20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨੌਜਵਾਨਾਂ ਨਾਲ ਕੁੱਟਮਾਰ ਦੇ ਮਾਮਲੇ ਸੰਬੰਧੀ ਵਿਦਿਆਰਥੀ ਆਗੂਆਂ ਵਲੋਂ ਨਿਰਪੱਖ ਜਾਂਚ ਤੇ ਸੁਰੱਖਿਆ ਪ੍ਰਬੰਧਾਂ ਦੀ ਮੰਗ ਐਸ.ਐਸ.ਪੀ. ਪਟਿਆਲਾ ਨੂੰ ਸੌਂਪਿਆ ਮੰਗ ਪੱਤਰ

ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਬਾਹਰ ਇਕ ਢਾਬੇ ’ਤੇ ਚਾਰ ਨੌਜਵਾਨਾਂ ਨਾਲ ਕਥਿਤ ਕੁੱਟਮਾਰ, ਜ਼ਬਰਦਸਤੀ ਹੋਰ ਥਾਂ ਲਿਜਾਣ, ਲੁੱਟ-ਖੋਹ ਤੇ ਉਨ੍ਹਾਂ ਦੇ ਕੱਪੜੇ ਉਤਾਰ ਕੇ ਵੀਡੀਓਜ਼ ਬਣਾਉਣ ਦੇ ਦੋਸ਼ਾਂ ਸੰਬੰਧੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਨੇ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 20-10-2026
ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਬਾਹਰ ਇਕ ਢਾਬੇ ’ਤੇ ਚਾਰ ਨੌਜਵਾਨਾਂ ਨਾਲ ਕਥਿਤ ਕੁੱਟਮਾਰ, ਜ਼ਬਰਦਸਤੀ ਹੋਰ ਥਾਂ ਲਿਜਾਣ, ਲੁੱਟ-ਖੋਹ ਤੇ ਉਨ੍ਹਾਂ ਦੇ ਕੱਪੜੇ ਉਤਾਰ ਕੇ ਵੀਡੀਓਜ਼ ਬਣਾਉਣ ਦੇ ਦੋਸ਼ਾਂ ਸੰਬੰਧੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਨੇ ਐੱਸ.ਐੱਸ.ਪੀ. ਪਟਿਆਲਾ ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਹੈ। ਆਗੂਆਂ ਨੇ ਮੰਗ ਕੀਤੀ ਕਿ 15 ਅਤੇ 16 ਤਰੀਕ ਦੀ ਵਿਚਕਾਰਲੀ ਰਾਤ ਨੂੰ ਵਾਪਰੀ ਇਸ ਘਟਨਾ ਨਾਲ ਸੰਬੰਧਿਤ ਸੀਸੀਟੀਵੀ ਫੁਟੇਜ, ਵੀਡੀਓ ਰਿਕਾਰਡਿੰਗਾਂ, ਮੈਡੀਕਲ ਰਿਕਾਰਡ ਤੇ ਗਵਾਹਾਂ ਦੇ ਬਿਆਨਾਂ ਸਮੇਤ ਸਾਰੇ ਸਬੂਤਾਂ ਦੀ ਜਾਂਚ ਕੀਤੀ ਜਾਵੇ ਤੇ ਕਥਿਤ ਤੌਰ ’ਤੇ ਸ਼ਾਮਲ ਹਰੇਕ ਵਿਅਕਤੀ ਦੀ ਭੂਮਿਕਾ ਦੀ ਪੜਤਾਲ ਕਰਕੇ, ਦੋਸ਼ ਸਾਬਤ ਹੋਣ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਸ਼ਿਕਾਇਤਕਰਤਾਵਾਂ ਵਲੋਂ ਜ਼ਖ਼ਮੀ ਨੌਜਵਾਨਾਂ ਦੇ ਇਲਾਜ ਸੰਬੰਧੀ ਵੀ ਸਵਾਲ ਉਠਾਏ ਗਏ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਕੁੱਟਮਾਰ ਕਰਨ ਵਾਲਿਆਂ ਵੱਲੋਂ ਮੌਕੇ ’ਤੇ ਬੁਲਾਏ ਗਏ ਡਾਕਟਰ ਵਲੋਂ ਟਾਂਕੇ ਲਗਾਉਣ ਸਮੇਂ ਸੁੰਨ ਕਰਨ ਵਾਲੀ ਦਵਾਈ ਦੀ ਵਰਤੋਂ ਵੀ ਨਹੀਂ ਕੀਤੀ ਗਈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚ ਡਰ ਤੇ ਅਸੁਰੱਖਿਆ ਦੇ ਮਾਹੌਲ ’ਤੇ ਚਿੰਤਾ ਪ੍ਰਗਟ ਕਰਦਿਆਂ ਆਗੂਆਂ ਨੇ ਕਿਹਾ ਕਿ ਅਜਿਹੇ ਗੰਭੀਰ ਦੋਸ਼ਾਂ ਕਾਰਨ ਯੂਨੀਵਰਸਿਟੀ ਦੇ ਵਿਦਿਆਰਥੀ ਡਰੇ ਹੋਏ ਹਨ। ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਯੂਨੀਵਰਸਿਟੀ ਦੇ ਆਲੇ-ਦੁਆਲੇ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਢਾਬੇ ਦੇ ਮਾਲਕਾਂ ਵਿਰੁੱਧ ਪਹਿਲਾਂ ਵੀ ਅਜਿਹੀਆਂ ਸ਼ਿਕਾਇਤਾਂ ਹੋਣ ਦੇ ਦਾਅਵਿਆਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਦਾ ਪ੍ਰਸ਼ਾਸਨ ਪ੍ਰਤੀ ਭਰੋਸਾ ਬਹਾਲ ਕਰਨਾ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਉਹ ਬਿਨਾਂ ਡਰ ਦੇ ਆਪਣੀ ਪੜ੍ਹਾਈ ਜਾਰੀ ਰੱਖ ਸਕਣ ਤੇ ਪੀੜਤ ਨੌਜਵਾਨਾਂ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਮਿਸਲ ਸਤਲੁਜ ਦੇ ਯੂਥ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ, ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਪੰਜਾਬੀ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਮਨਦੀਪ ਸਿੰਘ, ਜਨਰਲ ਸਕੱਤਰ ਨਿਰਮਲਜੀਤ ਸਿੰਘ, ਗੁਰਪ੍ਰੀਤ ਸਿੰਘ ਐਤਪਾਲ ਸਿੰਘ, ਮਨਿੰਦਰ ਸਿੰਘ, ਪਿੰਦਾ ਖੋਖਰ, ਹਰਜੀਤ ਸਿੰਘ, ਗੁਰਪਿੰਦਰ ਸਿੰਘ, ਹਰਮਨਦੀਪ ਸਿੰਘ ਤੇ ਇਕਬਾਲ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਕੱਢਿਆ ਗਿਆ ਵਿਸ਼ਾਲ ਰੋਸ ਮਾਰਚ ਅਗਲੀ ਖ਼ਬਰ ਮਾਮਲਾ ਪਿੰਡ ਦਿੱਤੂਪੁਰ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ ਦਾ ਪਿੰਡ ਵਾਸੀਆਂ ਬੱਸ ਸਟੈਂਡ ਭਾਦਸੋਂ ਵਿਖੇ ਲਗਾਇਆ ਧਰਨ...
Ad Position 24