20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕੰਟਰੈਕਟ ਅਧਿਆਪਕਾਂ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਤੇ ਉਪ ਕੁਲਪਤੀ ਦਫ਼ਤਰਾਂ ਅੱਗੇ ਨਾਅਰੇਬਾਜ਼ੀ ਜਦੋਂ ਤੱਕ ਮੰਗਾਂ ਸੰਬੰਧੀ ਠੋਸ ਫ਼ੈਸਲਾ ਲੈਣ ਕੇ ਲਾਗੂ ਨਹੀਂ ਕੀਤਾ ਜਾਂਦਾ ਸੰਘਰਸ਼ ਜਾਰੀ ਰਹੇਗਾ-ਪੁਕਟਾ ਆਗੂ

ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਵੱਲੋਂ ਆਪਣੀਆਂ ਮੰਗਾਂ ਸਬੰਧੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪੁਕਟਾ ਦੇ ਮੀਡੀਆ ਸਲਾਹਕਾਰ ਡਾ.

Ad Position 21
No active advertisement
ਅਜੀਤ ਡੈਸਕ 20-10-2026
ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ)- ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਵੱਲੋਂ ਆਪਣੀਆਂ ਮੰਗਾਂ ਸਬੰਧੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਪੁਕਟਾ ਦੇ ਮੀਡੀਆ ਸਲਾਹਕਾਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਆਗਾਮੀ 22 ਅਕਤੂਬਰ ਨੂੰ ਹੋਣ ਵਾਲੀ ਸਿੰਡੀਕੇਟ ਦੀ ਮੀਟਿੰਗ ਵਿਚ ਕੰਟਰੈਕਟ ਅਧਿਆਪਕਾਂ ਮੁੱਦਾ ਚੁੱਕਿਆ ਜਾਵੇਗਾ ਪਰ ਭਰੋਸੇਯੋਗ ਸੂਤਰਾਂ ਅਨੁਸਾਰ ਪ੍ਰਸ਼ਾਸਨ ਵਲੋਂ ਅਜਿਹਾ ਵਿਚਲਾ ਰਾਹ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਰਾਹੀਂ ਯੂ.ਜੀ.ਸੀ. ਰੈਗੂਲੇਸ਼ਨਜ਼-2018 ਅਨੁਸਾਰ ਕੰਟਰੈਕਟ ਅਧਿਆਪਕਾਂ ਨੂੰ ਤਨਖ਼ਾਹਾਂ ਅਤੇ ਬਣਦੇ ਵਿੱਤੀ ਲਾਭ ਨਾ ਦਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਲਈ ਰੋਸ ਵਜੋਂ ਪੁਕਟਾ ਵਲੋਂ ਰਜਿਸਟਰਾਰ ਦਫ਼ਤਰ ਅਤੇ ਉਪ-ਕੁਲਪਤੀ ਦਫ਼ਤਰ ਦੇ ਬਾਹਰ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ ਗਈ। ਅਧਿਆਪਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦੇ ਸੇਵਾ-ਲਾਭ ਦਿੱਤੇ ਜਾਣ। ਪੁਕਟਾ ਦੇ ਸਾਬਕਾ ਪ੍ਰਧਾਨ ਡਾ. ਦਲਬੀਰ ਸਿੰਘ ਨੇ ਕਿਹਾ ਕਿ ਕੰਟਰੈਕਟ ਅਧਿਆਪਕਾਂ ਨੇ ਯੂਨੀਵਰਸਿਟੀ ਦੀ ਵਿਦਿਅਕ ਪ੍ਰਣਾਲੀ ਨੂੰ ਚਲਾਉਣ ਵਿਚ ਲੰਮੇ ਸਮੇਂ ਤੋਂ ਅਹਿਮ ਯੋਗਦਾਨ ਪਾਇਆ ਹੈ। ਇਸ ਲਈ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਅਧਿਆਪਕ ਵਰਗ ਦੇ ਮਨੋਬਲ ਨੂੰ ਪ੍ਰਭਾਵਿਤ ਕਰਦਾ ਹੈ। ਪੁਕਟਾ ਦੇ ਕਾਨੂੰਨੀ ਸਲਾਹਕਾਰ ਪ੍ਰੋ. ਸੁਰਿੰਦਰ ਸਿੰਘ ਨੇ ਕਿਹਾ ਕਿ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ’ਤੇ ਵਿਚਾਰ ਕਰਦਿਆਂ ਯੂ.ਜੀ.ਸੀ.ਰੈਗੂਲੇਸ਼ਨਜ਼-2018, ਲਾਗੂ ਨਿਯਮਾਂ ਅਤੇ ਸੰਬੰਧਿਤ ਅਦਾਲਤੀ ਫ਼ੈਸਲਿਆਂ ਨੂੰ ਧਿਆਨ ਵਿਚ ਰੱਖਣਾ ਜ਼ਰੂਰੀ ਹੈ। ਪੁਕਟਾ ਆਗੂਆਂ ਨੇ ਉਮੀਦ ਪ੍ਰਗਟਾਈ ਕਿ 22 ਅਕਤੂਬਰ ਦੀ ਸਿੰਡੀਕੇਟ ਮੀਟਿੰਗ ਵਿਚ ਕੰਟਰੈਕਟ ਅਧਿਆਪਕਾਂ ਦੇ ਮਸਲਿਆਂ ਬਾਰੇ ਸਕਾਰਾਤਮਕ ਫ਼ੈਸਲਾ ਲਿਆ ਜਾਵੇਗਾ। ਉਨਾਂ ਕਿਹਾ ਕਿ ਜਦੋਂ ਤੱਕ ਮੰਗਾਂ ਸੰਬੰਧੀ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ ਅਤੇ ਉਸ ਨੂੰ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਰਾਮ ਜੀ ਦਾ ਜੀਵਨ ਸੱਚਾਈ, ਤਿਆਗ ਤੇ ਫ਼ਰਜ਼ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ- ਸੰਜੀਵ ਸ਼ਰਮਾ ਕਾਲੂ ਅਗਲੀ ਖ਼ਬਰ ਇੰਦਰਜੀਤ ਸਿੰਘ ਸੰਧੂ ਵਿਰਾਸਤ ਸੇਵਾ ਸੰਗਠਨ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
Ad Position 24