21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨੌਜਵਾਨ ਖਿਡਾਰੀ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਦਾ ਨਾਂਅ ਰੌਸ਼ਨ ਕਰ ਰਹੇ ਹਨ- ਡਾ. ਹਿਮਾਂਸ਼ੂ ਅਗਰਵਾਲ ਡੀ.ਸੀ. ਵੱਲੋਂ ਜੂਨੀਅਰ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਜਗਸ਼ੇਰ ਸਿੰਘ ਦਾ ਸਨਮਾਨ

ਪਟਿਆਲਾ, 20 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਸੂਬੇ ਦੇ ਨੌਜਵਾਨ ਖਿਡਾਰੀ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਇਸੇ ਲੜੀ ਤਹਿਤ ਜੂਨੀਅਰ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਦੇਸ਼ ਅਤੇ ਪਟਿਆਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਖਿਡਾਰੀ ਜਗਸ਼ੇਰ ਸਿੰਘ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਡਾ.

Ad Position 21
No active advertisement
ਅਜੀਤ ਡੈਸਕ 21-10-2026
ਪਟਿਆਲਾ, 20 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਸੂਬੇ ਦੇ ਨੌਜਵਾਨ ਖਿਡਾਰੀ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਇਸੇ ਲੜੀ ਤਹਿਤ ਜੂਨੀਅਰ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਦੇਸ਼ ਅਤੇ ਪਟਿਆਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਹੋਣਹਾਰ ਖਿਡਾਰੀ ਜਗਸ਼ੇਰ ਸਿੰਘ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਗਸ਼ੇਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਤਗਮਾ ਜਿੱਤਣਾ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜਗਸ਼ੇਰ ਸਿੰਘ ਦੀ ਇਹ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਅਜਿਹੀਆਂ ਪ੍ਰਾਪਤੀਆਂ ਨਾਲ ਖਿਡਾਰੀ ਦੇ ਮਾਪਿਆਂ ਅਤੇ ਕੋਚ ਦਾ ਮਾਣ ਵਧਣ ਦੇ ਨਾਲ-ਨਾਲ ਹੋਰਨਾਂ ਨੌਜਵਾਨਾਂ ਨੂੰ ਵੀ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਨਾ ਮਿਲਦੀ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਜਗਸ਼ੇਰ ਸਿੰਘ ਨੂੰ ਭਵਿੱਖ ਵਿੱਚ ਵੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਆਪਣੀਆਂ ਖੇਡ ਗਤੀਵਿਧੀਆਂ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਜਗਸ਼ੇਰ ਸਿੰਘ ਆਉਣ ਵਾਲੇ ਸਮੇਂ ਵਿਚ ਵੀ ਆਪਣੀਆਂ ਸ਼ਾਨਦਾਰ ਖੇਡ ਪ੍ਰਾਪਤੀਆਂ ਨਾਲ ਦੇਸ਼ ਅਤੇ ਸੂਬੇ ਦਾ ਨਾਂਅ ਹੋਰ ਰੌਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਜਗਸ਼ੇਰ ਸਿੰਘ ਵਰਗੇ ਹੋਣਹਾਰ ਖਿਡਾਰੀ ਹੋਰਨਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਈ ਹੋਣਗੀਆਂ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦਸਿਆ ਕਿ ਜਗਸ਼ੇਰ ਸਿੰਘ ਨੂੰ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਉਸ ਦੀਆਂ ਖੇਡ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾ ਚੁੱਕਾ ਹੈ। ਅੰਤਰਰਾਸ਼ਟਰੀ ਪੱਧਰ ’ਤੇ ਕਾਂਸੀ ਦਾ ਤਗ਼ਮਾ ਜਿੱਤ ਕੇ ਉਸ ਨੇ ਇਕ ਵਾਰ ਫਿਰ ਆਪਣੀ ਪ੍ਰਤਿਭਾ ਅਤੇ ਮਿਹਨਤ ਦਾ ਸਬੂਤ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ, ਪਟਿਆਲਾ ਬੈਡਮਿੰਟਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਿਨੋਦ ਵਤਰਾਣਾ, ਜਗਸ਼ੇਰ ਸਿੰਘ ਬੈਡਮਿੰਟਨ ਕੋਚ, ਸੁਰੇਸ਼ ਕੁਮਾਰ, ਸਰਕਾਰੀ ਸਕੂਲ ਬਹਾਦਰਗੜ੍ਹ ਦੇ ਅਧਿਆਪਕ ਰਾਕੇਸ਼ ਕੁਮਾਰ ਤੇ ਜਗਸ਼ੇਰ ਸਿੰਘ ਦੇ ਮਾਤਾ-ਪਿਤਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜੱਜ ਮਾਡਰਨ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੜਕ ਹਾਦਸੇ ’ਚ ਮਰਨ ਵਾਲਿਆਂ ਦੇ ਪ੍ਰਤੀ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜਾ, ਇਕ ਪਰਿਵਾਰ ਨੂੰ ਸਰਕਾਰੀ ਨੌਕਰੀ ਦੀ ਮੰਗ
Ad Position 24