ਸਿਆਲੂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਜਨਤਕ ਮੀਟਿੰਗਾਂ
ਘਨੌਰ, 18 ਅਕਤੂਬਰ (ਸਰਦਾਰਾ ਸਿੰਘ ਲਾਛੜੂ) -ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਤੇ ਵਿਕਾਸਮੁਖੀ ਨੀਤੀਆਂ ਸਦਕਾ ਪੰਜਾਬ ਦਾ ਹਰ ਵਰਗ ਖੁਸ਼ਹਾਲੀ ਵੱਲ ਵਧ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੀ.
ਘਨੌਰ, 18 ਅਕਤੂਬਰ (ਸਰਦਾਰਾ ਸਿੰਘ ਲਾਛੜੂ) -ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਤੇ ਵਿਕਾਸਮੁਖੀ ਨੀਤੀਆਂ ਸਦਕਾ ਪੰਜਾਬ ਦਾ ਹਰ ਵਰਗ ਖੁਸ਼ਹਾਲੀ ਵੱਲ ਵਧ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੀ.ਏ.ਡੀ.ਬੀ. ਘਨੌਰ ਦੇ ਚੇਅਰਮੈਨ ਇੰਦਰਜੀਤ ਸਿੰਘ ਸਿਆਲੂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਕੀਤੀਆਂ ਜਨਤਕ ਮੀਟਿੰਗਾਂ ਦੌਰਾਨ ਕੀਤਾ। ਇਨ੍ਹਾਂ ਦੌਰਿਆਂ ਦੌਰਾਨ ਚੇਅਰਮੈਨ ਸਿਆਲੂ ਨੂੰ ਪਿੰਡਾਂ ਦੇ ਲੋਕਾਂ, ਪੰਚਾਂ-ਸਰਪੰਚਾਂ ਤੇ ਪਾਰਟੀ ਆਗੂਆਂ ਵਲੋਂ ਭਰਵਾਂ ਹੁੰਗਾਰਾ ਅਤੇ ਨਿੱਘਾ ਸਵਾਗਤ ਮਿਲ ਰਿਹਾ ਹੈ। ਵੱਡੀ ਗਿਣਤੀ ਵਿਚ ਮੌਜੂਦਾ ਸਰਪੰਚ, ਪੰਚਾਇਤ ਮੈਂਬਰ, ਯੂਥ ਵਿੰਗ ਦੇ ਵਰਕਰ ਅਤੇ ਸੀਨੀਅਰ ਅਹੁਦੇਦਾਰ ਕਾਫ਼ਲੇ ਦੇ ਰੂਪ ਵਿਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ। ਪਿੰਡ-ਪਿੰਡ ਹੋ ਰਹੇ ਇਕੱਠਾਂ ਤੋਂ ਸਾਫ਼ ਜ਼ਾਹਿਰ ਹੈ ਕਿ ਹਲਕਾ ਘਨੌਰ ਦੇ ਲੋਕ ‘ਆਪ’ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਚੇਅਰਮੈਨ ਸਿਆਲੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਹਰ ਵਰਗ ਦੇ ਭਲੇ ਲਈ ਇਤਿਹਾਸਕ ਕਦਮ ਚੁੱਕੇ ਹਨ। ਇਸ ਮੌਕੇ ਹਾਜ਼ਰ ਸਰਪੰਚਾਂ ਅਤੇ ਆਗੂਆਂ ਨੇ ਕਿਹਾ ਕਿ ਚੇਅਰਮੈਨ ਸਿਆਲੂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਦਿਨ-ਰਾਤ ਯਤਨਸ਼ੀਲ ਹਨ ਅਤੇ ਹਲਕੇ ’ਚ ਪਾਰਟੀ ਨੂੰ ਹੋਰ ਬੁਲੰਦੀਆਂ ’ਤੇ ਲਿਜਾਣ ਲਈ ਉਹ ਪੂਰੀ ਏਕਤਾ ਨਾਲ ਕੰਮ ਕਰਨਗੇ।