21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਸਦਕਾ ਪੰਜਾਬ ਤਰੱਕੀ ਦੀਆਂ ਨਵੀਂਆਂ ਬੁਲੰਦੀਆਂ ਵੱਲ ਵਧ ਰਿਹਾ- ਹਰਚੰਦ ਸਿੰਘ ਬਰਸਟ

ਸਮਾਣਾ, 21 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਹਲਕਾ ਸਮਾਣਾ ਦੀ ਵੜੈਚਾਂ ਪੱਤੀ ਵਿਖੇ ਲੋਕ-ਮਿਲਣੀ ਕੀਤੀ ਗਈ, ਜਿਸ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ਼ਿਰਕਤ ਕੀਤੀ। ਧਰਮਿੰਦਰ ਸਿੰਘ ਵਲੋਂ ਕਰਵਾਈ ਲੋਕ ਮਿਲਣੀ ਵਿਚ ਹਰਚੰਦ ਸਿੰਘ ਬਰਸਟ ਨੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਜਰੂਰਤਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 22-10-2026
ਸਮਾਣਾ, 21 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਹਲਕਾ ਸਮਾਣਾ ਦੀ ਵੜੈਚਾਂ ਪੱਤੀ ਵਿਖੇ ਲੋਕ-ਮਿਲਣੀ ਕੀਤੀ ਗਈ, ਜਿਸ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ਼ਿਰਕਤ ਕੀਤੀ। ਧਰਮਿੰਦਰ ਸਿੰਘ ਵਲੋਂ ਕਰਵਾਈ ਲੋਕ ਮਿਲਣੀ ਵਿਚ ਹਰਚੰਦ ਸਿੰਘ ਬਰਸਟ ਨੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਜਰੂਰਤਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਲੋਕ-ਮਿਲਣੀ ਦੌਰਾਨ ਇਲਾਕੇ ਦੇ ਵਿਕਾਸ, ਲੋਕ-ਭਲਾਈ ਯੋਜਨਾਵਾਂ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਸਮੇਤ ਹਰ ਖੇਤਰ ਵਿਚ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪੰਜਾਬ ਦੇ ਵਿਕਾਸ ਲਈ ਆਪਣਾ ਵੱਧ-ਚੜ੍ਹ ਕੇ ਯੋਗਦਾਨ ਪਾਉਣ। ਇਸ ਮੌਕੇ ਧਰਮਿੰਦਰ ਸਿੰਘ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਸ ਲਈ ਉਹ ਪੰਜਾਬ ਸਰਕਾਰ ਤੇ ਸ. ਬਰਸਟ ਦੇ ਦਿਲੋਂ ਧੰਨਵਾਦੀ ਹਨ। ਇਸ ਮੌਕੇ ਬਿੰਦਰ ਨਾਗਰ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਗੁਰਦੇਵ ਸਿੰਘ, ਪ੍ਰੇਮ ਸਿੰਘ, ਜਰਨੈਲ ਸਿੰਘ, ਜੱਸਾ ਫੌਜੀ, ਜੈਂਕੀ ਮਹਿਰਾ, ਦਲਵਾਰਾ ਫੌਜੀ, ਕਰਮਾ, ਸੋਨੂੰ, ਵੀਰਾ, ਰਾਮ ਆਸਰਾ, ਕਾਲਾ, ਤਰਸੇਮ, ਮਿੱਠੂ, ਦਰਸ਼ਨ ਸਮੇਤ ਸਮੂਹ ਇਲਾਕਾ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਇਕਾਈ ਹਸਪਤਾਲ ਵਿਖੇ ਸਫਲਤਾਪੂਰਵਕ ਕਿਡਨੀ ਟ੍ਰਾਂਸਪਲਾਂਟ ਤੋਂ ਸਿਰਫ਼ ਦੋ ਦਿਨ ਬਾਅਦ ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ...
Ad Position 24