20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕਮਿਸ਼ਨਰ ਪੂਜਾ ਸਿਆਲ ਤੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਦੀ ਅਗਵਾਈ ਹੇਠ ਜਨਗਣਨਾ ਸੰਬੰਧੀ ਮੀਟਿੰਗ 16 ਤੋਂ 30 ਨਵੰਬਰ ਤੱਕ ਹੋਵੇਗੀ ‘ਸਵੈ-ਗਣਨਾ’, ਵਿਦਿਅਕ ਅਦਾਰਿਆਂ ਰਾਹੀਂ ਜਾਗਰੂਕਤਾ ਫੈਲਾਉਣ ਦਾ ਸੱਦਾ

ਪਟਿਆਲਾ, 20 ਅਕਤੂਬਰ (ਅ. ਸ.

Ad Position 21
No active advertisement
ਅਜੀਤ ਡੈਸਕ 21-10-2026
ਪਟਿਆਲਾ, 20 ਅਕਤੂਬਰ (ਅ.ਸ. ਆਹਲੂਵਾਲੀਆ)- ਭਾਰਤ ਦੀ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਤਹਿਤ ਸ਼ੁਰੂ ਹੋਣ ਜਾ ਰਹੀ ਆਨਲਾਈਨ ‘ਸਵੈ-ਗਣਨਾ’ ਪ੍ਰਕਿਰਿਆ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਦੇ ਡਾ. ਬੀ. ਆਰ. ਅੰਬੇਡਕਰ ਹਾਲ ’ਚ ਮੀਟਿੰਗ ਹੋਈ। ਇਹ ਮੀਟਿੰਗ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਕਮਿਸ਼ਨਰ ਨਗਰ ਨਿਗਮ ਪੂਜਾ ਸਿਆਲ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਕਮਿਸ਼ਨਰ-ਕਮ-ਸਿਟੀ ਸੈਂਸਸ ਅਫ਼ਸਰ ਸਿਮਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ, ਜਿਸ ਵਿੱਚ ਯੂਨੀਵਰਸਿਟੀ, ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੇ ਸਟਾਫ਼, ਟੀਚਿੰਗ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਸਵੈ-ਗਣਨਾ ਬਾਰੇ ਜਾਗਰੂਕ ਕਰਨ। ਇਸ ਮੰਤਵ ਲਈ ਸਕੂਲਾਂ ਤੇ ਕਾਲਜਾਂ ਵਿਚ ਵਿਦਿਆਰਥੀਆਂ ਦੇ ਡਿਬੇਟ ਮੁਕਾਬਲੇ, ਪੇਂਟਿੰਗ/ਡਰਾਇੰਗ ਮੁਕਾਬਲੇ ਅਤੇ ਹੋਰ ਜਾਗਰੂਕਤਾ ਗਤੀਵਿਧੀਆਂ ਕਰਵਾਉਣ ’ਤੇ ਜ਼ੋਰ ਦਿੱਤਾ ਗਿਆ ਤਾਂ ਜੋ ਇਹ ਸੁਨੇਹਾ ਹਰ ਘਰ ਤੱਕ ਪਹੁੰਚ ਸਕੇ। ਅਧਿਕਾਰੀਆਂ ਨੇ ਦੱਸਿਆ ਕਿ ਨਾਗਰਿਕ 16 ਨਵੰਬਰ ਤੋਂ 30 ਨਵੰਬਰ 2026 ਤੱਕ ਆਨਲਾਈਨ ਪੋਰਟਲ ਰਾਹੀਂ ‘ਸੈਲਫ਼ ਇਨੂਮੀਰੇਸ਼ਨ’ ਦੀ ਸਹੂਲਤ ਦਾ ਲਾਭ ਲੈਂਦਿਆਂ ਆਪਣੇ ਪਰਿਵਾਰ ਦੇ ਵੇਰਵੇ ਖ਼ੁਦ ਦਰਜ ਕਰ ਸਕਣਗੇ। ਇਸ ਕਾਰਜ ਨੂੰ ਹੋਰ ਸੁਚਾਰੂ ਬਣਾਉਣ ਲਈ ਵੱਖ-ਵੱਖ ਵਿਭਾਗਾਂ ਨੂੰ 1-1 ਨੋਡਲ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ, ਜੋ ਸਵੈ-ਗਣਨਾ ਸੰਬੰਧੀ ਰਿਪੋਰਟਿੰਗ ਅਤੇ ਤਾਲਮੇਲ ਯਕੀਨੀ ਬਣਾਉਣਗੇ। ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਸਮੂਹ ਸਿੱਖਿਆ ਸ਼ਾਸਤਰੀਆਂ ਨੂੰ ਇਸ ਕੌਮੀ ਮਹੱਤਤਾ ਵਾਲੇ ਕਾਰਜ ਵਿੱਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਸਮਾਣਾ ’ਚ ਵਿਸ਼ਾਲ ਮੋਮਬੱਤੀ ਮਾਰਚ, ਅਕਾਲੀ ਦਲ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰ... ਅਗਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ’ਚ ਮਨਾਇਆ ਦੁਸਹਿਰੇ ਦਾ ਤਿਉਹਾਰ
Ad Position 24