20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਸਮਾਣਾ ’ਚ ਵਿਸ਼ਾਲ ਮੋਮਬੱਤੀ ਮਾਰਚ, ਅਕਾਲੀ ਦਲ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਸਮਾਣਾ, 20 ਅਕਤੂਬਰ (ਸਾਹਿਬ ਸਿੰਘ)- ਮਾਨਸਾ ਵਿਖੇ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸਮਾਣਾ ਦੇ ਮੁਖੀ ਅਤੇ ਜ਼ਿਲ੍ਹਾ ਪ੍ਰਧਾਨ ਪਟਿਆਲਾ (ਦਿਹਾਤੀ) ਜਗਮੀਤ ਸਿੰਘ ਹਰਿਆਊ ਦੀ ਅਗਵਾਈ ਹੇਠ ਸਮਾਣਾ ਵਿਖੇ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਅਕਾਲੀ ਆਗੂਆਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਨੇ ਮੋਮਬੱਤੀਆਂ ਜਗਾ ਕੇ ਵਿਛੜੇ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਨਸ਼ਾ ਤਸਕਰੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ।

Ad Position 21
No active advertisement
ਅਜੀਤ ਡੈਸਕ 21-10-2026
ਸਮਾਣਾ, 20 ਅਕਤੂਬਰ (ਸਾਹਿਬ ਸਿੰਘ)- ਮਾਨਸਾ ਵਿਖੇ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸਮਾਣਾ ਦੇ ਮੁਖੀ ਅਤੇ ਜ਼ਿਲ੍ਹਾ ਪ੍ਰਧਾਨ ਪਟਿਆਲਾ (ਦਿਹਾਤੀ) ਜਗਮੀਤ ਸਿੰਘ ਹਰਿਆਊ ਦੀ ਅਗਵਾਈ ਹੇਠ ਸਮਾਣਾ ਵਿਖੇ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਅਕਾਲੀ ਆਗੂਆਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਨੇ ਮੋਮਬੱਤੀਆਂ ਜਗਾ ਕੇ ਵਿਛੜੇ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਨਸ਼ਾ ਤਸਕਰੀ ਦੇ ਮੁੱਦੇ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਮਾਣਾ ਹਲਕਾ ਮੁਖੀ ਸੁਰਜੀਤ ਸਿੰਘ ਰੱਖੜਾ ਦੇ ਦਫ਼ਤਰ ਅੱਗੇ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਾ ਆਗੂ ਸੀ ਤੇ ਉਸ ਦੇ ਕਤਲ ਦੀ ਘਟਨਾ ਨੇ ਸਮਾਜ ਵਿਚ ਚਿੰਤਾ ਪੈਦਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕਤਲ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਮਾਰਚ ਦੇ ਅੰਤ ਵਿਚ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਨਿਸ਼ਾਨ ਸੰਧੂ, ਕੁਲਦੀਪ ਸਿੰਘ ਨੱਸੂਪੁਰ ਸ਼੍ਰੋਮਣੀ ਕਮੇਟੀ ਮੈਂਬਰ, ਸਾਬਕਾ ਚੇਅਰਮੈਨ ਅਮਰਜੀਤ, ਗੋਪਾਲ ਸ਼ਰਮਾ, ਪੱਪੀ ਦਿਆਲਗੜ੍ਹੀਆ, ਕੁਲਦੀਪ ਵਿਰਕ, ਗੋਲਡੀ ਐੱਮ. ਸੀ., ਗੁਰਪ੍ਰੀਤ ਐੱਮ.ਸੀ., ਮਦਨ ਗਰਗ, ਹਰਜੀਤ ਕੌਰ ਚੌਹਟ, ਗੁਰਪ੍ਰੀਤ ਵੜੈਚ, ਸਿਕੰਦਰ ਸ਼ੇਰਗਿੱਲ, ਸੈਂਪੀ ਸੂਲਰ, ਲਾਡੀ ਜਵੰਧਾ, ਬਿੱਟੂ ਸਰਪੰਚ, ਸੁਖਵਿੰਦਰ ਸਿੰਘ ਦਾਨੀਪੁਰ, ਡਾ. ਗੁਰਚਰਨ ਸਿੰਘ, ਗੁਰਸੇਵਕ ਸਿੰਘ ਕੁਲਬੁਰਛਾਂ, ਬੂਟਾ ਸਿੰਘ ਸੈਦੀਪੁਰ, ਨਾਜ਼ਰ ਸਿੰਘ ਚੱਠਾ, ਕਾਕੂ ਦੁੱਲੜ, ਸੰਜੀਵ ਸਮਾਣਾ, ਰਾਮ ਸਿੰਘ, ਡਿੰਪਲ ਤਲਵੰਡੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀਵਯਾਂਸ਼ੀ ਗੋਇਲ ਨੇ ਸ਼ੂਟਿੰਗ ’ਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ ਅਗਲੀ ਖ਼ਬਰ ਕਮਿਸ਼ਨਰ ਪੂਜਾ ਸਿਆਲ ਤੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਦੀ ਅਗਵਾਈ ਹੇਠ ਜਨਗਣਨਾ ਸੰਬੰਧੀ ਮੀਟਿੰਗ 16 ਤੋਂ 30 ਨਵੰਬਰ ਤ...
Ad Position 24