ਨਾਭਾ ਵਿਖੇ ਕਿਸਾਨਾਂ ਵਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
ਹਲਕਾ ਵਿਧਾਇਕ ਦੇਵ ਮਾਨ ਦੇ ਦਫ਼ਤਰ ਅੱਗੇ ਲਾਇਆ ਧਰਨਾ, ਨੀਤੀਆਂ ਤੋਂ ਖ਼ਫ਼ਾ ਕਿਸਾਨਾਂ ਨੇ ਸੌਂਪਿਆ ਲਾਹਨਤੀ ਪੱਤਰ
ਨਾਭਾ, 19 ਅਕਤੂਬਰ (ਵਰਿੰਦਰ ਵਰਮਾ)- ਪੰਜਾਬ ਵਿਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਮਾਨਸਾ ਦੇ ਮਸ਼ਹੂਰ ਨਸ਼ਾ ਵਿਰੋਧੀ ਆਗੂ ਪਰਮਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਕਤਲ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਆਮ ਆਦਮੀ ਪਾਰਟੀ ਦੇ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦਿਆਂ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਦਫ਼ਤਰ ਇੰਚਾਰਜ ਨੂੰ ਇਕ ਲਾਹਨਤੀ ਪੱਤਰ ਸੌਂਪਿਆ।
ਨਾਭਾ, 19 ਅਕਤੂਬਰ (ਵਰਿੰਦਰ ਵਰਮਾ)- ਪੰਜਾਬ ਵਿਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਮਾਨਸਾ ਦੇ ਮਸ਼ਹੂਰ ਨਸ਼ਾ ਵਿਰੋਧੀ ਆਗੂ ਪਰਮਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਕਤਲ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਆਮ ਆਦਮੀ ਪਾਰਟੀ ਦੇ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦਿਆਂ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਦਫ਼ਤਰ ਇੰਚਾਰਜ ਨੂੰ ਇਕ ਲਾਹਨਤੀ ਪੱਤਰ ਸੌਂਪਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਗਮਦੂਰ ਸਿੰਘ, ਚਮਕੌਰ ਸਿੰਘ, ਪਰਮਿੰਦਰ ਸਿੰਘ, ਜਗ ਮੋਹਨ ਸਿੰਘ, ਪ੍ਰਿੰਸਵੀਰ ਸਿੰਘ, ਕੁਲਵਿੰਦਰ ਸਿੰਘ, ਗੁਰਚਰਨ ਸਿੰਘ, ਗੁਰਬਚਨ ਸਿੰਘ, ਹਰਮੇਲ ਸਿੰਘ, ਹਰਵਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਆਖਿਆ ਕਿ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਹਕੀਕਤ ਇਹ ਹੈ ਕਿ ਨਸ਼ਿਆਂ ਖ਼ਿਲਾਫ਼ ਸ਼ਰੇਆਮ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਤੇ ਨੌਜਵਾਨ ਆਗੂ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਜੋ ਕਿ ਲੰਬੇ ਸਮੇਂ ਤੋਂ ਐਂਟੀ ਡਰੱਗ ਟਾਸਕ ਫੋਰਸ ਬਣਾ ਕੇ ਨਸ਼ਾ ਤਸਕਰਾਂ ਵਿਰੁੱਧ ਲੜ ਰਿਹਾ ਸੀ, ਉਸ ਨੂੰ ਦਿਨ-ਦਿਹੜੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਜਿਸ ਨੇ ਸਰਕਾਰ ਦੀ ਕਾਰਗੁਜ਼ਾਰੀ ਦੀ ਪੋਲ ਖੋਲ੍ਹ ਦਿੱਤੀ ਹੈ। ਵਿਧਾਇਕ ਦੇਵ ਮਾਨ ਦੇ ਦਫ਼ਤਰ ਵਿਖੇ ਸੌਂਪੇ ਗਏ ਲਾਹਨਤੀ ਪੱਤਰ ਰਾਹੀਂ ਕਿਸਾਨਾਂ ਨੇ ਮੰਗ ਕੀਤੀ ਕਿ ਪਰਮਿੰਦਰ ਝੋਟੇ ਦੇ ਕਤਲ ਦੇ ਸਾਰੇ ਜ਼ਿੰਮੇਵਾਰਾਂ ਅਤੇ ਇਸ ਪਿੱਛੇ ਕੰਮ ਕਰਦੇ ਵੱਡੇ ਨਸ਼ਾ ਤਸਕਰਾਂ ’ਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਧਰਮਵੀਰ ਹਰੀਗੜ੍ਹ, ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਸਤਬੀਰ ਕੌਰ ਆਰਤੀ ਸ਼ਰਮਾ, ਇਸਤਰੀ ਜਾਗਰਤੀ ਮੰਚ ਦੇ ਆਗੂ ਅਮਨਦੀਪ ਕੌਰ ਦਿਓਲ ਤੇ ਗੁਰਚਰਨ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।