20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬੈਰੀਗੇਟਸ ਤੋੜ ਕੇ ਲੋਕਾਂ ਨੇ ਵਿਧਾਇਕਾ ਨੀਨਾ ਮਿੱਤਲ ਦੇ ਘਰ ਮੂਹਰੇ ਲਗਾਇਆ ਧਰਨਾ

ਰਾਜਪੁਰਾ, 19 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 20-10-2026
ਰਾਜਪੁਰਾ, 19 ਅਕਤੂਬਰ (ਜੀ.ਪੀ. ਸਿੰਘ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਨਿਰਮਲ ਸਿੰਘ ਸੇਖਣਮਾਜਰਾ ਤੇ ਸਮੂਹ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਤਾਂ ਵਲੋਂ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਦੇ ਘਰ ਦਾ ਘਿਰਾਓ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪੁਲਿਸ ਵਲੋਂ ਲਗਾਏ ਬੈਰੀਗੇਟਸ ਨੂੰ ਤੋੜ ਕੇ ਸਾਰੇ ਵਰਕਰ ਵਿਧਾਇਕਾ ਦੇ ਘਰ ਅੱਗੇ ਪੁੱਜੇ। ਇਸ ਮੌਕੇ ਵੱਡੀ ਗਿਣਤੀ ’ਚ ਡੀ.ਐੱਸ.ਪੀ. ਮਨਜੀਤ ਸਿੰਘ ਦੀ ਅਗਵਾਈ ’ਚ ਥਾਣਾ ਸ਼ਹਿਰੀ ਦੇ ਐੱਸ.ਐੱਚ.ਓ. ਸੁਮਿੱਤ ਮੋਰ ਅਤੇ ਥਾਣਾ ਸਦਰ ਦੇ ਐੱਸ.ਐੱਚ.ਓ. ਕਿਰਪਾਲ ਸਿੰਘ ਮੋਹੀ ਸਮੇਤ ਵੱਡੀ ਗਿਣਤੀ ’ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਮੌਕੇ ਨਿਰਮਲ ਸਿੰਘ ਸੇਖਣਮਾਜਰਾ ਨੇ ਕਿਹਾ ਕਿ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟੇ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਾ ਸੌਦਾਗਰਾਂ, ਪੁਲਿਸ ਤੇ ਸੱਤਾਧਾਰੀ ਨੁਮਾਇੰਦਿਆਂ ਦਾ ਗਠਜੋੜ ਕੰਮ ਕਰ ਰਿਹਾ ਹੈ, ਜਿਸ ਦੇ ਉੱਪਰ ਸਖ਼ਤ ਐਕਸ਼ਨ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਇਨਸਾਫ਼ ਮੋਰਚੇ ਵਲੋਂ ਮੰਗ ਰੱਖੀ ਜਾ ਰਹੀ ਹੈ ਕਿ ਮੁੱਖ ਮੰਤਰੀ ਤੇ ਡੀ.ਜੀ.ਪੀ. ਪੰਜਾਬ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਭਾਕਿਯੂ ਚੜੂਨੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਹੈਪੀ, ਭਾਰਤੀ ਕਿਸਾਨ ਮਜਦੂਰ ਯੂਨੀਅਨ ਦੇ ਸੂਬਾਈ ਮੈਂਬਰ ਬਲਕਾਰ ਸਿੰਘ ਬੈਂਸ, ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਖਰਾਜਪੁਰ, ਬੀ.ਕੇ.ਯੂ. ਸਿੱਧੂਪੁਰ, ਜਗਦੀਪ ਸਿੰਘ ਅਲੂਣਾ, ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਭਾਰਤੀ ਕਿਸਾਨ ਮਜਦੂਰ ਯੂਨੀਅਨ ਭਾਰਤ ਦੇ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਤੇ ਹੋਰ ਹਾਜ਼ਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਾਭਾ ਵਿਖੇ ਕਿਸਾਨਾਂ ਵਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਹਲਕਾ ਵਿਧਾਇਕ ਦੇਵ ਮਾਨ ਦੇ ਦਫ਼ਤਰ ਅੱਗੇ ਲਾਇਆ ਧਰਨਾ,... ਅਗਲੀ ਖ਼ਬਰ ਭਗਵਾਨ ਸ੍ਰੀ ਰਾਮ ਜੀ ਦਾ ਜੀਵਨ ਸੱਚਾਈ, ਤਿਆਗ ਤੇ ਫ਼ਰਜ਼ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ- ਸੰਜੀਵ ਸ਼ਰਮਾ ਕਾਲੂ
Ad Position 24