18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਿੰਡ ਕੱਲਰ ਭੈਣੀ ਵਿਖੇ ਸੁਰਜੀਤ ਸਿੰਘ ਰੱਖੜਾ ਵਲੋਂ ਕਰੋੜਾਂ ਦੇ ਕੰਮਾਂ ਦਾ ਉਦਘਾਟਨ

ਡਕਾਲਾ, 18 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਕੱਲਰ ਭੈਣੀ ਵਿਖੇ ਵਿਕਾਸ ਕਾਰਜਾਂ ਨੂੰ ਲੈ ਕੇ ਵੱਡਾ ਸਮਾਗਮ ਕਰਵਾਇਆ ਗਿਆ। ਪਿੰਡ ਦੇ ਸਰਪੰਚ ਗੋਸ਼ਾ ਢੀਂਡਸਾ ਦੀ ਅਗਵਾਈ ਹੇਠ ਕਰਵਾਏ ਗਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਇੰਚਾਰਜ ਸਮਾਣਾ ਸੁਰਜੀਤ ਸਿੰਘ ਰੱਖੜਾ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-10-2026
ਡਕਾਲਾ, 18 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਕੱਲਰ ਭੈਣੀ ਵਿਖੇ ਵਿਕਾਸ ਕਾਰਜਾਂ ਨੂੰ ਲੈ ਕੇ ਵੱਡਾ ਸਮਾਗਮ ਕਰਵਾਇਆ ਗਿਆ। ਪਿੰਡ ਦੇ ਸਰਪੰਚ ਗੋਸ਼ਾ ਢੀਂਡਸਾ ਦੀ ਅਗਵਾਈ ਹੇਠ ਕਰਵਾਏ ਗਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਇੰਚਾਰਜ ਸਮਾਣਾ ਸੁਰਜੀਤ ਸਿੰਘ ਰੱਖੜਾ ਵਲੋਂ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਗੋਸ਼ਾ ਢੀਂਡਸਾ ਨੇ ਦੱਸਿਆ ਕਿ ਪਿੰਡ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਵਿਕਾਸ ਕਾਰਜ ਚੱਲ ਰਹੇ ਸਨ, ਜਿਸ ਤਹਿਤ 40 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਛੱਪੜ ਦਾ ਨਵੀਨੀਕਰਨ ਅਤੇ ਸੁੰਦਰੀਕਰਨ ਅਤੇ ਨਾਲ ਹੀ 40 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲ ਦੀ ਨਵੀਂ ਅਤਿ-ਆਧੁਨਿਕ ਇਮਾਰਤ ਬਣਾਈ ਗਈ ਹੈ। ਇਸ ਤੋਂ ਇਲਾਵਾ 25 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਮੁੱਖ ਫਿਰਨੀਆਂ ਨੂੰ ਪੱਕਾ ਕਰਕੇ ਬਣਾਉਣ ਦਾ ਇਨ੍ਹਾਂ ਤਿੰਨਾਂ ਪ੍ਰੋਜੈਕਟਾਂ ਦਾ ਉਦਘਾਟਨ ਇਕੋ ਦਿਨ ਕੀਤਾ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਬਲਕਾਰ ਸਿੰਘ, ਗੁਰਚਰਨ ਸਿੰਘ, ਮਲਕੀਤ ਸਿੰਘ, ਮੇਜ਼ਰ ਸਿੰਘ, ਗੁਰਤੇਜ ਸਿੰਘ ਕਰਹਾਲੀ, ਅਰਸ਼ੀ ਖੇੜਕੀ, ਭਰਪੂਰ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਤੇ ਗੁਰਬੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਰਨ ਸਿੰਘ ਡੀ. ਟੀ. ਓ. ਤੇ ਚੇਅਰਮੈਨ ਬਰਾੜ ਨੇ ‘ਆਪ’ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ
Ad Position 24