸਿੰਘ ਲਲੋਛੀ, ਅੰਮ੍ਰਿਤ ਗੱਜੂਮਾਜਰਾ, ਲਵਲੀ ਸੁਖੀਜਾ, ਪੂਜਾ ਗਰਗ ਪ੍ਰਧਾਨ ਮਹਿਲਾ ਕਾਂਗਰਸ, ਸੱਤਾ ਸੰਧੂ, ਗੁਰਬਚਨ ਚਾਹਲ, ਦਰਬਾਰਾ ਬੰਮਣਾ, ਗੁਰਪ੍ਰੀਤ ਤਲਵੰਡੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਿੱਟੇ ਸਮੇਤ ਔਰਤ ਗ੍ਰਿਫ਼ਤਾਰ ਇਲਾਕੇ ’ਚ ਕਿਸੇ ਵੀ ਕੀਮਤ ’ਤੇ ਨਸ਼ਾ ਤਸਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਗੁਰਪਿੰਦਰ ਸਿੰ... ਅਗਲੀ ਖ਼ਬਰ ਕੱਲਰ ਭੈਣੀ ’ਚ ਵੱਡਾ ਕੁਸ਼ਤੀ ਦੰਗਲ 21 ਨੂੰ
Ad Position 24