ਡਾ. ਬੀ. ਐੱਸ. ਸੰਧੂ ਸਕੂਲ ’ਚ ਮਨਾਇਆ ਦੁਸਹਿਰੇ ਦਾ ਤਿਉਹਾਰ
ਦੇਵੀਗੜ੍ਹ, 20 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਡਾ. ਬੀ.
ਦੇਵੀਗੜ੍ਹ, 20 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਵਿਖੇ ਕਿੰਡਰਗਾਰਟਨ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਇਹ ਬੱਚੇ ਸ੍ਰੀ ਰਾਮ ਚੰਦਰ, ਲਕਸ਼ਮਣ, ਸੀਤਾ ਦੇ ਰੂਪ ਵਿਚ ਸਕੂਲ ਆਏ| ਬੱਚਿਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮਹੱਤਤਾ ਅਤੇ ਇਸ ਨਾਲ ਜੁੜੀਆਂ ਧਾਰਮਿਕ ਤੇ ਸੱਭਿਆਚਾਰਕ ਪਰੰਪਰਾਵਾਂ ਬਾਰੇ ਜਾਣਕਾਰੀ ਦਿੱਤੀ ਗਈ।ਅਧਿਆਪਕਾਂ ਨੇ ਬੱਚਿਆਂ ਨੂੰ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਤੇ ਰਾਵਣ ’ਤੇ ਉਨ੍ਹਾਂ ਦੀ ਜਿੱਤ ਦੀ ਕਹਾਣੀ ਸੁਣਾਈ। ਇਸ ਰਾਹੀਂ ਬੱਚਿਆਂ ਨੂੰ ਬੁਰਾਈ ’ਤੇ ਚੰਗਿਆਈ, ਝੂਠ ’ਤੇ ਸੱਚ ਅਤੇ ਅਨਿਆਂ ’ਤੇ ਨਿਆਂ ਦੀ ਜਿੱਤ ਦਾ ਸੰਦੇਸ਼ ਦਿੱਤਾ ਗਿਆ। ਨੰਨ੍ਹੇ ਵਿਦਿਆਰਥੀਆਂ ਨੇ ਇਸ ਗਤੀਵਿਧੀ ਵਿਚ ਉਤਸ਼ਾਹ ਨਾਲ ਭਾਗ ਲਿਆ ਤੇ ਤਿਉਹਾਰ ਦੀ ਮਹੱਤਤਾ ਨੂੰ ਸਮਝਿਆ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਬੱਚਿਆਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਦੁਸਹਿਰੇ ਦਾ ਇਹ ਸਮਾਗਮ ਨੰਨ੍ਹੇ ਵਿਦਿਆਰਥੀਆਂ ਲਈ ਖੁਸ਼ੀ ਅਤੇ ਸਿੱਖਿਆ ਦਾ ਸੁੰਦਰ ਸੁਮੇਲ ਬਣਿਆ।