ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਕਾਂਗਰਸ ਡਟ ਕੇ ਖੜ੍ਹੀ ਹੈ- ਕੁਲਵਿੰਦਰ ਸਿੰਘ ਅਰਨੋਂ
ਅਰਨੋਂ, 20 ਅਕਤੂਬਰ (ਦਰਸ਼ਨ ਸਿੰਘ ਪਰਮਾਰ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਿਵਾਉਣ ਲਈ ਕਾਂਗਰਸ ਪਾਰਟੀ ਪੀੜਤ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੀਆਂ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਅਰਨੋਂ ਤੇ ਹਲਕਾ ਸ਼ੁਤਰਾਣਾ ਜ਼ਿਲ੍ਹਾ ਜਨਰਲ ਸਕੱਤਰ ਤੇ ਪ੍ਰੈਸ ਸਕੱਤਰ ਪਟਿਆਲਾ ਵਲੋਂ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਕਹੇ ਗਏ।
ਅਰਨੋਂ, 20 ਅਕਤੂਬਰ (ਦਰਸ਼ਨ ਸਿੰਘ ਪਰਮਾਰ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਿਵਾਉਣ ਲਈ ਕਾਂਗਰਸ ਪਾਰਟੀ ਪੀੜਤ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੀਆਂ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਅਰਨੋਂ ਤੇ ਹਲਕਾ ਸ਼ੁਤਰਾਣਾ ਜ਼ਿਲ੍ਹਾ ਜਨਰਲ ਸਕੱਤਰ ਤੇ ਪ੍ਰੈਸ ਸਕੱਤਰ ਪਟਿਆਲਾ ਵਲੋਂ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਕਹੇ ਗਏ। ਇਸ ਦੌਰਾਨ ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਬੇਹਦ ਦੁਖਦਾਈ ਅਤੇ ਚਿੰਤਾਜਨਕ ਘਟਨਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਕਤਲ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੁੱਖ ਦੀ ਇਸ ਘੜੀ ਵਿਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਨਾਲ ਡਟ ਕੇ ਖੜ੍ਹੀ ਹੈ ਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਜਾਇਜ਼ ਆਵਾਜ਼ ਦਾ ਸਮਰਥਨ ਕਰਦੀ ਰਹੇਗੀ।