ਪੰਜਾਬ ਨੂੰ ਮੁੜ ਖ਼ੁਸ਼ਹਾਲ ਤੇ ਰੰਗਲਾ ਸੂਬਾ ਬਣਾਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣੀ ਜ਼ਰੂਰੀ- ਜੀ. ਐਸ. ਭੱਟੀ
ਨਾਭਾ, 19 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਨੂੰ ਮੁੜ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸੀਤ ਸਿੰਘ ਭੱਟੀ ਨੇ ਗੱਲਬਾਤ ਦੌਰਾਨ ਕੀਤਾ।
ਨਾਭਾ, 19 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਨੂੰ ਮੁੜ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸੀਤ ਸਿੰਘ ਭੱਟੀ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਤੇ ਹੋਰ ਮਜ਼ਬੂਤੀ ਮਿਲੇਗੀ, ਜਿਸ ਦਾ ਲਾਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮਿਲ ਸਕਦਾ ਹੈ। ਸਾਬਕਾ ਪ੍ਰਧਾਨ ਭੱਟੀ ਨੇ ਆਸ ਪ੍ਰਗਟਾਈ ਕਿ ਪਗਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਮੁੱਦੇ ਉਠਾਏਗੀ । ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਇਲਜ਼ਾਮ ਲਗਾਇਆ ਕਿ ਸੂਬੇ ਦੀ ‘ਆਪ’ ਸਰਕਾਰ ਹਰ ਫ਼ਰੰਟ ’ਤੇ ਅਸਫ਼ਲ ਰਹੀ ਹੈ। ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਭੱਟੀ ਨੇ ਕਿਹਾ ਕਿ ਭਾਜਪਾ ਦੀ ਕਥਨੀ ਤੇ ਕਰਨੀ ਵਿਚ ਫ਼ਰਕ ਹੋਣ ਕਾਰਨ ਲੋਕਾਂ ਦਾ ਉਸ ਤੋਂ ਮੋਹ ਭੰਗ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਵੋਟਾਂ ਦੀ ਕਥਿਤ ਚੋਰੀ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਨੌਜਵਾਨਾਂ ਵਿਚ ਕਾਂਗਰਸ ਪ੍ਰਤੀ ਰੁਝਾਨ ਦਿਨ ਪ੍ਰਤੀ ਦਿਨ ਵੱਧਦਾ ਹੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਵੇਖਣਾ ਚਾਹੁੰਦੇ ਹਨ।