ਜੱਜ ਮਾਡਰਨ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ
ਦੇਵੀਗੜ੍ਹ, 20 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਜੱਜ ਮਾਡਰਨ ਸੀਨੀਅਰ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਵਿਖੇ ਬੁਰਾਈ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਵਿਸ਼ੇਸ਼ ਅਸੈਂਬਲੀ ’ਚ ਵਿਦਿਆਰਥੀਆਂ ਨੇ ਦੁਸਹਿਰੇ ਦੇ ਤਿਉਹਾਰ ਨਾਲ ਸੰਬੰਧਿਤ ਗਤੀਵਿਧੀਆਂ ਅਤੇ ਪੇਸ਼ਕਾਰੀਆਂ ਰਾਹੀਂ ਇਸ ਦੇ ਮਹੱਤਵ ਨੂੰ ਉਜਾਗਰ ਕੀਤਾ।
ਦੇਵੀਗੜ੍ਹ, 20 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਜੱਜ ਮਾਡਰਨ ਸੀਨੀਅਰ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਵਿਖੇ ਬੁਰਾਈ ’ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਵਿਸ਼ੇਸ਼ ਅਸੈਂਬਲੀ ’ਚ ਵਿਦਿਆਰਥੀਆਂ ਨੇ ਦੁਸਹਿਰੇ ਦੇ ਤਿਉਹਾਰ ਨਾਲ ਸੰਬੰਧਿਤ ਗਤੀਵਿਧੀਆਂ ਅਤੇ ਪੇਸ਼ਕਾਰੀਆਂ ਰਾਹੀਂ ਇਸ ਦੇ ਮਹੱਤਵ ਨੂੰ ਉਜਾਗਰ ਕੀਤਾ। ਇਸ ਮੌਕੇ ਰਾਵਣ ਦੇ ਪੁਤਲੇ ਦਾ ਦਹਨ ਵੀ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਨਵਤੇਜ ਸਿੰਘ ਤੇ ਐਮ. ਡੀ. ਸੰਤੋਖ ਸਿੰਘ ਨੇ ਦੁਸਹਿਰੇ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚ, ਨੇਕੀ ਅਤੇ ਇਮਾਨਦਾਰੀ ਦੇ ਮਾਰਗ ’ਤੇ ਚੱਲਣ ਅਤੇ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਤਿਉਹਾਰ ਵਿਦਿਆਰਥੀਆਂ ਨੂੰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਚੰਗੀਆਂ ਕਦਰਾਂ-ਕੀਮਤਾਂ ਦਾ ਵਿਕਾਸ ਵੀ ਕਰਦੇ ਹਨ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਮੁੱਚਾ ਸਮਾਗਮ ਖੁਸ਼ੀ ਤੇ ਉਤਸ਼ਾਹਮਈ ਮਾਹੌਲ ਵਿਚ ਸਮਾਪਤ ਹੋਇਆ।