ਕਰਮਜੀਤ ਸਿੰਘ ਖ਼ਾਲਸਾ ਗੁਰਦੁਆਰਾ ਅਜਾਪਾਲ ਘੋੜਿਆਂ ਵਾਲਾ ਵਿਖੇ ਹੋਏ ਨਤਮਸਤਕ
ਨਾਭਾ 18 ਅਕਤੂਬਰ (ਵਰਿੰਦਰ ਵਰਮਾ)- ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਆਵਾਜ਼ ਬੁਲੰਦ ਕਰਨ ਵਾਲੀ ਜਥੇਬੰਦੀ ‘ਪੰਜਾਬ ਨਸ਼ਿਆਂ ਵਿਰੁੱਧ’ ਟੀਮ ਦੇ ਪ੍ਰਮੁੱਖ ਆਗੂ ਕਰਮਜੀਤ ਸਿੰਘ ਖਾਲਸਾ ਲੁਬਾਣਾ ਨੂੰ ਮਾਨਯੋਗ ਅਦਾਲਤ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਜੀ (ਘੋੜਿਆਂ ਵਾਲਾ) ਨਾਭਾ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਚ ਸ਼ੁਕਰਾਨੇ ਦੀ ਅਰਦਾਸ ਕੀਤੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।
ਨਾਭਾ 18 ਅਕਤੂਬਰ (ਵਰਿੰਦਰ ਵਰਮਾ)- ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਆਵਾਜ਼ ਬੁਲੰਦ ਕਰਨ ਵਾਲੀ ਜਥੇਬੰਦੀ ‘ਪੰਜਾਬ ਨਸ਼ਿਆਂ ਵਿਰੁੱਧ’ ਟੀਮ ਦੇ ਪ੍ਰਮੁੱਖ ਆਗੂ ਕਰਮਜੀਤ ਸਿੰਘ ਖਾਲਸਾ ਲੁਬਾਣਾ ਨੂੰ ਮਾਨਯੋਗ ਅਦਾਲਤ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਜੀ (ਘੋੜਿਆਂ ਵਾਲਾ) ਨਾਭਾ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਚ ਸ਼ੁਕਰਾਨੇ ਦੀ ਅਰਦਾਸ ਕੀਤੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਕਰਮਜੀਤ ਸਿੰਘ ਖਾਲਸਾ ਦੇ ਗੁਰਦੁਆਰਾ ਸਾਹਿਬ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਥੇਦਾਰ ਸਤਵਿੰਦਰ ਸਿੰਘ ਟੋਹੜਾ ਨੇ ਸਾਥੀਆਂ ਸਮੇਤ ਉਚੇਚੇ ਤੌਰ ’ਤੇ ਹਾਜ਼ਰੀ ਭਰੀ। ਐਸ.ਜੀ.ਪੀ.ਸੀ. ਮੈਂਬਰ ਸਤਵਿੰਦਰ ਸਿੰਘ ਟੋਹੜਾ ਵਲੋਂ ਕਰਮਜੀਤ ਸਿੰਘ ਖਾਲਸਾ ਲੁਬਾਣਾ ਦੀਆਂ ਪੰਥਕ ਅਤੇ ਸਮਾਜਿਕ ਸੇਵਾਵਾਂ, ਖਾਸ ਕਰਕੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਆਖਿਆ ਕਿ ਨਸ਼ਿਆਂ ਦੇ ਖਿਲਾਫ਼ ਤੇ ਪੰਜਾਬ ਦੇ ਹਿੱਤਾਂ ਲਈ ਵਿੱਢੀ ਗਈ ਇਹ ਜੰਗ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਜਤਿੰਦਰ ਸਿੰਘ ਬੁੱਟਰ, ਸ਼ਮਸ਼ੇਰ ਸਿੰਘ ਖਟੜਾ, ਸ਼ੇਰ ਸਿੰਘ ਥੂਹੀ, ਬਾਬਾ ਜਗਜੀਤ ਸਿੰਘ ਕਕਰਾਲਾ, ਸੂਰਜ ਸਿੰਘ, ਜਸਪ੍ਰੀਤ ਸਿੰਘ ਖਟੜਾ, ਵਿਰਕ ਸਿੰਘ ਅਗੋਲ, ਹਰਜਿੰਦਰ ਸਿੰਘ, ਸਤਨਾਮ ਸਿੰਘ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ, ਸੁੱਖ ਬੁੱਟਰ, ਰਾਜਵਿੰਦਰ ਸਿੰਘ ਦੁਲੱਦੀ, ਬਲਵੀਰ ਸਿੰਘ ਕੋਟ ਜਤਿੰਦਰ ਸਿੰਘ ਆਦਿ ਹਾਜ਼ਰ ਸਨ।