22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ

ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 22-10-2026
ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਲੋ ਗਰਾਊਂਡ ਪਟਿਆਲਾ ਵਿਖੇ ਖੋ-ਖੋ ਗੇਮ ਦੇ ਖਿਡਾਰੀਆਂ ਦੀ ਹੌਸਲਾ ਅਫਜਾਈ ਲਈ ਗੁਰਲਾਲ ਸਿੰਘ ਵਿਧਾਇਕ ਘਨੌਰ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਜਿਮਨੇਜੀਅਮ ਹਾਲ ਪੋਲੋ ਗਰਾਊਂਡ ਵਿਖੇ ਖਿਡਾਰੀਆਂ ਦੀ ਮੈਡਲ ਸੈਰਮਨੀ ਮੁੱਖ ਮਹਿਮਾਨ ਮਨਦੀਪ ਕੌਸ਼ਲ ਜਿਲ੍ਹਾ ਖੇਡ ਅਫ਼ਸਰ ਲੁਧਿਆਣਾ ਤੇ ਭੁਪਿੰਦਰ ਸਿੰਘ ਘੁੰਮਣ ਸੈਕਰੇਟਰੀ ਪੰਜਾਬ ਜਿਮਨਾਸਟਿਕ ਐਸੋਸੀਏਸ਼ਨ ਵੱਲੋਂ ਕੀਤੀ ਗਈ। ਇਸ ਸਮੇਂ ਭੁਪਿੰਦਰ ਸੀਮਾ ਸੀਨੀਅਰ ਜਿਮਨਾਸਟਿਕ ਕੋਚ ਸਪੋਰਟਸ ਅਥਾਰਟੀ ਆਫ ਇੰਡੀਆ, ਗੁਰਪ੍ਰੀਤ ਸਿੰਘ ਜ਼ਿਲ੍ਹਾ ਸੈਕਟਰੀ ਜਿਮਨਾਸਟਿਕ ਐਸੋਸੀਏਸ਼ਨ ਸੰਗਰੂਰ ਵੀ ਹਾਜਰ ਸਨ। ਰਿਧਮਿਕ ਜਿਮਨਾਸਟਿਕ ਟੀਮ ਉਮਰ ਵਰਗ 21-30 ਵਿਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ ਤੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਹੂਪ ਈਵੈਂਟ ’ਚ ਪ੍ਰੀਤੀ ਅੰਮ੍ਰਿਤਸਰ ਨੇ ਪਹਿਲਾ ਸਥਾਨ, ਸਪਨਾ ਅੰਮ੍ਰਿਤਸਰ ਨੇ ਦੂਸਰਾ ਸਥਾਨ, ਪਿੰਕੀ ਸ੍ਰੀ ਮੁਕਤਸਰ ਸਾਹਿਬ ਨੇ ਤੀਸਰਾ ਸਥਾਨ ਤੇ ਮਨਪ੍ਰੀਤ ਕੌਰ ਲੁਧਿਆਣਾ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਬਾਲ ਈਵੈਂਟ ਵਿਚ ਸਾਧਨਾ ਅੰਮ੍ਰਿਤਸਰ ਅਤੇ ਨੰਦਨੀ ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕੀਤਾ ਤੇ ਦਿਨਸ਼ਾ ਸੰਗਰੂਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਲੱਬਸ ਈਵੈਂਟ ਵਿੱਚ ਤੇਜਸਵਿਨੀ ਅੰਮ੍ਰਿਤਸਰ ਨੇ ਪਹਿਲਾ ਸਥਾਨ, ਅਮਨੀਤ ਕੌਰ ਸੰਗਰੂਰ ਨੇ ਦੂਸਰਾ ਸਥਾਨ, ਮੀਨਾਕਸ਼ੀ ਲੁਧਿਆਣਾ ਅਤੇ ਜਸਪ੍ਰੀਤ ਲੁਧਿਆਣਾ ਨੇ ਤੀਸਰਾ ਸਥਾਨ ਹਾਸਲ ਕੀਤਾ। ਰਿਬਨ ਈਵੈਂਟ ਵਿੱਚ ਦਾਮਿਨੀ ਪਟਿਆਲਾ ਨੇ ਪਹਿਲਾ ਸਥਾਨ, ਅਮਨੀਤ ਕੌਰ ਨੇ ਦੂਸਰਾ ਸਥਾਨ ਅਤੇ ਤਾਰੀਕਾ ਨੇ ਤੀਸਰਾ ਸਥਾਨ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਉਮਰ ਵਰਗ ਅੰਡਰ-21 ਰਿਧਮਿਕ ਜਿਮਨਾਸਟਿਕਸ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਹੂਪ ਈਵੈਂਟ ਵਿੱਚ ਰਸਲੀਨ ਐਸ.ਏ.ਐਸ. ਨਗਰ ਅਤੇ ਗੀਤਾਂਸ਼ੀ ਅੰਮ੍ਰਿਤਸਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਮਿਕਸ਼ਾ ਸੰਗਰੂਰ ਨੇ ਦੂਸਰਾ ਸਥਾਨ ਹਾਸਲ ਕੀਤਾ। ਬਾਲ ਈਵੈਂਟ ਵਿੱਚ ਪਾਹੁਲਪ੍ਰੀਤ ਕੌਰ ਅੰਮ੍ਰਿਤਸਰ ਨੇ ਪਹਿਲਾ ਸਥਾਨ, ਹਰਪ੍ਰੀਤ ਕੌਰ ਅੰਮ੍ਰਿਤਸਰ ਨੇ ਦੂਸਰਾ ਸਥਾਨ ਅਤੇ ਮਾਨਯਾ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ। ਕਲੱਬਸ ਈਵੈਂਟ ਰਸਲੀਨ ਕੌਰ ਐਸ. ਏ. ਐਸ. ਨਗਰ ਨੇ ਪਹਿਲਾ ਸਥਾਨ, ਅੰਕਿਤਾ ਅੰਮ੍ਰਿਤਸਰ ਨੇ ਦੂਸਰਾ ਸਥਾਨ, ਦੇਵਾਂਸ਼ੀ ਪਟਿਆਲਾ ਨੇ ਤੀਸਰਾ ਸਥਾਨ ਤੇ ਹਰਕੀਰਤ ਕੌਰ ਅੰਮ੍ਰਿਤਸਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਰਿਬਨ ਈਵੈਂਟ ਵਿੱਚ ਮਾਨਸਵਿਨੀ ਅੰਮ੍ਰਿਤਸਰ ਨੇ ਪਹਿਲਾ ਸਥਾਨ, ਗੀਤਾਂਸ਼ੀ ਅੰਮ੍ਰਿਤਸਰ ਨੇ ਦੂਸਰਾ ਸਥਾਨ ਤੇ ਮਹਿਕ ਸ੍ਰੀ ਮੁਕਤਸਰ ਸਾਹਿਬ ਨੇ ਤੀਸਰਾ ਸਥਾਨ ਹਾਸਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਿਖੀ ਦੇਵ ਸਪੋਰਟਸ ਕਲੱਬ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪਟਿਆਲਾ ਪੁਲਿਸ ਵਲੋਂ ਪੁਲਿਸ ਸ਼ਹੀਦੀ ਦਿਵਸ ਮੌਕੇ ਐਸ.ਐਸ.ਪੀ. ਹਰਮਨਦੀਪ ਹਾਂਸ ਦੀ ਅਗਵਾਈ ਹੇਠ ਸ਼ਹੀਦਾਂ ਨੂੰ ਸ਼ਰਧਾਂਜਲੀ ਭ...
Ad Position 24