19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੁਰਜੀਤ ਸਿੰਘ ਰੱਖੜਾ ਇਕ ਇਮਾਨਦਾਰ ਤੇ ਬੇਦਾਗ ਆਗੂ- ਗੁਰਤੇਜ ਸਿੰਘ ਕਰਹਾਲੀ ਆਮ ਆਦਮੀ ਪਾਰਟੀ ਦੇ ਯੂਥ ਆਗੂ ਨੇ ਸਾਬਕਾ ਮੰਤਰੀ ਦੀ ਕਾਰਗੁਜ਼ਾਰੀ ਅਤੇ ਸਿਆਸੀ ਸਫ਼ਰ ਦੀ ਕੀਤੀ ਸ਼ਲਾਘਾ

ਡਕਾਲਾ, 19 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਆਮ ਆਦਮੀ ਪਾਰਟੀ ਦੇ ਯੂਥ ਆਗੂ ਗੁਰਤੇਜ ਸਿੰਘ ਕਰਹਾਲੀ ਨੇ ਸਾਬਕਾ ਮੰਤਰੀ ਤੇ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇਕ ਇਮਾਨਦਾਰ ਅਤੇ ਬੇਦਾਗ ਆਗੂ ਹਨ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਸਿਆਸੀ ਜੀਵਨ ਦੌਰਾਨ ਲੋਕਾਂ ਨਾਲ ਜੁੜ ਕੇ ਕੰਮ ਕਰਨ ਨੂੰ ਤਰਜੀਹ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 20-10-2026
ਡਕਾਲਾ, 19 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਆਮ ਆਦਮੀ ਪਾਰਟੀ ਦੇ ਯੂਥ ਆਗੂ ਗੁਰਤੇਜ ਸਿੰਘ ਕਰਹਾਲੀ ਨੇ ਸਾਬਕਾ ਮੰਤਰੀ ਤੇ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇਕ ਇਮਾਨਦਾਰ ਅਤੇ ਬੇਦਾਗ ਆਗੂ ਹਨ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਸਿਆਸੀ ਜੀਵਨ ਦੌਰਾਨ ਲੋਕਾਂ ਨਾਲ ਜੁੜ ਕੇ ਕੰਮ ਕਰਨ ਨੂੰ ਤਰਜੀਹ ਦਿੱਤੀ ਹੈ। ਕਰਹਾਲੀ ਨੇ ਕਿਹਾ ਕਿ ਸਿਆਸਤ ਵਿਚ ਆਗੂ ਦੀ ਪਛਾਣ ਉਸ ਦੇ ਕੰਮਾਂ, ਵਿਹਾਰ ਅਤੇ ਲੋਕਾਂ ਨਾਲ ਸਾਂਝ ਦੇ ਆਧਾਰ ’ਤੇ ਬਣਦੀ ਹੈ। ਉਨ੍ਹਾਂ ਅਨੁਸਾਰ ਸੁਰਜੀਤ ਸਿੰਘ ਰੱਖੜਾ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਾਣੇ ਜਾਂਦੇ ਹਨ। ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਕਿਸੇ ਵੀ ਜਨਤਕ ਆਗੂ ਦੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ। ਗੁਰਤੇਜ ਸਿੰਘ ਕਰਹਾਲੀ ਨੇ ਕਿਹਾ ਕਿ ਸੁਰਜੀਤ ਸਿੰਘ ਰੱਖੜਾ ਵਰਗੇ ਤਜਰਬੇਕਾਰ ਆਗੂਆਂ ਦੇ ਸਿਆਸੀ ਤਜਰਬੇ ਤੋਂ ਨੌਜਵਾਨਾਂ ਨੂੰ ਵੀ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਆਸਤ ’ਚ ਇਮਾਨਦਾਰੀ, ਸਾਦਗੀ ਤੇ ਲੋਕਾਂ ਨਾਲ ਨੇੜਤਾ ਨੂੰ ਮਹੱਤਵ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਨੇ ਪਿੰਡ ਜੱਸੋਵਾਲ ’ਚ ਪਰਿਵਾਰਾਂ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਅੰਤਰਰਾਸ਼ਟਰੀ ਸੈਮੀਨਾਰ ’ਚ ਡਾ. ਤੇਜਿੰਦਰ ਪਾਲ ਸਿੰਘ ਨੇ ਭੱਟ ਵਹੀਆਂ ਦੀ ਇਤਿਹਾਸਕ ਮਹੱਤਤਾ ਉਭਾਰੀ
Ad Position 24