18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ਿਆਂ ਵਿਰੁੱਧ ਲੜਾਈ ਨੂੰ ਸਿਆਸਤ ਤੋਂ ਉਪਰ ਉੱਠ ਕੇ ਲੋਕ ਲਹਿਰ ਬਣਾਉਣ ਦੀ ਲੋੜ- ਬਿੱਟੂ

ਭੁੱਨਰਹੇੜੀ, 18 ਅਕਤੂਬਰ (ਧਨਵੰਤ ਸਿੰਘ)- ਸ਼ਹੀਦ ਉੱਧਮ ਸਿੰਘ ਸਪੋਟਸ ਕਲੱਬ ਭੁੱਨਰਹੇੜੀ ਦੇ ਪ੍ਰਧਾਨ ਤੇ ਸਾਬਕਾ ਉਪ ਚੇਅਰਮੈਨ ਗੁਰਮੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਆਸੀ ਬਿਆਨਬਾਜ਼ੀ ਤੋਂ ਅੱਗੇ ਵਧ ਕੇ ਠੋਸ ਨੀਤੀ, ਪ੍ਰਭਾਵਸ਼ਾਲੀ ਕਾਰਵਾਈ ਤੇ ਸਮਾਜਿਕ ਸਹਿਯੋਗ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 19-10-2026
ਭੁੱਨਰਹੇੜੀ, 18 ਅਕਤੂਬਰ (ਧਨਵੰਤ ਸਿੰਘ)- ਸ਼ਹੀਦ ਉੱਧਮ ਸਿੰਘ ਸਪੋਟਸ ਕਲੱਬ ਭੁੱਨਰਹੇੜੀ ਦੇ ਪ੍ਰਧਾਨ ਤੇ ਸਾਬਕਾ ਉਪ ਚੇਅਰਮੈਨ ਗੁਰਮੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਆਸੀ ਬਿਆਨਬਾਜ਼ੀ ਤੋਂ ਅੱਗੇ ਵਧ ਕੇ ਠੋਸ ਨੀਤੀ, ਪ੍ਰਭਾਵਸ਼ਾਲੀ ਕਾਰਵਾਈ ਤੇ ਸਮਾਜਿਕ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਨੂੰ ਖੇਡਾਂ ਸਮੇਤ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਜਾਂਦੇ ਯਤਨਾਂ ਨੂੰ ਸਮਾਜਿਕ ਪੱਖ ਤੋਂ ਦੇਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਾਰਨ ਅਨੇਕਾਂ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ। ਇਸ ਦੇ ਹੱਲ ਲਈ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਦੇ ਇਲਾਜ, ਮੁੜ ਵਸੇਬੇ ਅਤੇ ਸਮਾਜ ਵਿਚ ਮੁੜ ਸਥਾਪਤੀ ਵੱਲ ਵੀ ਧਿਆਨ ਦੇਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਆਪਣੀ ਭੂਮਿਕਾ ਨਿਭਾਉਣ ਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਤੇ ਸਮਾਜ ਸੇਵਾ ਨਾਲ ਜੋੜਨ ਲਈ ਸਾਂਝੇ ਯਤਨ ਕਰਨ।
Ad Position 22
No active advertisement
ਪਿਛਲੀ ਖ਼ਬਰ ਜਗਮੀਤ ਸਿੰਘ ਹਰਿਆਊ ਵਲੋਂ ਅਕਾਲੀ ਦਲ ਤੋਂ ਦੂਰ ਗਏ ਆਗੂਆਂ ਨਾਲ ਮੁਲਾਕਾਤ ਅਗਲੀ ਖ਼ਬਰ ਪਿੰਡ ਜੰਡੋਲੀ ਦੀਆਂ ਗਲੀਆਂ ਤੇ ਸੜਕਾਂ ’ਤੇ ਖੜ੍ਹਾ ਗੰਦਾ ਪਾਣੀ
Ad Position 24